22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ

ਅਜੀਤ ਡੈਸਕ 03-11-2025
ਬਰਨਾਲਾ, 2 ਨਵੰਬਰ (ਰਾਜ ਪਨੇਸਰ)-ਸਥਾਨਕ ਗਰਚਾ ਰੋਡ 'ਤੇ ਪੁਲਿਸ ਵਲੋਂ ਤਿੰਨ ਜਣਿਆ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-2 ਬਰਨਾਲਾ ਵਿਚ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਚਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਸਤਨਾਮ ਸਿੰਘ ਪੁੱਤਰ ਦਲੀਪ ਸਿੰਘ, ਮਨਪ੍ਰੀਤ ਸਿੰਘ ਪੁੱਤਰ ਰੂੜਾ ਸਿੰਘ, ਤੋਤਾ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਬਰਨਾਲਾ ਗਰਚਾ ਰੋਡ 'ਤੇ ਖੜ੍ਹੇ ਨਸ਼ੀਲੀਆਂ ਗੋਲੀਆਂ ਵੇਚਣ ਦੀ ਤਾਕ ਵਿਚ ਹਨ | ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਤਿੰਨ ਜਣਿਆ ਨੂੰ 105 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਜਗਤਾਰ ਸਿੰਘ ਹਨ |
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਦੇ 755ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।