20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਕੱਚੇ ਸਿਹਤ ਮੁਲਾਜ਼ਮ ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ 6 ਨੂੰ ਕਰਨਗੇ ਰੋਸ ਪ੍ਰਦਰਸ਼ਨ <br/>

ਐੱਨ.ਐੱਚ.ਐੱਮ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾ ਆਗੂ ਸੰਦੀਪ ਕੌਰ ਗੱਲਬਾਤ ਕਰਦੇ ਹੋਏ ਅਤੇ ਹੋਰ ਆਗੂ | ਤਸਵੀਰ : ਵਿਜੇ ਸ਼ਰਮਾ <br/> 02-11-2025
ਤਪਾ ਮੰਡੀ, 1 ਨਵੰਬਰ (ਵਿਜੇ ਸ਼ਰਮਾ)-ਸਿਹਤ ਵਿਭਾਗ ਵਿਚ ਯੋਗ ਪ੍ਰਣਾਲੀ ਰਾਹੀਂ ਭਰਤੀ ਕੀਤੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਪਿਛਲੇ 15-20 ਸਾਲਾਂ ਤੋਂ ਠੇਕੇ 'ਤੇ ਕੰਮ ਕਰਦੇ ਕੱਚੇ ਸਿਹਤ ਮੁਲਾਜ਼ਮਾਂ ਨਾਲ ਪੱਕੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸੱਤਾ ਦੇ ਨਸ਼ੇ ਵਿਚ ਆਪਣੇ ਵਾਅਦਿਆਂ ਤੋਂ ਭੱਜਦੀ ਨਜ਼ਰ ਆ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਨ.ਐਚ.ਐਮ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾ ਆਗੂ ਸੰਦੀਪ ਕੌਰ ਅਤੇ ਗੁਲਸ਼ਨ ਸ਼ਰਮਾ ਨੇ ਕੀਤਾ ਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਾਂਗ ਐਨ.ਐਚ.ਐਮ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦੇ ਸਬੰਧ ਵਿਚ 4 ਸਾਲ ਬੀਤ ਜਾਣ ਤੋਂ ਬਾਅਦ ਵੀ ਮੌਜੂਦਾ ਪੰਜਾਬ ਸਰਕਾਰ ਨੇ ਲਾਰਾ ਲਾਊ ਅਤੇ ਡੰਗ ਟਪਾਊ ਨੀਤੀ ਅਪਣਾਉਂਦਿਆਂ ਐਨ.ਐਚ.ਐਮ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਜਿਵੇਂ ਕਿ ਬਰਾਬਰ ਯੋਗਤਾ-ਬਰਾਬਰ ਕੰਮ-ਬਰਾਬਰ ਤਨਖ਼ਾਹਾਂ ਅਤੇ ਗੈ੍ਰਚੁਟੀ ਵਰਗੀਆਂ ਅਹਿਮ ਵਿੱਤੀ ਮੰਗਾਂ ਨੂੰ ਪੂਰਾ ਕਰਨ ਲਈ ਅਜੇ ਤੱਕ ਕੋਈ ਸਪਸ਼ਟ ਹਾਂ ਪੱਖੀ ਹੁੰਗਾਰਾ ਨਹੀਂ ਭਰਿਆ ਹੈ | ਜ਼ਿਕਰਯੋਗ ਹੈ ਕਿ ਪਹਿਲੀਆਂ ਸਰਕਾਰਾਂ ਦੇ ਉਲਟ ਮੌਜੂਦਾ ਭਗਵੰਤ ਮਾਨ ਸਰਕਾਰ ਵਲੋਂ 4 ਸਾਲਾਂ ਵਿਚ ਨੈਸ਼ਨਲ ਹੈਲਥ ਮਿਸ਼ਨ ਦੇ ਕੱਚੇ ਸਿਹਤ ਮੁਲਾਜ਼ਮਾਂ ਲਈ ਇਕ ਧੇਲੇ ਦਾ ਵੀ ਐਲਾਨ ਨਹੀਂ ਕੀਤਾ | ਜਿਸ ਕਰ ਕੇ ਐਨ.