29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਕੇਂਦਰ ਸਰਕਾਰ ਯੂਨੀਵਰਸਿਟੀ ਸੈਨੇਟ ਚੋਣਾਂ ਦੀ ਤਰੀਕ ਤੁਰੰਤ ਜਾਰੀ ਕਰੇ-ਭਾਈ ਲੌਂਗੋਵਾਲ <br/>

ਗੁਰਦੁਆਰਾ ਸਾਹਿਬ ਪਿੰਡ ਕਾਹਨੇਕੇ ਵਿਖੇ ਗੱਲਬਾਤ ਕਰਦੇ ਹੋਏ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਸ਼ੋ੍ਰਮਣੀ ਗੁ: ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਤੇ ਨਾਲ ਹੋਰ ਆਗੂ | ਤਸਵੀਰ : ਗੁਰਪ੍ਰੀਤ ਸਿੰਘ ਕਾਹਨੇਕੇ <br/> 26-11-2025
ਰੂੜੇਕੇ ਕਲਾਂ, 25 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਦੀ ਤਰੀਕ ਤੁਰੰਤ ਜਾਰੀ ਕਰੇ ਭਾਜਪਾ ਦੀ ਕੇਂਦਰ ਸਰਕਾਰ ਪੰਜਾਬ ਨਾਲ ਧੱਕੇਸ਼ਾਹੀਆਂ ਕਰ ਰਹੀ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਨੇ ਪਿੰਡ ਕਾਹਨੇਕੇ ਵਿਖੇ ਇਕ ਧਾਰਮਿਕ ਪ੍ਰੋਗਰਾਮ ਉਪਰੰਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਦੇ ਲੋਕਾਂ ਤੇ ਨੌਜਵਾਨਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ | ਕਿਉਂਕਿ ਪੰਜਾਬ ਯੂਨੀਵਰਸਿਟੀ ਸਿਰਫ਼ ਇਕ ਸਿੱਖਿਆ ਅਦਾਰਾ ਹੀ ਨਹੀਂ ਇਹ ਪੰਜਾਬ ਦੀਆਂ ਭਾਵਨਾਵਾਂ, ਪਹਿਚਾਣ ਤੇ ਅਕਾਦਮਿਕ ਵਿਰਾਸਤ ਦਾ ਪ੍ਰਤੀਕ ਹੈ | ਚੰਡੀਗੜ੍ਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ | ਚੰਡੀਗੜ੍ਹ ਅਤੇ ਚੰਡੀਗੜ੍ਹ ਦੇ ਅਦਾਰਿਆਂ 'ਤੇ ਪੰਜਾਬ ਦਾ ਹੱਕ ਹੈ | ਪੰਜਾਬ ਦੇ ਵਸਨੀਕਾਂ ਨੂੰ ਨੁਮਾਇੰਦਗੀ ਮਿਲਣੀ ਚਾਹੀਦੀ ਹੈ | ਪੰਜਾਬ ਅਤੇ ਪੰਜਾਬੀ ਕਦੇ ਵੀ ਧੱਕੇਸ਼ਾਹੀਆਂ ਬਰਦਾਸ਼ਤ ਨਹੀਂ ਕਰਦੇ | ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਨਾਲ ਪੰਜਾਬ ਦਾ ਬੱਚਾ ਬੱਚਾ ਚਟਾਨ ਵਾਂਗ ਖੜ੍ਹਾ ਹੈ | ਜਦੋਂ ਵੀ ਸੰਘਰਸ਼ ਕਰ ਰਹੇ ਵਿਦਿਆਰਥੀ ਪੰਜਾਬ ਵਾਸੀਆਂ ਨੂੰ ਸੰਘਰਸ਼ ਲਈ ਅਪੀਲ ਕਰਨਗੇ ਤਾਂ ਪੰਜਾਬ ਦੇ ਪਿੰਡਾਂ ਵਿਚੋਂ ਕਾਫ਼ਲੇ ਬੰਨ੍ਹ ਕੇ ਜਾਵਾਂਗੇ | ਇਸ ਮੌਕੇ ਪ੍ਰਧਾਨ ਮਲਕੀਤ ਸਿੰਘ ਖ਼ਾਲਸਾ, ਕਵੀਸ਼ਰ ਬਹਾਦਰ ਸਿੰਘ ਕਾਹਨੇਕੇ, ਗ੍ਰੰਥੀ ਦਰਸ਼ਨ ਸਿੰਘ ਧੌਲਾ, ਜਥੇਦਾਰ ਸੁਖਦੇਵ ਸਿੰਘ, ਮੈਂਬਰ ਸੇਵਕ ਸਿੰਘ, ਮਿਸਤਰੀ ਬਿੰਦਰ ਸਿੰਘ, ਅਜੈਬ ਸਿੰਘ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਟਰਾਈਡੈਂਟ ਗਰੁੱਪ ਵਲੋਂ ਚੱਲ ਰਹੇ 'ਮੁਫ਼ਤ ਮੈਗਾ ਮੈਡੀਕਲ ਕੈਂਪ' ਦਾ ਪੰਜਵਾਂ ਪੜਾਅ ਅੱਜ ਤੋਂ <br/> ਅਗਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੰਗਰ ਲਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।