19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਵਾਈ.ਐਸ. ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸੈਸ਼ਨ ਕੋਰਟ ਵਿਖੇ ਸਿੱਖਿਅਕ ਦੌਰਾ

ਅਜੀਤ ਡੈਸਕ 25-11-2025
ਬਰਨਾਲਾ, 24 ਨਵੰਬਰ (ਅਸ਼ੋਕ ਭਾਰਤੀ)-ਵਾਈ.ਐਸ. ਪਬਲਿਕ ਸਕੂਲ ਹੰਡਿਆਇਆ ਦੇ ਗਿਆਰ੍ਹਵੀਂ ਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਵਲੋਂ ਜ਼ਿਲ੍ਹਾ ਕੋਰਟ ਬਰਨਾਲਾ ਦਾ ਦੌਰਾ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਕੋਰਟ ਦੀਆਂ ਕਾਰਵਾਈਆਂ ਨੂੰ ਲਾਈਵ ਦੇਖਿਆ ਅਤੇ ਨਿਆਂ ਪ੍ਰਕਿਰਿਆ, ਕੇਸ ਚਰਚਾ, ਕੋਰਟ ਦੇ ਨਿਯਮ ਤੇ ਵੱਖ-ਵੱਖ ਕਾਨੂੰਨੀ ਅਧਿਕਾਰੀਆਂ ਦੀ ਭੂਮਿਕਾ ਬਾਰੇ ਜਾਣਕਾਰੀ ਹਾਸਲ ਕੀਤੀ | ਇਸ ਮੌਕੇ ਜੱਜ ਸ੍ਰੀ ਮਦਨ ਲਾਲ ਨੇ ਵਿਦਿਆਰਥੀਆਂ ਨੂੰ ਜ਼ਿੰਮੇਵਾਰੀ, ਅਨੁਸ਼ਾਸਨ ਅਤੇ ਜਾਗਰੂਕ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਸ੍ਰੀ ਮੋਹਿਤ ਜਿੰਦਲ ਨੇ ਕਿਹਾ ਕਿ ਵਿਦਿਆਰਥੀਆਂ ਦੇ ਭਵਿੱਖ ਲਈ ਅਜਿਹੇ ਦੌਰੇ ਲਗਾਏ ਜਾਣਗੇ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਸੰਤ ਬਾਬਾ ਲੌਂਗਪੁਰੀ ਬਿ੍ਲੀਐਂਟ ਸਕੂਲ ਪੱਖੋ ਕਲਾਂ ਵਿਖੇ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਮਰਹੂਮ ਮੱਘਰ ਸਿੰਘ ਕੁਲਰੀਆਂ ਯਾਦਗਾਰੀ ਸਮਾਗਮ 'ਚ ਕੁਦਰਤੀ ਖੇਤੀ ਦੇ ਮਹੱਤਵ 'ਤੇ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।