07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਨਸ਼ੀਲੀਆਂ ਗੋਲੀਆਂ ਸਮੇਤ 5 ਜਣੇ ਕਾਬੂ, ਤਿੰਨ ਵੱਖ-ਵੱਖ ਮਾਮਲੇ ਦਰਜ

ਅਜੀਤ ਡੈਸਕ 03-09-2025
ਬਰਨਾਲਾ, 2 ਸਤੰਬਰ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਵਲੋਂ 340 ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 5 ਜਣਿਆਂ ਖ਼ਿਲਾਫ਼ ਵੱਖ-ਵੱਖ ਥਾਣਿਆਂ 'ਚ ਤਿੰਨ ਮਾਮਲੇ ਦਰਜੇ ਕੀਤੇ ਗਏ ਹਨ | ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਜਸਵਿੰਦਰ ਸਿੰਘ ਪੱੁਤਰ ਧਰਮਪਾਲ ਸਿੰਘ ਵਾਸੀ ਸੇਖਾ ਨਸ਼ਾ ਵੇਚਣ ਦਾ ਆਦੀ ਹੈ ਜੋ ਕਿ ਅੱਜ ਵੀ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹੈ | ਜੋ ਅੱਜ ਪਿੰਡ ਸੇਖਾ, ਪਿੰਡ ਰੰਗੀਆਂ 'ਚ ਬਣੀਆਂ ਅਨਾਜ ਮੰਡੀਆਂ ਵਿਚ ਨਸ਼ਾ ਵੇਚਣ ਦੀ ਤਾਕ ਵਿਚ ਹੈ | ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 110 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸੇ ਤਰ੍ਹਾਂ ਸਹਾਇਕ ਥਾਣੇਦਾਰ ਜਗਤਾਰ ਸਿੰਘ ਅਨੁਸਾਰ ਰਵੀ ਪੱੁਤਰ ਸ਼ੰਕਰ ਲਾਲ ਵਾਸੀ ਬਰਨਾਲਾ, ਕਾਸੋ ਪਤਨੀ ਜਿੰਦਰ ਵਾਸੀ ਬਰਨਾਲਾ ਨੂੰ 150 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-2 ਵਿਚ ਮਾਮਲਾ ਦਰਜ ਕੀਤਾ ਗਿਆ ਹੈ | ਇਸੇ ਤਰ੍ਹਾਂ ਸਹਾਇਕ ਥਾਣੇਦਾਰ ਗੁਰਸਿਮਰਨਜੀਤ ਸਿੰਘ ਅਨੁਸਾਰ ਅਮਰਜੀਤ ਸਿੰਘ ਕਾਲਾ ਪੱੁਤਰ ਨਿਰੰਜਣ ਵਾਸੀ ਹੰਡਿਆਇਆ, ਹੈਪੀ ਸਿੰਘ ਪੱੁਤਰ ਰਾਜੂ ਸਿੰਘ ਵਾਸੀ ਕਿਲ੍ਹਾ ਪੱਤੀ ਹੰਡਿਆਇਆ ਨੂੰ 80 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਦਰ ਵਿਖੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ 8 ਸਤੰਬਰ ਤੱਕ ਮਨਾਇਆ ਜਾ ਰਿਹੈ ਅੱਖਾਂ ਦਾਨ ਕਰਨ ਬਾਰੇ ਜਾਗਰੂਕਤਾ ਲਈ ਕੌਮੀ ਪੰਦ੍ਹਰਵਾੜਾ-ਡਾ: ਕੰਵਲਜੀਤ ਸਿੰਘ ਬਾਜਵਾ ਅਗਲੀ ਖ਼ਬਰ ਚੀਮਾ ਵਿਖੇ ਭਾਰੀ ਮੀਂਹ ਅਤੇ ਨਿਕਾਸੀ ਸਹੀ ਨਾ ਹੋਣ ਕਾਰਨ ਗੁਰਦੁਆਰਾ ਸਾਹਿਬ ਅਤੇ ਪਿੰਡ ਦੇ ਘਰਾਂ ਵਿਚ ਪਾਣੀ ਵੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।