19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਨੇ ਇਕ ਰੋਜ਼ਾ ਸਫ਼ਾਈ ਕੈਂਪ ਲਗਾਇਆ

ਅਜੀਤ ਡੈਸਕ 24-11-2025
ਤਪਾ ਮੰਡੀ, 23 ਨਵੰਬਰ (ਵਿਜੇ ਸ਼ਰਮਾ)-ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਫੂਲ ਦੇ ਕੌਮੀ ਸੇਵਾ ਯੋਜਨਾ ਵਿਭਾਗ ਵਲੋਂ ਪਿੰਡ ਬੱਲ੍ਹੋ ਵਿਚ ਇਕ ਦਿਨਾ ਕੈਂਪ ਆਯੋਜਿਤ ਕੀਤਾ ਗਿਆ, ਜਿਸ ਦੀ ਸ਼ੁਰੂਆਤ ਸਫ਼ਾਈ ਅਭਿਆਨ ਨਾਲ ਕੀਤੀ ਗਈ | ਕੈਂਪ ਵਿਚ ਸਕੂਲ ਤੇ ਕਾਲਜ ਦੇ ਵਿਦਿਆਰਥੀਆਂ ਨੇ ਪ੍ਰੋ: ਵਰਿੰਦਰ ਕੌਰ, ਜਸਪ੍ਰੀਤ ਕੌਰ, ਸੁਖਵੀਰ ਕੌਰ, ਹਰਜੀਤ ਕੌਰ ਭੁੱਚੋ, ਮਨਦੀਪ ਕੌਰ, ਪ੍ਰੋਗਰਾਮ ਅਫਸਰ ਪ੍ਰੋ: ਸੋਨਵਿੰਦਰ ਸਿੰਘ, ਲਾਇਬ੍ਰੇਰੀਅਨ ਮਨਜੀਤ ਸਿੰਘ ਅਤੇ ਪਿ੍ੰਸੀਪਲ ਬਘੇਲ ਸਿੰਘ ਦੀ ਰਹਿਨੁਮਾਈ ਹੇਠ ਭਾਗ ਲਿਆ | ਪਿੰਡ ਪੰਚਾਇਤ, ਤਰਨਜੋਤ ਵੈੱਲਫੇਅਰ ਸੁਸਾਇਟੀ ਅਤੇ ਪਿੰਡ ਵਾਸੀਆਂ ਵਲੋਂ ਟੀਮ ਦਾ ਗਰਮਜੋਸ਼ੀ ਨਾਲ ਸਵਾਗਤ ਤੇ ਸਤਿਕਾਰ ਕੀਤਾ ਗਿਆ | ਵਿਦਿਆਰਥੀਆਂ ਨੇ ਪਿੰਡ ਦੀ ਲਾਇਬ੍ਰੇਰੀ ਤੇ ਸਿਹਤ ਕਲੀਨਿਕ ਦਾ ਦੌਰਾ ਕਰ ਕੇ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ, ਜਦਕਿ ਗੁਰੂ ਘਰ ਕਮੇਟੀ ਵਲੋਂ ਉਨ੍ਹਾਂ ਲਈ ਲੰਗਰ ਸੇਵਾ ਭੇਟ ਕੀਤੀ ਗਈ | ਕੋਆਰਡੀਨੇਟਰ ਹਰਪ੍ਰੀਤ ਸ਼ਰਮਾ ਨੇ ਕਿਹਾ ਕਿ ਮੁਹਿੰਮ ਦਾ ਉਦੇਸ਼ ਨੌਜਵਾਨਾਂ ਨੂੰ ਸਮਾਜ ਨਾਲ ਜੋੜਨਾ ਤੇ ਸੇਵਾ ਭਾਵਨਾ ਨੂੰ ਮਜ਼ਬੂਤ ਕਰਨਾ ਹੈ | ਪਿ੍ੰਸੀਪਲ ਬਘੇਲ ਸਿੰਘ ਨੇ ਇਸ ਕੈਂਪ ਨੂੰ ਵਿਦਿਆਰਥੀਆਂ ਲਈ ਜੀਵਨ ਸਿਖਲਾਈ ਪੂਰਨ ਦੱਸਿਆ, ਜਦਕਿ ਪ੍ਰੋ: ਸੋਨਵਿੰਦਰ ਸਿੰਘ ਨੇ ਅਭਿਆਨ ਨੂੰ ਵਧੀਆ ਤਜਰਬਾ ਕਿਹਾ | ਚੇਅਰਮੈਨ ਐਸ.ਐਸ. ਚੱਠਾ ਨੇ ਟੀਮ ਦੀ ਸਮਾਜ ਪ੍ਰਤੀ ਕੀਤੀ ਸੇਵਾ ਦੀ ਪ੍ਰਸ਼ੰਸਾ ਕਰਦੇ ਹੋਏ ਅਜਿਹੇ ਹੋਰ ਕੈਂਪ ਲਗਾਉਣ ਦਾ ਭਰੋਸਾ ਦਿੱਤਾ |
ਪਿਛਲੀ ਖ਼ਬਰ ਸਕਾਊਟਸ ਅਤੇ ਗਾਈਡਜ਼ ਰਾਸ਼ਟਰੀ ਪੱਧਰੀ ਡਾਇਮੰਡ ਜੁਬਲੀ ਜੰਬੂਰੀ ਲਈ ਲਖਨਊ ਰਵਾਨਾ ਅਗਲੀ ਖ਼ਬਰ ਸੀਨੀਅਰ ਅਕਾਲੀ ਆਗੂ ਬੇਅੰਤ ਕੌਰ ਖਹਿਰਾ ਨੂੰ ਸਦਮਾ, ਸਹੁਰੇ ਦਾ ਦਿਹਾਂਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।