29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਟਰਾਈਡੈਂਟ ਗਰੁੱਪ ਵਲੋਂ ਚੱਲ ਰਹੇ 'ਮੁਫ਼ਤ ਮੈਗਾ ਮੈਡੀਕਲ ਕੈਂਪ' ਦਾ ਪੰਜਵਾਂ ਪੜਾਅ ਅੱਜ ਤੋਂ <br/>

ਪਦਮਸ੍ਰੀ ਰਾਜਿੰਦਰ ਗੁਪਤਾ <br/> 26-11-2025
ਬਰਨਾਲਾ, 25 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸਮਾਜ ਸੇਵਾ ਅਤੇ ਮਾਨਵਤਾ ਦੀ ਭਲਾਈ ਨੂੰ ਸਮਰਪਿਤ ਟਰਾਈਡੈਂਟ ਗਰੁੱਪ ਵਲੋਂ ਚਲਾਏ ਜਾ ਰਹੇ 'ਮੁਫ਼ਤ ਮੈਗਾ ਮੈਡੀਕਲ ਕੈਂਪ-2025' ਦੀ ਲੜੀ ਤਹਿਤ ਪੰਜਵਾਂ ਪੜਾਅ ਮਿਤੀ 26 ਨਵੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ | ਟਰਾਈਡੈਂਟ ਗਰੁੱਪ ਦੇ ਸੰਸਥਾਪਕ ਤੇ ਮੈਂਬਰ ਰਾਜ ਸਭਾ ਪਦਮਸ਼੍ਰੀ ਰਾਜਿੰਦਰ ਗੁਪਤਾ, ਸੀ.ਐੱਸ.ਆਰ. ਹੈੱਡ ਮੈਡਮ ਮਧੂ ਗੁਪਤਾ ਅਤੇ ਸੀ.ਐਕਸ.ਓ. ਸ਼੍ਰੀ ਅਭਿਸ਼ੇਕ ਗੁਪਤਾ ਦੀ ਦੂਰਅੰਦੇਸ਼ੀ ਸੋਚ ਸਦਕਾ ਆਯੋਜਿਤ ਇਸ ਕੈਂਪ ਵਿਚ ਵਿਸ਼ਵ ਪ੍ਰਸਿੱਧ ਸੀ.ਐੱਮ.ਸੀ. ਹਸਪਤਾਲ ਲੁਧਿਆਣਾ ਦੇ ਮਾਹਿਰ ਡਾਕਟਰ ਜ਼ਿਲ੍ਹਾ ਬਰਨਾਲਾ ਵਾਸੀਆਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ | ਜਿਨ੍ਹਾਂ ਵਿਚ ਸੀ.ਐੱਮ.ਸੀ. ਹਸਪਤਾਲ ਲੁਧਿਆਣਾ ਦੇ ਡਾਇਰੈਕਟਰ ਡਾ. ਵਿਲੀਅਮ ਭੱਟੀ, ਮੈਡੀਕਲ ਸੁਪਰੀਟੈਨਡੈਂਟ ਡਾ. ਐਲਨ ਜੋਜ਼ਫ਼, ਨਰਸਿੰਗ ਸੁਪਰੀਟੈਨਡੈਂਟ ਡਾ. ਸੰਗੀਤਾ ਨੀਕੋਲਸ, ਐਡਮਿਨਿਸਟਰੇਟਰ ਮਿਸ ਮੇਘਲਾ ਰਾਮਾਸਵਾਮੀ ਸਮੇਤ ਆਰ.ਐੱਚ.ਓ.