22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਕਮਲਜੀਤ ਸਿੰਘ ਚੱਕ ਨੇ ਪਿੰਡ ਭੋਤਨਾ ਵਿਖੇ ਕਾਂਗਰਸੀ ਆਗੂਆਂ ਨਾਲ ਕੀਤੀ ਮੀਟਿੰਗ

ਅਜੀਤ ਡੈਸਕ 03-11-2025
ਟੱਲੇਵਾਲ, 2 ਨਵੰਬਰ (ਸੋਨੀ ਚੀਮਾ)-ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਸੂਬੇ ਦੀ ਵਾਂਗਡੋਰ ਸੰਭਾਲ ਦਿੱਤੀ, ਪਰ ਪੰਜਾਬ ਦੀ ਆਮ ਆਦਮੀ ਪਾਰਟੀ ਨੇ ਸੂਬੇ ਦੇ ਲੋਕਾਂ ਨੂੰ ਸੰਭਾਲਣ ਦੀ ਥਾਂ ਦਿੱਲੀ ਦੇ ਲੀਡਰਾਂ ਨੂੰ ਸਾਂਭਣਾ ਸ਼ੁਰੂ ਕਰ ਦਿੱਤਾ | ਇਹ ਸ਼ਬਦ ਕਮਲਜੀਤ ਸਿੰਘ ਚੱਕ ਸੀਨੀਅਰ ਕਾਂਗਰਸੀ ਆਗੂ ਨੇ ਵੱਖ-ਵੱਖ ਪਿੰਡਾਂ ਸਮੇਤ ਪਿੰਡ ਭੋਤਨਾ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਆਖੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ, ਕਿਉਂਕਿ ਪੰਜਾਬ ਦੇ ਲੋਕਾਂ ਨੇ ਉਸ ਸਮੇਂ ਪੁਰਾਣੇ ਲੀਡਰਾਂ ਨੂੰ ਕਿਨਾਰੇ ਕਰ ਕੇ ਆਮ ਆਦਮੀ ਪਾਰਟੀ ਨੂੰ ਸੱਤਾ 'ਤੇ ਬਿਠਾ ਦਿੱਤਾ, ਪਰ ਸਰਕਾਰ ਬਣਨ ਉਪਰੰਤ ਆਮ ਆਦਮੀ ਪਾਰਟੀ ਦੇ ਲੀਡਰਾਂ ਨੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ | ਇਸ ਮੌਕੇ ਅਮਰਜੀਤ ਸਿੰਘ ਭੋਤਨਾ, ਰੇਸ਼ਮ ਸਿੰਘ, ਡਾ: ਸੁਖਮੰਦਰ ਸਿੰਘ, ਮੇਜਰ ਸਿੰਘ ਵਾਇਸ ਪ੍ਰਧਾਨ ਟਰੱਕ ਯੂਨੀਅਨ ਮਲੇਰਕੋਟਲਾ, ਕੁਲਵਿੰਦਰ ਸਿੰਘ ਸਾਬਕਾ ਸਰਪੰਚ, ਮੈਡੀ ਢਿੱਲੋਂ ਆਦਿ ਤੋਂ ਇਲਾਵਾ ਹੋਰ ਵੀ ਕਾਂਗਰਸੀ ਆਗੂ ਹਾਜਰ ਸਨ |
ਪਿਛਲੀ ਖ਼ਬਰ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਨੇ ਗੌਤਮ ਅਡਾਨੀ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।