20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਗੁਰਦੁਆਰਾ ਸਾਹਿਬ ਗੋਬਿੰਦਸਰ ਗੰਗੋਹਰ ਵਿਖੇ ਮੀਰੀ ਪੀਰੀ ਸੇਵਾ ਲਹਿਰ ਵਲੋਂ ਗੁਰਮਤਿ ਸਮਾਗਮ ਅੱਜ

ਅਜੀਤ ਡੈਸਕ 02-11-2025

ਮਹਿਲ ਕਲਾਂ, 1 ਨਵੰਬਰ (ਅਵਤਾਰ ਸਿੰਘ ਅਣਖੀ)-ਗੁਰਦੁਆਰਾ ਸਾਹਿਬ ਗੋਬਿੰਦਸਰ ਗੰਗੋਹਰ (ਬਰਨਾਲਾ) ਵਿਖੇ ਗੁਰਮਤਿ ਸਮਾਗਮ ਪੀਰੀ ਸੇਵਾ ਲਹਿਰ ਮਹਿਲ ਕਲਾਂ ਵਲੋਂ, ਗੁਰਦੁਆਰਾ ਕਮੇਟੀ, ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ 2 ਨਵੰਬਰ, ਐਤਵਾਰ ਨੂੰ ਸਵੇਰੇ 5 ਤੋਂ 6 ਵਜੇ ਤੱਕ ਸ਼ਰਧਾਂਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੀਰੀ-ਪੀਰੀ ਸੇਵਾ ਲਹਿਰ ਦੇ ਪ੍ਰਧਾਨ ਭਾਈ ਸਵਰਨ ਸਿੰਘ ਖ਼ਾਲਸਾ, ਭਾਈ ਸਤਨਾਮ ਸਿੰਘ ਮਹਿਲ ਕਲਾਂ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਇਸ ਮੌਕੇ ਹੈੱਡ ਗ੍ਰੰਥੀ ਭਾਈ ਮਹਿੰਦਰ ਸਿੰਘ ਮਾਣਕੀ ਗੁਰਦੁਆਰਾ ਸਾਹਿਬ ਟਾਹਲੀਆਣਾ ਸਾਹਿਬ ਰਾਏਕੋਟ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ | ਪ੍ਰਬੰਧਕਾਂ ਨੇ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਗੁਰਦੁਆਰਾ ਸਾਹਿਬ ਗੋਬਿੰਦਸਰ ਗੰਗੋਹਰ ਵਿਖੇ ਪਹੁੰਚਣ ਦੀ ਅਪੀਲ ਕੀਤੀ ਹੈ |

ਪਿਛਲੀ ਖ਼ਬਰ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ 'ਚ ਮਨਾਇਆ ਰਾਸ਼ਟਰੀ ਏਕਤਾ ਦਿਵਸ <br/> ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਦੀ ਮੀਟਿੰਗ 'ਚ ਅਹਿਮ ਵਿਚਾਰਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।