18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸੰਸਦ ਮੈਂਬਰ ਮੀਤ ਹੇਅਰ ਨੇ 2.88 ਕਰੋੜ ਦੀ ਲਾਗਤ ਵਾਲੀਆਂ ਚਾਰ ਸੜਕਾਂ ਦੇ ਕੰਮਾਂ ਦਾ ਰੱਖਿਆ ਨੀਂਹ ਪੱਥਰ

ਅਜੀਤ ਡੈਸਕ 24-11-2025
ਬਰਨਾਲਾ, 23 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਰੋੜਾਂ ਰੁਪਏ ਦੇ ਫ਼ੰਡ ਜ਼ਿਲ੍ਹਾ ਬਰਨਾਲਾ ਦੇ ਵਿਕਾਸ ਲਈ ਦਿੱਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ 200 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹੇ ਦੀਆਂ ਸੜਕਾਂ ਦਾ ਨਵੀਨੀਕਰਨ ਹੋਵੇਗਾ | ਇਹ ਪ੍ਰਗਟਾਵਾ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ 2.88 ਕਰੋੜ ਦੀ ਲਾਗਤ ਨਾਲ ਜ਼ਿਲ੍ਹਾ ਬਰਨਾਲਾ ਦੀਆਂ 16.43 ਕਿੱਲੋਮੀਟਰ ਲੰਬਾਈ ਦੀਆਂ 4 ਲਿੰਕ ਸੜਕਾਂ ਦੇ ਕੰਮਾਂ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਨਾਈਵਾਲਾ ਸੜਕ (ਸੰਘੇੜਾ ਬਾਈਪਾਸ) 52 ਲੱਖ ਦੀ ਲਾਗਤ ਨਾਲ, ਬਾਜਾਖਾਨਾ ਰੋਡ ਤੋਂ ਪੱਤੀ ਸੇਖਵਾਂ ਨੂੰ ਜਾਣ ਵਾਲੀ ਰੋਡ ਦਾ 31.56 ਲੱਖ ਦੀ ਲਾਗਤ ਨਾਲ, ਖੁੱਡੀ ਕਲਾਂ ਤੋਂ ਜੋਧਪੁਰ 73 ਲੱਖ ਦੀ ਲਾਗਤ ਨਾਲ ਅਤੇ ਖੁੱਡੀ ਕਲਾਂ ਤੋਂ ਬਠਿੰਡਾ ਰੋਡ ਤੱਕ ਸੜਕ ਦਾ ਕਰੀਬ 31 ਲੱਖ ਰੁਪਏ ਦੀ ਲਾਗਤ ਨਾਲ ਕੰਮ ਹੋਵੇਗਾ | ਮੀਤ ਹੇਅਰ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਬਰਨਾਲਾ ਹਲਕੇ ਦੀਆਂ ਸੜਕਾਂ ਨੂੰ ਜਿੱਥੇ ਕਰੋੜਾਂ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕਰ ਕੇ 10 ਫੁੱਟ ਤੋਂ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ ਉੱਥੇ ਕਈ ਸੜਕਾਂ ਦੇ ਕੰਮ ਸ਼ੁਰੂ ਕਰਾਏ ਗਏ ਹਨ, ਤਾਂ ਜੋ ਇਲਾਕਾ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਹੱਲ ਕੀਤਾ ਜਾ ਸਕੇ | ਇਸ ਮੌਕੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ, ਸੀਨੀਅਰ ਆਗੂ ਮਲਕੀਤ ਸਿੰਘ ਸੰਘੇੜਾ, ਗੁਰਪ੍ਰੀਤ ਸਿੰਘ ਗਿੱਲ ਪੱਤੀ ਸੇਖਵਾਂ, ਪਿੰਡਾਂ ਦੇ ਸਰਪੰਚ, ਵਿਭਾਗੀ ਅਧਿਕਾਰੀ ਅਤੇ ਪਤਵੰਤੇ ਮੌਜੂਦ ਸਨ |
ਪਿਛਲੀ ਖ਼ਬਰ ਅਧਿਆਪਕ ਜਥੇਬੰਦੀਆਂ ਵਲੋਂ ਤਨਖ਼ਾਹ ਰਿਕਵਰੀ ਖ਼ਿਲਾਫ਼ ਡੀ.ਸੀ. ਨੂੰ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਅਗਾਂਹ ਵਧੂ ਕਿਸਾਨ ਹਰਪ੍ਰੀਤ ਸਿੰਘ ਹਮੀਦੀ ਕਿਸਾਨਾਂ ਲਈ ਬਣਿਆ ਰਾਹ ਦਸੇਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।