18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਏ.ਐੱਸ.ਆਈ. ਬਲਵਿੰਦਰ ਕੁਮਾਰ ਨੇ ਬੱਸ ਸਟੈਂਡ ਚੌਕੀ ਦਾ ਚਾਰਜ ਸੰਭਾਲਿਆ <br/>

ਅਜੀਤ ਡੈਸਕ 24-11-2025
ਬਰਨਾਲਾ, 23 ਨਵੰਬਰ (ਰਾਜ ਪਨੇਸਰ)-ਥਾਣਾ ਸਿਟੀ-1 ਬਰਨਾਲਾ ਦੇ ਅਧੀਨ ਆਉਂਦੀ ਬੱਸ ਸਟੈਂਡ ਪੁਲਿਸ ਚੌਕੀ ਦੇ ਨਵੇਂ ਆਏ ਇੰਚਾਰਜ ਏ.ਐੱਸ.ਆਈ. ਬਲਵਿੰਦਰ ਕੁਮਾਰ ਨੇ ਅਹੁਦਾ ਸੰਭਾਲਣ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਐੱਸ.ਐੱਸ.ਪੀ. ਮੁਹੰਮਦ ਸਰਫ਼ਰਾਜ਼ ਆਲਮ, ਐੱਸ.ਪੀ. (ਡੀ) ਅਸ਼ੋਕ ਕੁਮਾਰ ਸ਼ਰਮਾ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਚੋਰ ਲੁਟੇਰਿਆਂ, ਗੈਂਗਸ਼ਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਜੇਕਰ ਕਿਸੇ ਵਿਅਕਤੀ ਨੂੰ ਮਾੜੇ ਅਨਸਰਾਂ ਬਾਰੇ ਪਤਾ ਲੱਗਦਾ ਹੈ ਤਾਂ ਉਹ ਤੁਰੰਤ ਮੇਰੇ ਨਾਲ ਸੰਪਰਕ ਕਰ ਸਕਦਾ ਹੈ | ਉਸ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ | ਬਾਕੀ ਹਰੇਕ ਵਿਅਕਤੀ ਦਾ ਕੰਮ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ | ਇਸ ਤੋਂ ਪਹਿਲਾਂ ਉਹ ਥਾਣਾ ਸਿਟੀ-1, ਥਾਣਾ ਸਿਟੀ-2, ਥਾਣਾ ਸਦਰ, ਥਾਣਾ ਧਨੌਲਾ, ਥਾਣਾ ਰੂੜੇਕੇ ਕਲਾਂ, ਮਹਿਲ ਕਲਾਂ ਆਦਿ ਥਾਣਿਆਂ ਵਿਚ ਡਿਊਟੀ ਨਿਭਾਅ ਚੁੱਕੇ ਹਨ |

ਪਿਛਲੀ ਖ਼ਬਰ ਗੁਰਦੁਆਰਾ ਸੋਹੀਆਣਾ ਸਾਹਿਬ ਧੌਲਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ 'ਤੇ ਸ਼ਹੀਦਾਂ ਦੀ 350 ਸਾਲਾ ਸ਼ਤਾਬਦੀ ਮਨਾਈ ਅਗਲੀ ਖ਼ਬਰ ਨਸ਼ਾ ਕਰਦੇ ਦੋ ਜਣੇ ਪੁਲਿਸ ਵਲੋਂ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।