ਗੁਰੂਹਰਸਹਾਏ, 22 ਅਕਤੂਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਦੀ ਦਾਣਾ ਮੰਡੀ ਅਤੇ ਨਾਲ ਲਗਦੇ ਖ਼ਰੀਦ ਕੇਂਦਰ ਵਿਚ ਝੋਨੇ ਦਾ ਸੀਜ਼ਨ ਜ਼ੋਰਾਂ 'ਤੇ ਚੱਲ ਰਿਹਾ ਹੈ ਉੱਥੇ ਹੀ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ ਕੀਤੀ ਜਾ ਰਹੀ ਹੈ | ਇਸ ਸੰਬੰਧੀ ਗੱਲਬਾਤ ਕਰਦੇ ਹੋਏ ਮਾਰਕੀਟ ਕਮੇਟੀ ਗੁਰੂਹਰਸਹਾਏ ਦੇ ਸੈਕਟਰੀ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ 4,52,586 ਕੁਇੰਟਲ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਪਨਗੇ੍ਰਨ ਨੇ 1,78,455 ਕੁਇੰਟਲ, ਮਾਰਕਫੈੱਡ ਨੇ 1,58,500 ਕੁਇੰਟਲ ਅਤੇ ਪਨਸਪ ਨੇ 1,15,631 ਕੁਇੰਟਲ ਝੋਨੇ ਦੀ ਸਰਕਾਰੀ ਖ਼ਰੀਦ ਕੀਤੀ ਹੈ | ਉਨ੍ਹਾਂ ਦੱਸਿਆ ਕਿ ਨਾਲ ਫ਼ਸਲ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਖਾਤਿਆਂ ਵਿਚ ਅਦਾਇਗੀ ਵੀ ਕੀਤੀ ਜਾ ਰਹੀ ਹੈ | ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕੇ ਉਹ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿਚ ਲਿਆਉਣ ਅਤੇ ਜੇਕਰ ਕਿਸੇ ਵੀ ਕਿਸਾਨ ਵੀਰ ਜਾਂ ਆੜ੍ਹਤੀਏ ਨੂੰ ਦਾਣਾ ਮੰਡੀ ਵਿਚ ਕਿਸੇ ਤਰ੍ਹਾਂ ਦੀ ਵੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਉਨ੍ਹਾਂ ਦੇ ਧਿਆਨ ਵਿਚ ਲਿਆਉਣ | ਇਸ ਮੌਕੇ ਗੁਰਸੇਵਕ, ਸਾਹਿਲ ਆਦਿ ਮਾਰਕੀਟ ਕਮੇਟੀ ਦੇ ਕਰਮਚਾਰੀ ਹਾਜ਼ਰ ਸਨ |