07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਚੀਮਾ ਵਿਖੇ ਭਾਰੀ ਮੀਂਹ ਅਤੇ ਨਿਕਾਸੀ ਸਹੀ ਨਾ ਹੋਣ ਕਾਰਨ ਗੁਰਦੁਆਰਾ ਸਾਹਿਬ ਅਤੇ ਪਿੰਡ ਦੇ ਘਰਾਂ ਵਿਚ ਪਾਣੀ ਵੜਿਆ

ਅਜੀਤ ਡੈਸਕ 03-09-2025
ਪਿੰਡ ਬੀਹਲਾ ਦੇ 8 ਪਰਿਵਾਰਾਂ ਦੇ ਘਰਾਂ ਨੂੰ ਤਰੇੜਾਂ ਉਪਰੰਤ ਹਾਈ ਸਕੂਲ ਵਿਚ ਕੀਤਾ ਸ਼ਿਫ਼ਟ
ਟੱਲੇਵਾਲ, 2 ਸਤੰਬਰ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਪਿਛਲੇ ਲੰਬੇ ਸਮੇਂ ਤੋਂ ਪਾਣੀ ਦੀ ਨਿਕਾਸੀ ਸਬੰਧੀ ਸਮੱਸਿਆ ਚੱਲੀ ਆ ਰਹੀ ਹੈ, ਜੋ ਹੁਣ ਭਾਰੀ ਮੀਂਹ ਨੇ ਹੋਰ ਉਭਾਰ ਦਿੱਤੀ ਹੈ | ਜਿਸ ਦੇ ਚੱਲਦਿਆਂ ਬੀਤੀ ਦੇਰ ਸ਼ਾਮ ਕੱਲ੍ਹ ਤੋਂ ਪੈ ਰਹੇ ਮੀਂਹ ਕਾਰਨ ਜਿੱਥੇ ਪਿੰਡ ਦੇ ਛੱਪੜ ਓਵਰਫ਼ਲੋ ਹੋ ਗਏ ੳੱੁਥੇ ਪਿੰਡ ਦੇ ਵੱਡਾ ਗੁਰਦੁਆਰਾ ਸਾਹਿਬ, ਡੇਰਾ ਅਤੇ ਹੋਰ ਧਾਰਮਿਕ ਸਥਾਨਾਂ ਤੋਂ ਇਲਾਵਾ ਵੱਡਾ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਵਾਸੀਆਂ ਦੇ ਘਰਾਂ ਵਿਚ ਪਾਣੀ ਵੜ ਗਿਆ | ਜਿਸ ਨਾਲ ਘਰਾਂ ਦਾ ਘਰੇਲੂ ਵਰਤੋਂ ਦਾ ਸਮਾਨ ਕਣਕ ਅਤੇ ਹੋਰ ਵਸਤਾਂ ਖ਼ਰਾਬ ਹੋ ਗਈਆਂ | ਇਸੇ ਤਰ੍ਹਾਂ ਪਿੰਡ ਬੀਹਲਾ ਵਿਖੇ ਸਰਪੰਚ ਕਿਰਨਜੀਤ ਸਿੰਘ ਮਿੰਟੂ ਨੇ ਦੱਸਿਆ ਕਿ ਪਿੰਡ ਵਿਚ ਕਈ ਘਰਾਂ ਨੂੰ ਤਰੇੜਾਂ ਆ ਗਈਆਂ ਹਨ ਅਤੇ ਉਕਤ ਲੋੜਵੰਦ ਪਰਿਵਾਰਾਂ ਨੂੰ ਪਿੰਡ ਦੇ ਸਰਕਾਰੀ ਹਾਈ ਸਕੂਲ ਵਿਖੇ ਸ਼ਿਫ਼ਟ ਕੀਤਾ ਗਿਆ ਹੈ | ਇਸ ਉਪਰੰਤ ਪੰਚਾਇਤੀ ਆਗੂਆਂ ਵਲੋਂ ਜੇ.ਸੀ.ਬੀ ਲਗਾ ਕੇ ਪਾਣੀ ਦੀ ਨਿਕਾਸੀ ਦਾ ਹੱਲ ਕਰਨ ਦੇ ਯਤਨ ਜਾਰੀ ਸਨ |
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ 5 ਜਣੇ ਕਾਬੂ, ਤਿੰਨ ਵੱਖ-ਵੱਖ ਮਾਮਲੇ ਦਰਜ ਅਗਲੀ ਖ਼ਬਰ ਲਗਾਤਾਰ ਪੈ ਰਹੇ ਭਾਰੀ ਮੀਂਹ ਤੋਂ ਬਾਅਦ ਪੂਰੇ ਸ਼ਹਿਰ ਵਿਚ ਭਰਿਆ ਪਾਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।