01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸਰਵੋਤਮ ਅਕੈਡਮੀ ਖੁੱਡੀ ਕਲਾਂ ਵਿਖੇ ਕੁਇਜ਼ ਮੁਕਾਬਲੇ ਵਿਚੋਂ ਪੁਜ਼ੀਸ਼ਨਾਂ ਲੈਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 25-09-2025
ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਖੁੱਡੀ ਕਲਾਂ ਵਿਖੇ ਕੁਇਜ਼ ਮੁਕਾਬਲੇ ਕਰਵਾਏ ਗਏ | ਇਸ ਵਿਚ ਅੱਠਵੀਂ ਤੇ ਨੌਵੀਂ ਜਮਾਤ ਦੇ ਵਿਦਿਆਰਥੀ ਅਤੇ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਵਿਚ ਸਮਾਜਿਕ ਸਿੱਖਿਆ ਵਿਸ਼ੇ ਨਾਲ ਸਬੰਧਿਤ ਪ੍ਰਸ਼ਨ ਉੱਤਰਾਂ ਦੇ ਸਵਾਲ-ਜਵਾਬ ਪੁੱਛੇ ਤੇ ਦੱਸੇ ਗਏ | ਜਿਸ ਵਿਚੋਂ ਬੱਚਿਆਂ ਨੇ ਪੁਜ਼ੀਸ਼ਨਾਂ ਵੀ ਹਾਸਲ ਕੀਤੀਆਂ | ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਪਿ੍ੰਸੀਪਲ ਰੁਪਿੰਦਰ ਕੌਰ ਬਾਜਵਾ ਦੁਆਰਾ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਰੁਪਿੰਦਰ ਕੌਰ ਬਾਜਵਾ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ | ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਦੇ ਅਜਿਹੇ ਮੁਕਾਬਲੇ ਕਰਵਾਉਂਦੇ ਰਹਿਣਾ ਚਾਹੀਦਾ ਹੈ ਤਾਂ ਵਿਦਿਆਰਥੀਆਂ ਦੇ ਮਾਨਸਿਕ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ | ਇਸ ਮੌਕੇ ਫਾਊਾਡਰ ਕੁਲਵੰਤ ਸਿੰਘ ਬਾਜਵਾ, ਚੇਅਰਮੈਨ ਸੁਖਮੰਦਰ ਸਿੰਘ, ਐਮ.ਡੀ. ਚਮਕੌਰ ਸਿੰਘ ਬਾਜਵਾ, ਅਧਿਆਪਕ ਸਾਹਿਬਾਨ ਤੇ ਸਮੂਹ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਢਿਲਵਾਂ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਮੀਟਿੰਗ ਹੋਈ ਅਗਲੀ ਖ਼ਬਰ ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਬਾਕਸਿੰਗ ਚੈਂਪੀਅਨਾਂ ਦਾ ਪੰਚਾਇਤਾਂ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।