20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ ਨੇ 'ਵੋਟ ਚੋਰ ਗੱਦੀ ਛੋੜ' ਮੁਹਿੰਮ ਤਹਿਤ ਭਰੇ ਫਾਰਮ ਸੂਬਾ ਦਫ਼ਤਰ ਨੂੰ ਸੌਂਪੇ <br/>

ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ 'ਵੋਟ ਚੋਰ ਗੱਦੀ ਛੋੜ' ਮੁਹਿੰਮ ਤਹਿਤ ਭਰੇ ਫਾਰਮ ਸੂਬਾ ਦਫ਼ਤਰ 'ਚ ਜਮਾ ਕਰਵਾਉਣ ਸਮੇਂ ਪਾਰਟੀ ਆਗੂਆਂ ਨਾਲ | ਅਜੀਤ ਤਸਵੀਰ <br/> 02-11-2025
ਮਹਿਲ ਕਲਾਂ, 1 ਨਵੰਬਰ (ਅਵਤਾਰ ਸਿੰਘ ਅਣਖੀ)-ਕਾਂਗਰਸ ਪਾਰਟੀ ਦੇ ਸਟੇਟ ਕਮੇਟੀ ਮੈਂਬਰ ਗੁਰਮੇਲ ਸਿੰਘ ਮੌੜ ਹਲਕਾ ਮਹਿਲ ਕਲਾਂ ਵਲੋਂ ਇੰਡੀਆ ਕਾਂਗਰਸ ਦੇ ਜਨਰਲ ਸਕੱਤਰ ਸ੍ਰੀ ਰਾਹੁਲ ਗਾਂਧੀ ਵਲੋਂ ਚਲਾਈ ਮੁਹਿੰਮ 'ਵੋਟ ਚੋਰ ਗੱਦੀ ਛੋੜ' ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਧਾਨ ਸਭਾ ਹਲਕਾ ਮਹਿਲ ਕਲਾਂ ਅੰਦਰ ਭਰੇ ਫਾਰਮ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਫ਼ਤਰ ਵਿਖੇ ਜਮ੍ਹਾ ਕਰਵਾਏ ਗਏ | ਇਸ ਮੌਕੇ ਸੀਨੀਅਰ ਆਗੂ ਗੁਰਮੇਲ ਸਿੰਘ ਮੌੜ ਨੇ ਇਸ ਮੁਹਿੰਮ ਦੌਰਾਨ ਪਿੰਡ-ਪਿੰਡ ਤੋਂ ਭਰਵਾਂ ਸਹਿਯੋਗ ਦੇਣ ਤੇ ਸਮੂਹ ਆਗੂਆਂ, ਵਰਕਰਾਂ, ਸਹਿਯੋਗੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡਾਂ ਅੰਦਰ ਲੋਕਾਂ ਵਲੋਂ ਬੇਹੱਦ ਸਹਿਯੋਗ ਦਿੱਤਾ ਗਿਆ ਹੈ | ਉਨ੍ਹਾਂ ਪੰਜਾਬ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ 'ਆਪ' ਸਰਕਾਰ ਦੇ ਫੋਕੇ ਭਾਸ਼ਣਾਂ ਤੋਂ ਅੱਕੇ ਹੋਏ ਹਰ ਇਲਾਕੇ ਵਿਚੋਂ ਹਰ ਰੋਜ਼ ਕਾਂਗਰਸ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਲੋਕ ਲਾਮਬੰਦ ਹੋ ਰਹੇ ਹਨ | ਆਗੂ ਮੌੜ ਨੇ ਦੱਸਿਆ ਕਿ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜ਼ਿਲ੍ਹਾ ਪ੍ਰਧਾਨ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਗਤੀਸ਼ੀਲ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਅੰਦਰ ਕਾਂਗਰਸ ਦੀ ਸਥਿਤੀ ਹੋਰ ਮਜ਼ਬੂਤ ਬਣਾਉਣ ਲਈ ਵੱਖ-ਵੱਖ ਟੀਮਾਂ ਦੇ ਰੂਪ ਵਿਚ ਸਰਗਰਮੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ |

ਪਿਛਲੀ ਖ਼ਬਰ ਗਰੀਨ ਫ਼ੀਲਡ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਗੁਰਮਤਿ ਸਮਾਗਮ ਵਿਚ ਪੁਜ਼ੀਸ਼ਨਾਂ ਕੀਤੀਆਂ ਹਾਸਿਲ <br/> ਅਗਲੀ ਖ਼ਬਰ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ 'ਚ ਮਨਾਇਆ ਰਾਸ਼ਟਰੀ ਏਕਤਾ ਦਿਵਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।