29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਅਕਾਲ ਅਕੈਡਮੀ ਮਨਾਲ ਵਲੋਂ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ

ਨਗਰ ਕੀਰਤਨ 'ਚ ਸ਼ਾਮਿਲ ਵੱਖ-ਵੱਖ ਆਗੂਆਂ, ਸੇਵਾਦਾਰ ਨੌਜਵਾਨਾਂ ਨੂੰ ਸਨਮਾਨਿਤ ਕਰਨ ਸਮੇਂ ਪਿ੍ੰਸੀਪਲ ਅਰਸ਼ਪ੍ਰੀਤ ਕੌਰ, ਸਮੂਹ ਪ੍ਰਬੰਧਕ | ਤਸਵੀਰ: ਅਵਤਾਰ ਸਿੰਘ ਅਣਖੀ
ਅਕਾਲ ਅਕੈਡਮੀ ਮਨਾਲ ਵਲੋਂ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ | ਤਸਵੀਰ: ਅਵਤਾਰ ਸਿੰਘ ਅਣਖੀ
26-11-2025
ਮਹਿਲ ਕਲਾਂ, 25 ਨਵੰਬਰ (ਅਵਤਾਰ ਸਿੰਘ ਅਣਖੀ)-ਅਕਾਲ ਅਕੈਡਮੀ ਮਨਾਲ (ਬਰਨਾਲਾ) ਵਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ | ਇਹ ਨਗਰ ਕੀਰਤਨ ਅਕਾਲ ਅਕੈਡਮੀ ਮਨਾਲ ਤੋਂ ਅਰਦਾਸ ਉਪਰੰਤ ਅਰੰਭ ਹੋ ਕੇ ਪਿੰਡ ਮਨਾਲ, ਕੁਰੜ, ਛਾਪਾ, ਮਿੱਠੇਵਾਲ, ਬਾਪਲਾ ਤੋਂ ਹੁੰਦੇ ਹੋਏ ਗੁਰਦੁਆਰਾ ਸੰਤ ਆਸ਼ਰਮ ਈਸ਼ਰਸਰ ਧਾਮ ਪਿੰਡ ਫ਼ਤਿਹਗੜ੍ਹ ਪੰਜਗਰਾਈਆਂ ਵਿਖੇ ਪਹੁੰਚਿਆ | ਹਰ ਪੜਾਅ ਉਪਰ ਸੰਗਤਾਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਭਰਵਾਂ ਸਵਾਗਤ ਕਰਦਿਆਂ ਪੰਜ ਪਿਆਰੇ ਸਾਹਿਬਾਨ ਅਤੇ ਵੱਖ-ਵੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅਕਾਲ ਅਕੈਡਮੀ ਦੇ ਬੱਚਿਆਂ ਵਲੋਂ ਸ਼ਬਦ ਕੀਰਤਨ, ਕਵੀਸ਼ਰੀਆਂ ਅਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰਇਤਿਹਾਸ ਤੋਂ ਜਾਣੂ ਕਰਵਾਇਆ ਗਿਆ | ਵਿਦਿਆਰਥੀਆਂ ਵਲੋਂ ਗਤਕੇ ਦੇ ਜੌਹਰ ਵਿਖਾ ਕੇ ਨਗਰ ਕੀਰਤਨ 'ਚ ਹਾਜ਼ਰੀ ਲਵਾਈ ਗਈ | ਇਲਾਕੇ ਵਿਚੋਂ ਵੱਖ-ਵੱਖ ਸੰਸਥਾਵਾਂ ਵਲੋਂ ਅਤੇ ਨਗਰ ਨਿਵਾਸੀ ਸੰਗਤਾਂ ਵਲੋਂ ਸ਼ਮੂਲੀਅਤ ਕਰਦਿਆਂ ਗੁਰੂ ਘਰਾਂ 'ਚ ਵੱਖ-ਵੱਖ ਪ੍ਰਕਾਰ ਦੇ ਲੰਗਰਾਂ ਦਾ ਪ੍ਰਬੰਧ ਕੀਤਾ ਗਿਆ | ਪਿ੍ੰਸੀਪਲ ਅਰਸ਼ਪ੍ਰੀਤ ਕੌਰ ਨੇ ਸਹਿਯੋਗ ਲਈ ਸਾਰਿਆਂ ਦਾ ਧੰਨਵਾਦ ਕਰਦਿਆਂ ਸ੍ਰੀ ਗੁਰੂ ਬਹਾਦਰ ਸਾਹਿਬ ਜੀ ਦੇ ਜੀਵਨ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ | ਉਨ੍ਹਾਂ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਨੁਸਾਰ ਨਸ਼ਿਆਂ ਅਤੇ ਹੋਰ ਸਮਾਜਿਕ ਅਲਾਮਤਾਂ ਦੇ ਖ਼ਾਤਮੇ ਲਈ ਨੌਜਵਾਨ ਵਰਗ ਨੂੰ ਇੱਕਜੁੱਟ ਹੋ ਕੇ ਅੱਗੇ ਆਉਣ ਦੀ ਅਪੀਲ ਕੀਤੀ | ਇਸ ਮਹਾਨ ਨਗਰ ਕੀਰਤਨ ਦੀ ਸਮਾਪਤੀ ਸੰਤ ਆਸ਼ਰਮ ਈਸ਼ਰਸਰ ਧਾਮ ਫ਼ਤਿਹਗੜ੍ਹ ਪੰਜਗਰਾਈਆਂ ਵਿਖੇ ਅਰਦਾਸ ਬੇਨਤੀ ਕਰਨ ਉਪਰੰਤ ਹੋਈ | ਇਸ ਮੌਕੇ ਸੁਖਮੀਤ ਸਿੰਘ, ਬੀਬੀ ਪਰਮਜੀਤ ਕੌਰ ਛਾਪਾ ਸਮੂਹ ਸਟਾਫ਼ ਮੈਂਬਰ, ਵਿਦਿਆਰਥੀਆਂ ਤੋਂ ਇਲਾਵਾ ਵੱਖ-ਵੱਖ ਪਿੰਡਾਂ ਤੋਂ ਪਤਵੰਤੇ ਸੱਜਣਾਂ, ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਅਤੇ ਸਮੂਹ ਮਹਾਨ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਸਿੱਜਦਾ ਕੀਤਾ |

ਪਿਛਲੀ ਖ਼ਬਰ ਸਿੱਖ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਕਰਨ ਮੁਲਤਾਨੀ ਦੀ ਯਾਦ ਵਿਚ ਰਾਸ਼ਨ ਵੰਡਿਆ ਤੇ ਖ਼ੂਨਦਾਨ ਕੈਂਪ ਲਾਇਆ
ਅਗਲੀ ਖ਼ਬਰ ਗੁ: ਸੋਹੀਆਣਾ ਧੌਲਾ ਵਿਖੇ ਅੰਤਰਿੰਗ ਕਮੇਟੀ ਮੈਂਬਰ ਬਣਨ 'ਤੇ ਮਾਸਟਰ ਮਿੱਠੂ ਸਿੰਘ ਕਾਹਨੇਕੇ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।