20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਮਨਾਇਆ ਵਿਸ਼ਵ ਤੰਬਾਕੂ ਮੁਕਤ ਦਿਵਸ

ਅਜੀਤ ਡੈਸਕ 03-11-2025
ਭਦੌੜ, 2 ਨਵੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਦਵਿੰਦਰ ਸਿੰਘ ਲੋਟੇ ਅਤੇ ਮੈਡਮ ਤਰਨਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਭਾਈ ਘਨੱਈਆ ਕੌਮੀ ਸੇਵਾ ਯੋਜਨਾ ਯੂਨਿਟ ਦੇ ਵਲੰਟੀਅਰਾਂ ਵਲੋਂ ਵਿਸ਼ਵ ਤੰਬਾਕੂ ਮੁਕਤ ਦਿਵਸ ਮਨਾਇਆ ਗਿਆ | ਇਸ ਸਮੇਂ ਵਲੰਟੀਅਰਾਂ ਨੇ ਆਪਣੇ ਭਾਸ਼ਣਾਂ, ਕਵਿਤਾਵਾਂ ਅਤੇ ਰਚਨਾਵਾਂ ਰਾਹੀਂ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ | ਵਲੰਟੀਅਰਾਂ ਨੇ ਚਾਰਟ ਬਣਾਉਣ ਅਤੇ ਸਲੋਗਨ ਰਾਈਟਿੰਗ ਰਾਹੀਂ ਵੀ ਆਪਣੇ ਮਨ ਦੇ ਜਜ਼ਬਾਤ ਖ਼ੂਬਸੂਰਤ ਢੰਗ ਨਾਲ ਪ੍ਰਗਟਾਏ | ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਅਤੇ ਬਾਨੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਆਪਣੇ ਸੁਨੇਹੇ ਵਿਚ ਕਿਹਾ ਕਿ ਤੰਬਾਕੂ ਅਨੇਕਾਂ ਬਿਮਾਰੀਆਂ ਦਾ ਕਾਰਕ ਹੈ | ਹਰ ਸਾਲ ਲੱਖਾਂ ਲੋਕ ਤੰਬਾਕੂ ਕਾਰਨ ਅਣਆਈ ਮੌਤ ਮਰ ਰਹੇ ਹਨ | ਸਾਡੇ ਗੁਰੂ ਸਾਹਿਬਾਨ ਨੇ ਸਾਨੂੰ ਇਸ ਜਗਤ ਜੂਠ ਤੋਂ ਦੂਰ ਰਹਿਣ ਦੀ ਸਿੱਖਿਆ ਦਿੱਤੀ ਹੈ ਜਿਸ 'ਤੇ ਅਮਲ ਕਰਨ ਦੀ ਸਖ਼ਤ ਜ਼ਰੂਰਤ ਹੈ | ਵਾਇਸ ਪਿ੍ੰਸੀਪਲ ਮੈਡਮ ਮੀਨਾ ਜੈਨ ਨੇ ਦੱਸਿਆ ਕਿ ਤੰਬਾਕੂ ਵਿਚ ਨਿਕੋਟੀਨ, ਕਾਰਬਨ ਮੋਨੋਆਕਸਾਈਡ ਵਰਗੇ ਕਈ ਜ਼ਹਿਰੀਲੇ ਤੱਤ ਹੁੰਦੇ ਹਨ ਜੋ ਜਾਨਲੇਵਾ ਸਾਬਤ ਹੁੰਦੇ ਹਨ | ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਵਲੰਟੀਅਰਾਂ ਨੂੰ ਤੰਬਾਕੂ ਸੇਵਨ ਨਾ ਕਰਨ ਦਾ ਅਹਿਦ ਲੈਣ ਦੀ ਸਲਾਹ ਦਿੱਤੀ | ਉਨ੍ਹਾਂ ਕਿਹਾ ਕਿ ਹਰ ਵਲੰਟੀਅਰ ਦਾ ਫ਼ਰਜ਼ ਅਤੇ ਜ਼ਿੰਮੇਵਾਰੀ ਬਣਦੀ ਹੈ ਕਿ ਤੰਬਾਕੂ ਦੇ ਦੁਰ ਪ੍ਰਭਾਵਾਂ ਬਾਰੇ ਸਮਾਜ ਨੂੰ ਚੇਤਨ ਕੀਤਾ ਜਾਵੇ |
ਪਿਛਲੀ ਖ਼ਬਰ ਪੰਜਾਬ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਹੰਡਿਆਇਆ ਸਕੂਲ ਵਿਖੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।