ਪੀ ਕੈਂਪ ਡਿਪਾਰਟਮੈਂਟ ਦੀ ਟੀਮ 'ਚ ਮੈਡੀਕਲ ਸੁਪਰੀਟੈਨਡੈਂਟ ਡਾ. ਐਲਨ, ਡਾ. ਵਿਨੇ ਵਿਲਸਨ, ਇੰਚਾਰਜ ਡੋਲੀ, ਅਨੁਜ਼, ਹੀਰਾ ਅਤੇ ਟੀਮ ਵਲੋਂ ਮਰੀਜ਼ਾਂ ਦੀਆਂ ਮੁਸ਼ਕਲਾਂ ਨੂੰ ਸੁਣ ਕੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ | ਟਰਾਈਡੈਂਟ ਅਧਿਕਾਰੀ ਸ੍ਰੀ ਰੁਪਿੰਦਰ ਗੁਪਤਾ ਨੇ ਦੱਸਿਆ ਕਿ 29 ਅਕਤੂਬਰ ਤੋਂ ਆਰੰਭ ਹੋਏ ਇਸ ਸਿਹਤ ਮਹਾਕੁੰਭ ਦੇ ਚਾਰ ਪੜ੍ਹਾਅ ਸਫਲਤਾਪੂਰਵਕ ਨੇਪਰੇ ਚੜ੍ਹ ਚੁੱਕੇ ਹਨ, ਜਿਨ੍ਹਾਂ ਰਾਹੀਂ ਹਜ਼ਾਰਾਂ ਮਰੀਜ਼ ਸਿਹਤਯਾਬ ਹੋਏ ਹਨ | ਹੁਣ ਪੰਜਵੇਂ ਪੜਾਅ ਤਹਿਤ ਮਿਤੀ 26, 27 ਤੇ 28 ਨਵੰਬਰ ਅਤੇ ਇਸ ਤੋਂ ਬਾਅਦ 3, 4 ਤੇ 5 ਦਸੰਬਰ ਨੂੰ ਮਰੀਜ਼ਾਂ ਦੀ ਜਾਂਚ ਕੀਤੀ ਜਾਵੇਗੀ | ਕੈਂਪ ਪ੍ਰਬੰਧਕਾਂ ਪਵਨ ਸਿੰਗਲਾ, ਚਰਨਜੀਤ ਸਿੰਘ, ਕੌਂਸਲਰ ਜਗਰਾਜ ਪੰਡੋਰੀ, ਗੁਰਵਿੰਦਰ ਕੌਰ ਅਤੇ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਕੈਂਪ ਵਿਚ ਕੇਵਲ ਸਿਹਤ ਜਾਂਚ ਹੀ ਨਹੀਂ, ਸਗੋਂ ਅੱਖਾਂ ਦੇ ਮੋਤੀਆਬਿੰਦ ਦੇ ਮੁਫ਼ਤ ਆਪ੍ਰੇਸ਼ਨ, ਦੰਦਾਂ ਦਾ ਇਲਾਜ, ਐਕਸ-ਰੇ, ਈ.ਸੀ.ਜੀ. ਅਤੇ ਲੈਬ ਟੈਸਟਾਂ ਵਰਗੀਆਂ ਮਹਿੰਗੀਆਂ ਸੁਵਿਧਾਵਾਂ ਬਿਲਕੁਲ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ | ਇਸ ਦੇ ਨਾਲ ਹੀ ਲੋੜਵੰਦਾਂ ਨੂੰ ਦਵਾਈਆਂ ਅਤੇ ਨਜ਼ਰ ਦੀਆਂ ਐਨਕਾਂ ਵੀ ਵੰਡੀਆਂ ਜਾਣਗੀਆਂ | ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ |

ਪਿਛਲੀ ਖ਼ਬਰ ਮਾਤਾ ਸੁਖਦੇਵ ਕੌਰ ਦੀ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ <br/> ਅਗਲੀ ਖ਼ਬਰ ਕੇਂਦਰ ਸਰਕਾਰ ਯੂਨੀਵਰਸਿਟੀ ਸੈਨੇਟ ਚੋਣਾਂ ਦੀ ਤਰੀਕ ਤੁਰੰਤ ਜਾਰੀ ਕਰੇ-ਭਾਈ ਲੌਂਗੋਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।