22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ <br/>

ਅਜੀਤ ਡੈਸਕ 03-11-2025
ਮਹਿਲ ਕਲਾਂ, 2 ਨਵੰਬਰ (ਅਵਤਾਰ ਸਿੰਘ ਅਣਖੀ)-ਪਿੰਡ ਹਮੀਦੀ-ਵਜੀਦਕੇ ਖ਼ੁਰਦ ਲਿੰਕ ਸੜਕ ਉੱਪਰ ਵਾਪਰੇ ਹਾਦਸੇ 'ਚ ਟਰੈਕਟਰ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ ਹੋ ਜਾਣ ਦੀ ਦੁਖਦਾਈ ਖਬਰ ਹੈ | ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਗੁਰਪਾਲ ਸਿੰਘ ਨੇ ਦੱਸਿਆ ਕਿ ਮਿਲੀ ਸੂਚਨਾ ਅਨੁਸਾਰ ਪਿੰਡ ਹਮੀਦੀ-ਵਜੀਦਕੇ ਖੁਰਦ ਸੜਕ ਉੱਪਰ ਇਕ ਮੋਟਰਸਾਈਕਲ ਦੀ ਕਿਸੇ ਟਰੈਕਟਰ ਨਾਲ ਟੱਕਰ ਹੋਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਮੌਤ ਹੋ ਗਈ ਹੈ | ਮਿ੍ਤਕ ਨੌਜਵਾਨ ਦੀ ਪਹਿਚਾਣ ਦਵਿੰਦਰ ਸਿੰਘ (24) ਪੁੱਤਰ ਜਗਜੀਤ ਸਿੰਘ ਵਾਸੀ ਫ਼ਤਿਹਗੜ੍ਹ ਪੰਜਗਰਾਈਆਂ (ਸੰਗਰੂਰ) ਵਜੋਂ ਹੋਈ | ਉਨ੍ਹਾਂ ਦੱਸਿਆ ਕਿ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ | ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਵਾਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਪਤਾ ਲੱਗਿਆ ਹੈ ਕਿ ਨੌਜਵਾਨ ਦਵਿੰਦਰ ਸਿੰਘ ਕਿਸਾਨ ਪਰਿਵਾਰ ਦਾ ਇਕਲੌਤਾ ਕਮਾਊ ਪੁੱਤਰ ਸੀ | ਉਸ ਦੇ ਪਿਤਾ ਜਗਜੀਤ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ | ਇਸ ਦੁਖਦਾਈ ਘਟਨਾ ਦੀ ਖਬਰ ਮਿਲਣ ਨਾਲ ਪਿੰਡ ਅਤੇ ਇਲਾਕੇ 'ਚ ਮਾਹੌਲ ਸੋਗਮਈ ਬਣ ਗਿਆ ਹੈ |

ਪਿਛਲੀ ਖ਼ਬਰ ਪਿੰਡ ਜਗਜੀਤਪੁਰਾ ਵਿਖੇ ਅੱਗ ਬੁਝਾਉਣ ਆਈ ਗੱਡੀ ਦਾ ਕਿਸਾਨ ਜਥੇਬੰਦੀਆਂ ਨੇ ਕੀਤਾ ਘਿਰਾਓ ਅਗਲੀ ਖ਼ਬਰ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਨੇ ਗੌਤਮ ਅਡਾਨੀ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।