12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਵਿਸ਼ਵਕਰਮਾ ਮੰਦਰ ਦੇ ਨਿਸ਼ਾਨ ਸਾਹਿਬ ਦਾ ਚੋਲ੍ਹਾ ਸਾਹਿਬ ਬਦਲਿਆ <br/>

ਤਪਾ ਮੰਡੀ ਵਿਖੇ ਭਗਵਾਨ ਸ੍ਰੀ ਵਿਸ਼ਵਕਰਮਾ ਮੰਦਰ ਦੇ ਨਿਸ਼ਾਨ ਸਾਹਿਬ ਦਾ ਚੋਲ੍ਹਾ ਸਾਹਿਬ ਬਦਲਣ ਮੌਕੇ ਸੰਗਤ | ਤਸਵੀਰ : ਵਿਜੇ ਸ਼ਰਮਾ <br/> 23-10-2025
ਤਪਾ ਮੰਡੀ, 22 ਅਕਤੂਬਰ (ਵਿਜੇ ਸ਼ਰਮਾ)-ਤਪਾ ਖੇਤਰ ਅੰਦਰ ਭਗਵਾਨ ਸ੍ਰੀ ਵਿਸ਼ਵਕਰਮਾ ਦਿਵਸ ਸਮੂਹ ਮਿਸਤਰੀ ਭਾਈਚਾਰੇ ਵਲੋਂ ਡੇਰਾ ਬਾਬਾ ਇੰਦਰ ਦਾਸ ਵਿਖੇ ਸਥਾਪਿਤ ਵਿਸ਼ਵਕਰਮਾ ਮੰਦਰ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧੀ ਮਿਸਤਰੀ ਭਾਈਚਾਰੇ ਵਲੋਂ ਡੇਰੇ ਦੇ ਮੁੱਖ ਸੰਚਾਲਕ ਸੰਤ ਬਾਬਾ ਭਗਵਾਨ ਦਾਸ ਦੀ ਅਗਵਾਈ ਵਿਚ ਵਿਸ਼ਵਕਰਮਾ ਮੰਦਰ 'ਤੇ ਲੱਗੇ ਨਿਸ਼ਾਨ ਸਾਹਿਬ ਦੇ ਵਸਤਰ ਚੋਲ੍ਹਾ ਸਾਹਿਬ ਬਦਲਿਆ ਗਿਆ | ਇਸ ਮੌਕੇ ਸੰਤ ਬਾਬਾ ਭਗਵਾਨ ਦਾਸ ਨੇ ਦੱਸਿਆ ਕਿ ਹਰ ਸਾਲ ਭਗਵਾਨ ਸ੍ਰੀ ਵਿਸ਼ਵਕਰਮਾ ਦਿਵਸ ਮੌਕੇ ਸ੍ਰੀ ਨਿਸ਼ਾਨ ਸਾਹਿਬ ਦਾ ਚੋਲ੍ਹਾ ਸਾਹਿਬ ਬਦਲਿਆ ਜਾਂਦਾ ਹੈ | ਇਸ ਮੌਕੇ ਉਨ੍ਹਾਂ ਕਿਹਾ ਕਿ ਡੇਰੇ ਅੰਦਰ 23 ਅਕਤੂਬਰ ਨੂੰ ਸਮਾਗਮ ਕੀਤਾ ਜਾਵੇਗਾ ਅਤੇ ਅਤੁੱਟ ਲੰਗਰ ਵਰਤਾਇਆ ਜਾਵੇਗਾ | ਇਸ ਮੌਕੇ ਨੰਬਰਦਾਰ ਕਮਲ ਵਿਰਕ, ਅਵਤਾਰ ਸਿੰਘ, ਚੇਤਾ ਸਿੰਘ, ਜੱਗਾ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਵਿਸ਼ਵਕਰਮਾ ਦਿਵਸ ਅਗਲੀ ਖ਼ਬਰ ਰਾਮਗੜ੍ਹੀਆ ਮੰਦਰ ਕਮੇਟੀ ਭਦੌੜ ਨੇ ਨਗਰ ਕੀਰਤਨ ਸਜਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।