20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਐੱਸ.ਬੀ.ਐੱਸ. ਸਕੂਲ ਵਿਖੇ ਵਿਦਿਆਰਥੀਆਂ ਲਈ ਮਾਨਸਿਕ ਜਾਗਰੂਕਤਾ ਸੈਮੀਨਾਰ ਕਰਵਾਇਆ

ਅਜੀਤ ਡੈਸਕ 03-11-2025
ਬਰਨਾਲਾ, 2 ਨਵੰਬਰ (ਅਸ਼ੋਕ ਭਾਰਤੀ)-ਐੱਸ.ਬੀ.ਐੱਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਛੇਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਨੂੰ ਮਾਨਸਿਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਪਿ੍ੰਸੀਪਲ ਕਮਲਜੀਤ ਕੌਰ, ਵਾਈਸ ਪਿ੍ੰਸੀਪਲ ਡਾ: ਸੰਜੇ ਕੁਮਾਰ, ਅਧਿਆਪਕ ਨਰਾਇਣ ਗਰਗ ਨੇ ਕਿਹਾ ਕਿ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਵਿਚ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਸਕਾਰਾਤਮਿਕ ਜੀਵਨ ਜੀਉਣ ਲਈ ਪ੍ਰੇਰਿਤ ਕਰਨਾ ਸੀ | ਉਨ੍ਹਾਂ ਵਿਦਿਆਰਥੀਆਂ ਨੂੰ ਤੰਦਰੁਸਤ ਜੀਵਨ ਦੀਆਂ ਆਦਤਾਂ ਜਿਵੇਂ ਮੋਬਾਈਲ ਦੀ ਘੱਟ ਵਰਤੋਂ, ਚੰਗੀ ਨੀਂਦ, ਚੰਗੀਆਂ ਖਾਣ ਸਬੰਧੀ ਆਦਤਾਂ ਅਤੇ ਪਰਿਵਾਰਿਕ ਮੈਂਬਰਾਂ ਨਾਲ ਸਮਾਂ ਬਿਤਾਉਣ ਆਦਿ ਬਾਰੇ ਭਰਪੂਰ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਜਿਵੇਂ ਸਰੀਰ ਨੂੰ ਆਰਾਮ ਅਤੇ ਖ਼ੁਰਾਕ ਦੀ ਲੋੜ ਹੁੰਦੀ ਹੈ, ਤਿਵੇਂ ਮਨ ਨੂੰ ਵੀ ਸ਼ਾਂਤੀ ਅਤੇ ਸਕਾਰਾਤਮਕਤਾ ਦੀ ਲੋੜ ਹੁੰਦੀ ਹੈ | ਇਸ ਸਬੰਧੀ ਵਿਦਿਆਰਥੀਆਂ ਦੇ ਪੋਸਟਰ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਵਾਈ.ਐੱਸ. ਪਬਲਿਕ ਸਕੂਲ ਵਿਖੇ ਮੌਸਮੀ ਬਿਮਾਰੀਆਂ ਸੰਬੰਧੀ ਕੀਤਾ ਜਾਗਰੂਕ ਅਗਲੀ ਖ਼ਬਰ ਪੰਚਮੁਖੀ ਹਨੂੰਮਾਨ ਅਤੇ ਸ਼ਨੀਦੇਵ ਮੰਦਰ ਕਮੇਟੀ ਨੇ 20ਵੀਂ ਨਿਸ਼ਾਨ ਯਾਤਰਾ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।