12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਬਾਬਾ ਵਿਸ਼ਵਕਰਮਾ ਦੇ ਅਵਤਾਰ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ <br/>

ਅਜੀਤ ਡੈਸਕ 23-10-2025
ਬਰਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਸਾਹਿਬ ਰਾਮਗੜ੍ਹੀਆ ਬਰਨਾਲਾ ਵਲੋਂ ਬਾਬਾ ਵਿਸ਼ਵਕਰਮਾ ਦੇ ਪ੍ਰਕਾਸ਼ ਦਿਵਸ ਮੌਕੇ ਸ਼ਹਿਰ ਬਰਨਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਜੰਡਾ ਵਾਲਾ ਰੋਡ, ਸੇਖਾ ਰੋਡ ਗਲੀ ਨੰ: 4, ਨਵਾਂ ਸਿਨੇਮਾ ਰੋਡ ਤੋਂ ਧਨੌਲਾ, ਆਈ.ਟੀ.ਆਈ. ਚੌਂਕ, ਨਾਨਕਸਰ ਰੋਡ, ਕਚਹਿਰੀ ਚੌਂਕ, ਪੱਕਾ ਕਾਲਜ ਰੋਡ, ਫਰਵਾਹੀ ਬਾਜ਼ਾਰ, ਗੁ: ਸਿੰਘ ਸਭਾ, ਗੱਡਾਖਾਨਾ ਚੌਂਕ, ਭਗਵਾਨ ਬਾਲਮੀਕ ਚੌਂਕ, ਗੁ: ਬਾਬਾ ਗਾਂਧਾ ਸਿੰਘ, ਸੰਧੂ ਪੱਤੀ ਹੁੰਦਾ ਹੋਇਆ ਗੁ: ਰਾਮਗੜ੍ਹੀਆ ਸਾਹਿਬ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦਾ ਸ਼ਹਿਰ ਵਿਚ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸੰਸਥਾਵਾਂ ਅਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਕਚਹਿਰੀ ਚੌਂਕ ਵਿਖੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ 'ਆਪ' ਦੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਗੁਰਦੁਆਰਾ ਸਾਹਿਬ ਰਾਮਗੜ੍ਹੀਆ ਦੀ ਪ੍ਰਬੰਧਕ ਕਮੇਟੀ ਵਲੋਂ ਸਿਰੋਪਾਉ ਦੇ ਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਨਗਰ ਕੀਰਤਨ ਵਿਚ ਓ.ਐਸ.ਡੀ. ਹਸਨਪ੍ਰੀਤ ਭਾਰਦਵਾਜ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ, ਬਰਨਾਲਾ ਕਲੱਬ ਦੇ ਸੈਕਟਰੀ ਇਸ਼ਵਿੰਦਰ ਸਿੰਘ ਜੰਡੂ, ਬਲਾਕ ਪ੍ਰਧਾਨ ਮਲਕੀਤ ਸਿੰਘ ਸੰਘੇੜਾ, ਨਿਰਮਲ ਸਿੰਘ, ਰਾਜ ਧੌਲਾ, ਰੋਹਿਤ ਕੁਮਾਰ ਓਸ਼ੋ, ਚਰਨਜੀਤ ਸਿੰਘ ਭਾਰੀ, ਪਰਮਜੀਤ ਸਿੰਘ ਸੰਘੇੜਾ, ਬੂਟਾ ਸਿੰਘ ਆਜ਼ਾਦ ਸੇਵਾ ਦਲ, ਮਿਸਤਰੀ ਮਹਿੰਦਰ ਸਿੰਘ, ਮਾ. ਮਨਜੀਤ ਸਿੰਘ ਮਾਂਗੇਵਾਲ, ਰਾਜਿੰਦਰ ਸਿੰਘ ਦਰਾਕਾ, ਸਤਨਾਮ ਸਿੰਘ, ਭੁਪਿੰਦਰ ਸਿੰਘ ਮਹਿਲ, ਮਲਕੀਤ ਸਿੰਘ ਮੀਤਾ ਠੇਕੇਦਾਰ, ਮਨਪ੍ਰੀਤ ਸਿੰਘ ਭਾਰੀ, ਜਸਵੀਰ ਸਿੰਘ ਜੱਸੀ, ਜੱਗਾ ਸਿੰਘ ਸਾਬਕਾ ਐਮ.ਸੀ., ਕਮਲਜੀਤ ਸਿੰਘ ਸ਼ੀਤਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨਾਲ ਹਾਜ਼ਰੀ ਲਵਾਈ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇਜਾ ਸਿੰਘ ਮਹਿਲ, ਮੀਤ ਪ੍ਰਧਾਨ ਭੋਲਾ ਸਿੰਘ, ਖ਼ਜ਼ਾਨਚੀ ਗੁਰਦੇਵ ਸਿੰਘ ਨੇ ਦੱਸਿਆ ਕਿ ਮਿਤੀ 23 ਅਕਤੂਬਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਕਥਾ ਕੀਰਤਨ ਦਰਬਾਰ ਸਜਾਇਆ ਜਾਵੇਗਾ | ਜਿਸ ਵਿਚ ਭਾਈ ਸੰਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਅਮਰਜੀਤ ਸਿੰਘ ਠੀਕਰੀਵਾਲਾ ਵਾਲੇ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਰਾਮਗੜ੍ਹੀਆ ਅਤੇ ਕਥਾਵਾਚਕ ਗਿ: ਸਤਪਾਲ ਸਿੰਘ ਫਰਵਾਹੀ ਗੁ: ਤਪ ਅਸਥਾਨ ਬੀਬੀ ਪ੍ਰਧਾਨ ਕੌਰ ਵਲੋਂ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ |

ਪਿਛਲੀ ਖ਼ਬਰ ਰਾਮਗੜ੍ਹੀਆ ਮੰਦਰ ਕਮੇਟੀ ਭਦੌੜ ਨੇ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਪਟਾਕੇ ਚਲਾਉਣ ਤੋਂ ਰੋਕਣ ਤੇ ਕੋਆਪਰੇਟਿਵ ਸੁਸਾਇਟੀ ਦੇ ਪ੍ਰਧਾਨ 'ਤੇ ਜਾਨਲੇਵਾ ਹਮਲਾ -ਚਾਰ ਜਣਿਆਂ ਵਿਰੁੱਧ ਮੁਕਦਮਾ ਦਰਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।