08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸਬ-ਡਵੀਜ਼ਨ ਤਪਾ ਵਿਖੇ ਆਯੂਸ਼ ਗੋਇਲ ਨੇ ਬਤੌਰ ਐਸ. ਡੀ. ਐਮ ਅਹੁਦਾ ਸੰਭਾਲਿਆ

ਅਜੀਤ ਡੈਸਕ 03-09-2025
ਤਪਾ ਮੰਡੀ, 2 ਸਤੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਬ-ਡਵੀਜ਼ਨ ਤਪਾ ਵਿਖੇ ਆਯੂਸ਼ ਗੋਇਲ (ਆਈ.ਏ.ਐਸ.) ਨੇ ਬਤੌਰ ਐਸ. ਡੀ. ਐਮ. ਅਹੁਦਾ ਸੰਭਾਲਣ ਉਪਰੰਤ ਕੰਮਕਾਜ ਕਰਨਾ ਸ਼ੁਰੂ ਕਰ ਦਿੱਤਾ ਹੈ | ਉਹ 2023 ਬੈਚ ਦੇ ਆਈ. ਏ. ਐਸ. ਅਧਿਕਾਰੀ ਹਨ | ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਨਵ-ਨਿਯੁਕਤ ਐਸ.ਡੀ.ਐਮ. ਆਯੂਸ਼ ਗੋਇਲ (ਆਈ.ਏ.ਐਸ.) ਨੇ ਕਿਹਾ ਕਿ ਉਨ੍ਹਾਂ ਦੀ ਤਪਾ ਵਿਖੇ ਬਤੌਰ ਐਸ.ਡੀ.ਐਮ. ਇਹ ਪਹਿਲੀ ਪੋਸਟਿੰਗ ਹੈ | ਉਨ੍ਹਾਂ ਕਿਹਾ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਲੋੜਵੰਦਾਂ ਤੱਕ ਸਮੇਂ ਸਿਰ ਦੇਣਾ ਸਾਡੀ ਤਰਜੀਹ ਰਹੇਗੀ | ਲੋਕਾਂ ਦੀਆਂ ਮੁਸ਼ਕਲਾਂ ਦਾ ਸਮੇਂ ਸਿਰ ਨਿਪਟਾਰਾ ਅਤੇ ਇਲਾਕੇ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕਰਨ ਨੂੰ ਤਰਜੀਹ ਦੇਣਗੇ ਅਤੇ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਹਰ ਲੋੜਵੰਦ ਤੱਕ ਯਕੀਨੀ ਪਹੁੰਚਾਇਆ ਜਾਵੇਗਾ | ਇਸ ਮੌਕੇ ਉਨ੍ਹਾਂ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ ਕਿਹਾ ਕਿ ਉਹ ਇਲਾਕੇ ਦੇ ਕਿਸੇ ਵੀ ਪਰਿਵਾਰ ਨੂੰ ਕੋਈ ਵੀ ਸਮੱਸਿਆ ਪੇਸ਼ ਨਹੀਂ ਆਉਣ ਦੇਣਗੇ, ਬਲਕਿ ਉਸ ਦਾ ਹਰ ਤਰ੍ਹਾਂ ਦਾ ਪੂਰਨ ਸਹਿਯੋਗ ਕੀਤਾ ਜਾਵੇਗਾ | ਇਸ ਮੌਕੇ ਆਯੂਸ਼ ਗੋਇਲ ਦੀ ਪਹਿਲੀ ਪੋਸਟਿੰਗ ਮੌਕੇ ਉਨ੍ਹਾਂ ਦੇ ਮਾਤਾ ਪਿਤਾ ਨੇ ਬੇਟੇ ਨੂੰ ਅਸ਼ੀਰਵਾਦ ਦਿੱਤਾ | ਇਸ ਮੌਕੇ ਸਮੁੱਚੇ ਸਟਾਫ਼ ਨੇ ਨਵ-ਨਿਯੁਕਤ ਐਸ.ਡੀ.ਐਮ. ਦੇ ਤਪਾ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ | ਦੱਸ ਦਈਏ ਕਿ ਐਸ.ਡੀ.ਐਮ. ਸਿਮਰਪ੍ਰੀਤ ਕੌਰ ਦੀ ਬਦਲੀ ਬਤੌਰ ਏ.ਡੀ.ਸੀ. (ਜਰਨਲ) ਪਟਿਆਲਾ ਵਿਖੇ ਹੋ ਗਈ ਸੀ | ਇਸ ਮੌਕੇ ਨਾਇਬ ਤਹਿਸੀਲਦਾਰ ਉਂਕਾਰ ਸਿੰਘ, ਸੁਪਰਡੈਂਟ ਰੇਸ਼ਮ ਸਿੰਘ, ਹਰਜਿੰਦਰ ਸਿੰਘ ਹੈਰੀ, ਨਨਪਾਲ ਸਿੰਘ, ਭਗਵਾਨ ਸਿੰਘ, ਸ਼ਿਵ ਕੁਮਾਰ, ਗੁਰਲਾਲ ਸਿੰਘ, ਸੁਖਜਿੰਦਰ ਸਿੰਘ, ਮੈਡਮ ਕਮਲਜੀਤ ਕੌਰ, ਸਿਮਰਤ ਸਿੰਘ ਆਦਿ ਮੁਲਾਜ਼ਮ ਮੌਜੂਦ ਸਨ |
ਪਿਛਲੀ ਖ਼ਬਰ ਬਾਬਾ ਗਾਂਧਾ ਸਿੰਘ ਗਰੁੱਪ ਆਫ਼ ਸਕੂਲਜ਼ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਦੋ ਲੱਖ ਰੁਪਏ ਦੀ ਸਹਾਇਤਾ ਦਿੱਤੀ ਅਗਲੀ ਖ਼ਬਰ ਸਕਾਰਪੀਓ ਗੱਡੀ ਬੇਕਾਬੂ ਹੋ ਕੇ ਖੰਭੇ ਨਾਲ ਟਕਰਾਈ, ਚਾਰ ਜਣੇ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।