08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਬਾਰਿਸ਼ ਬਣੀ ਕਹਿਰ, ਗ਼ਰੀਬ ਪਰਿਵਾਰਾਂ ਦੇ ਮਕਾਨਾਂ ਦੀਆਂ ਛੱਤਾਂ ਡਿਗੀਆਂ

ਅਜੀਤ ਡੈਸਕ 03-09-2025
ਤਪਾ ਮੰਡੀ, 2 ਸਤੰਬਰ (ਪ੍ਰਵੀਨ ਗਰਗ)-ਲਗਾਤਾਰ ਪੈ ਰਹੀ ਬਰਸਾਤ ਗ਼ਰੀਬ ਲੋਕਾਂ ਲਈ ਆਫ਼ਤ ਬਣਦੀ ਜਾ ਰਹੀ ਹੈ ਕਿਉਂਕਿ ਅੱਜ ਸਵੇਰ ਤੋਂ ਹੀ ਹੋ ਰਹੀ ਬਰਸਾਤ ਕਾਰਨ ਇਲਾਕੇ ਅੰਦਰ ਦੋ ਪਰਿਵਾਰਾਂ ਦੇ ਮਕਾਨਾਂ ਦੀਆਂ ਛੱਤਾਂ ਡਿਗ ਗਈਆਂ, ਜਿਸ ਕਾਰਨ ਲੱਖਾਂ ਦਾ ਨੁਕਸਾਨ ਹੋ ਗਿਆ ਪ੍ਰੰਤੂ ਜਾਨੀ ਨੁਕਸਾਨ ਤੋਂ ਬਚਾਅ ਰਿਹਾ | ਜਾਣਕਾਰੀ ਦਿੰਦੇ ਹੋਏ ਸਾਬਕਾ ਕੌਂਸਲਰ ਟੀਟੂ ਦੀਕਸ਼ਤ ਨੇ ਦੱਸਿਆ ਕਿ ਅੱਜ ਸਵੇਰ ਸਮੇਂ ਹੋਈ ਬਰਸਾਤ ਕਾਰਨ ਵਾਰਡ ਨੰਬਰ 12 ਦੇ ਵਸਨੀਕ ਗ਼ਰੀਬ ਪਰਿਵਾਰ ਹਰਮੇਸ਼ ਕੁਮਾਰ ਪੁੱਤਰ ਸੋਹਨ ਲਾਲ ਜੋ ਮਿਹਨਤ ਮਜ਼ਦੂਰੀ ਕਰ ਕੇ ਆਪਣਾ ਪੇਟ ਪਾਲਦਾ ਹੈ, ਦੇ ਘਰ ਦੀ ਛੱਤ ਡਿੱਗਣ ਕਾਰਨ ਲੱਖਾਂ ਦਾ ਨੁਕਸਾਨ ਹੋ ਗਿਆ | ਇਸ ਤੋਂ ਇਲਾਵਾ ਕੌਂਸਲਰ ਧਰਮਪਾਲ ਸ਼ਰਮਾ ਨੇ ਦੱਸਿਆ ਕਿ ਗੁਰੂ ਨਾਨਕ ਬਸਤੀ ਵਿਚ ਮੱਖਣ ਸਿੰਘ ਪੁੱਤਰ ਕਹਿਰ ਸਿੰਘ ਢਿੱਲਵਾਂ ਰੋਡ ਤਪਾ ਦੇ ਵੀ ਘਰ ਦੀ ਛੱਤ ਡਿਗ ਕੇ ਕਾਫੀ ਨੁਕਸਾਨ ਹੋ ਗਿਆ | ਇਸ ਮੌਕੇ ਵਾਰਡ ਨਾਲ ਸੰਬੰਧਿਤ ਸਾਬਕਾ ਕੌਂਸਲਰ ਟੀਟੂ ਦੀਕਸ਼ਿਤ, ਡਾ: ਜਗਦੇਵ ਸਿੰਘ ਗੋਦੀ, ਡਾ: ਗੁਰਪ੍ਰੀਤ ਸਿੰਘ ਸਿੱਧੂ, ਨੰਬਰਦਾਰ ਜੁਗਰਾਜ ਸਿੰਘ, ਦੇਵਰਾਜ ਸ਼ਰਮਾ, ਵਿਜੇ ਵਸ਼ਿਸ਼ਟ, ਮਹਿਮਾ ਚੱਠਾ ਆਦਿ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਪੀੜਿਤ ਪਰਿਵਾਰਾਂ ਨੂੰ ਬਣਦਾ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ |
ਪਿਛਲੀ ਖ਼ਬਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪਿੰਡ ਭਗਤਪੁਰਾ ਦੇ ਪੰਚ ਸਮੇਤ ਕਈ ਆਗੂ ਮਿਲੇ ਅਗਲੀ ਖ਼ਬਰ ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਜ਼ਿਲ੍ਹਾ ਬਠਿੰਡਾ ਦੇ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਲਿਆ ਜਾਇਜ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।