ਐਚ.ਐਮ ਕਰਮਚਾਰੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਦੇ ਸਿੱਟੇ ਵਜੋਂ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਆਪਣਾ ਰੋਸ ਪ੍ਰਗਟ ਕਰਦਿਆਂ 6 ਨਵੰਬਰ ਨੂੰ ਤਰਨਤਾਰਨ ਜ਼ਿਮਨੀ ਚੋਣਾਂ ਦੌਰਾਨ ਪੰਜਾਬ ਸਰਕਾਰ ਦੇ ਖ਼ਿਲਾਫ਼ ਪਰਚੇ ਵੰਡ ਕੇ ਪੰਜਾਬ ਸਰਕਾਰ ਨੂੰ ਘੇਰਨ ਦਾ ਐਲਾਨ ਕੀਤਾ ਹੈ | ਨਿਗੂਣੀਆਂ ਤਨਖ਼ਾਹਾਂ ਵਿਚ ਵਾਧਾ ਅਤੇ ਹੋਰ ਹੱਕੀ ਮੰਗਾਂ ਸਬੰਧੀ ਪਿਛਲੇ 2 ਸਾਲਾਂ ਦੌਰਾਨ ਕੀਤੀਆਂ ਗਈਆਂ ਲਗਭਗ 30-35 ਦੇ ਕਰੀਬ ਮੀਟਿੰਗਾਂ ਵਿਚ ਵੀ ਕੋਈ ਹੱਲ ਨਹੀਂ ਕੀਤਾ ਗਿਆ ਅਤੇ ਮੀਟਿੰਗਾਂ ਦੌਰਾਨ ਸਿਰਫ਼ ਲਾਰਿਆਂ ਦੀ ਪੰਡ ਦੇ ਸਿਵਾ ਕੁੱਝ ਵੀ ਨਹੀਂ ਦਿੱਤਾ ਗਿਆ | ਆਗੂਆਂ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਨਾ ਕੀਤਾ ਤਾਂ ਐਨ.ਐਚ.ਐਮ. ਯੂਨੀਅਨ ਵਲੋਂ ਸਰਕਾਰ ਦਾ ਹਰ ਮੋੜ 'ਤੇ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਗੁਰਪ੍ਰੀਤ ਭੁੱਲਰ ਮੁਕਤਸਰ ਸਾਹਿਬ, ਵਿਕਰਮ ਜੀਤ ਸਿੰਘ ਮਲੇਰਕੋਟਲਾ, ਰਾਮ ਸਿੰਘ ਕਪੂਰਥਲਾ, ਦਿਨੇਸ਼ ਗਰਗ ਪਟਿਆਲਾ, ਜਸਵੀਰ ਸਿੰਘ ਤਰਨਤਾਰਨ, ਮਨਦੀਪ ਸਿੰਘ ਤਰਨਤਾਰਨ, ਅਮਰਜੀਤ ਫ਼ਤਿਹਗੜ੍ਹ ਸਾਹਿਬ, ਡਾ: ਸਿਮਰਪਾਲ ਮੋਗਾ, ਰਣਜੀਤ ਕੌਰ ਬਠਿੰਡਾ, ਡਾ: ਸ਼ਿਵਰਾਜ ਲੁਧਿਆਣਾ, ਡਾ: ਪੰਖੁੜੀ ਜਲੰਧਰ, ਅਮਨਦੀਪ ਕੌਰ ਨਵਾਂ ਸ਼ਹਿਰ ਆਦਿ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਹਾਕੀ ਦੇ ਅੰਡਰ-11 ਮੁਕਾਬਲਿਆਂ ਵਿਚੋਂ ਭੋਤਨਾ ਦੇ ਲੜਕੇ/ਲੜਕੀਆਂ ਬਣੇ ਚੈਂਪੀਅਨ-ਲੜਕਿਆਂ ਨੇ ਲਗਾਤਾਰ ਤੀਜ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਵਲੋਂ ਢਾਈ ਸੌ ਕੁਇੰਟਲ ਕਣਕ ਦਾ ਬੀਜ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਭੇਜਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।