20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਦੀ ਮੀਟਿੰਗ 'ਚ ਅਹਿਮ ਵਿਚਾਰਾਂ <br/>

ਮਹਿਲ ਕਲਾਂ ਵਿਖੇ ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਬਲਾਕ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਆਗੂ | ਤਸਵੀਰ: ਅਵਤਾਰ ਸਿੰਘ ਅਣਖੀ <br/> 02-11-2025
ਮਹਿਲ ਕਲਾਂ, 1 ਨਵੰਬਰ (ਅਵਤਾਰ ਸਿੰਘ ਅਣਖੀ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿ: (295) ਧੰਨਾ ਮੱਲ ਗਰੁੱਪ ਬਲਾਕ ਮਹਿਲ ਕਲਾਂ ਦੀ ਮੀਟਿੰਗ ਬਲਾਕ ਪ੍ਰਧਾਨ ਡਾ: ਦਰਬਾਰ ਸਿੰਘ ਮਹਿਲ ਕਲਾਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜਨਰਲ ਸਕੱਤਰ ਡਾ: ਅਮਰਜੀਤ ਸਿੰਘ ਕਾਲਸਾਂ, ਜ਼ਿਲ੍ਹਾ ਕੈਸ਼ੀਅਰ ਗੁਰਮੀਤ ਸਿੰਘ ਦੀਵਾਨਾ, ਜ਼ਿਲ੍ਹਾ ਮੀਤ ਪ੍ਰਧਾਨ ਡਾ: ਅਮਰਜੀਤ ਸਿੰਘ, ਜਨਰਲ ਸਕੱਤਰ ਨਿਰਭੈ ਸਿੰਘ ਨਿਹਾਲੂਵਾਲ, ਮੁੱਖ ਬੁਲਾਰੇ ਬਾਬੂ ਖ਼ਾਨ, ਖ਼ਜ਼ਾਨਚੀ ਜਸਵੰਤ ਸਿੰਘ ਛੀਨੀਵਾਲ, ਸਹਾਇਕ ਖ਼ਜ਼ਾਨਚੀ ਮਲਕੀਤ ਸਿੰਘ ਮੂੰਮ, ਸਹਾਇਕ ਸਕੱਤਰ ਹਰੀ ਸਿੰਘ ਮੂੰਮ, ਸਰਕਲ ਪ੍ਰਧਾਨ ਬਚਿੱਤਰ ਸਿੰਘ ਕਲੇਰ ਨੇ ਸਮੂਹ ਪ੍ਰੈਕਟੀਸ਼ਨਰ ਨੂੰ ਆਪਣੀ ਜਥੇਬੰਦਕ ਸ਼ਕਤੀ ਨੂੰ ਮਜ਼ਬੂਤ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਕਿਰਤੀ ਵਰਗ ਲਈ ਮੁੱਢਲੀਆਂ ਲੋੜਾਂ ਦਾ ਪ੍ਰਬੰਧ ਅਜੇ ਤੱਕ ਵੀ ਨਹੀਂ ਕੀਤਾ | ਮੈਡੀਕਲ ਪ੍ਰੈਕਟੀਸ਼ਨਰਾਂ ਦਾ ਮੁੱਦਾ ਪਿਛਲੇ ਲੰਬੇ ਸਮੇਂ ਤੋਂ ਲਟਕਿਆ ਹੋਇਆ ਹੈ | ਜਿਸ ਵੱਲ ਕਿਸੇ ਵੀ ਸਰਕਾਰ ਨੇ ਗੰਭੀਰ ਧਿਆਨ ਨਹੀਂ ਦਿੱਤਾ | ਇਹ ਸਿਰਫ਼ ਪ੍ਰੈਕਟੀਸ਼ਨਰਾਂ ਦਾ ਨਹੀਂ ਸਗੋਂ ਪਿੰਡਾਂ ਦੇ ਗ਼ਰੀਬ ਲੋਕਾਂ ਦੀ ਸਿਹਤ ਨਾਲ ਜੁੜਿਆ ਮੁੱਦਾ ਹੈ | ਆਗੂਆਂ ਨੇ ਕਿਹਾ ਕਿ 'ਆਪ' ਸਰਕਾਰ ਨੇ ਚੋਣਾਂ ਦੌਰਾਨ ਪ੍ਰੈਕਟੀਸ਼ਨਰਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰ ਕੇ ਧ੍ਰੋਹ ਕਮਾਇਆ ਹੈ | ਜਥੇਬੰਦੀ ਵਲੋਂ ਵਾਰ-ਵਾਰ ਮੁੱਖ ਮੰਤਰੀ ਭਗਵੰਤ ਮਾਨ, ਸਿਹਤ ਮੰਤਰੀ ਡਾ: ਬਲਵੀਰ ਸਿੰਘ ਅਤੇ ਵਿਧਾਇਕਾਂ ਨੂੰ ਮੰਗ-ਪੱਤਰ ਦਿੱਤੇ ਜਾਣ ਦੇ ਬਾਵਜੂਦ ਪ੍ਰੈਕਟੀਸ਼ਨਰਾਂ ਦੀਆਂ ਮੰਗਾਂ ਅਣਡਿੱਠ ਕੀਤੀਆਂ ਜਾ ਰਹੀਆਂ ਹਨ | ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਵਲੋਂ ਕੀਤੇ ਚੋਣ ਵਾਅਦੇ ਅਨੁਸਾਰ ਪ੍ਰੈਕਟੀਸ਼ਨਰਾਂ ਨੂੰ ਟਰੇਨਿੰਗ ਪੂਰੀ ਕਰਾਉਣ ਉਪਰੰਤ ਸਰਟੀਫਿਕੇਟ ਜਾਰੀ ਕਰ ਕੇ ਪਿੰਡਾਂ ਅੰਦਰ ਮੈਡੀਕਲ ਸੇਵਾਵਾਂ ਦੇਣ ਦਾ ਕਾਨੂੰਨੀ ਅਧਿਕਾਰ ਦਿੱਤਾ ਜਾਵੇ | ਇਸ ਮੌਕੇ ਬੇਅੰਤ ਸਿੰਘ ਮੂੰਮ, ਗੁਰਜੰਟ ਸਿੰਘ ਚੌਹਾਨਕੇ, ਹਰਬੰਸ ਸਿੰਘ ਗੁਰਮਾ, ਜਗਜੀਤ ਸਿੰਘ ਲੋਹਗੜ੍ਹ, ਗੁਰਮੀਤ ਸਿੰਘ ਗਹਿਲ, ਜੰਗ ਬਹਾਦਰ ਬੋਪਾਰਾਏ, ਰਣਵੀਰ ਸਿੰਘ ਰਾਣਾ, ਬਲਵੀਰ ਸਿੰਘ ਗੋਬਿੰਦਗੜ੍ਹ, ਰਵਿੰਦਰ ਕੁਮਾਰ ਪੰਡੋਰੀ, ਮੇਜਰ ਸਿੰਘ ਛਾਪਾ, ਸ਼ਿਵ ਚਰਨ ਸਿੰਘ ਮੂੰਮ, ਕੁਲਦੀਪ ਸਿੰਘ ਰਾਏਕੋਟ ਆਦਿ ਨੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀਆਂ ਹੱਕੀ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਲਾਗੂ ਕਰਨ ਦੀ ਮੰਗ ਉਠਾਈ |

ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਗੋਬਿੰਦਸਰ ਗੰਗੋਹਰ ਵਿਖੇ ਮੀਰੀ ਪੀਰੀ ਸੇਵਾ ਲਹਿਰ ਵਲੋਂ ਗੁਰਮਤਿ ਸਮਾਗਮ ਅੱਜ ਅਗਲੀ ਖ਼ਬਰ ਪੀ.ਐੱਮ. ਸ੍ਰੀ ਸਕੂਲ ਹੰਡਿਆਇਆ ਵਿਖੇ ਤਿੰਨ ਰੋਜ਼ਾ ਆਰਟ ਵਰਕਸ਼ਾਪ ਲਗਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।