29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਵਿਧਾਇਕ ਕੁਲਦੀਪ ਸਿੰਘ ਢਿੱਲੋਂ ਦੀ ਅਗਵਾਈ ਹੇਠ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ-ਜਗਦੇਵ ਸਿੰਘ ਸੰਘੇੜਾ <br/>

ਪ੍ਰਧਾਨ ਕੁਲਦੀਪ ਸਿੰਘ ਢਿੱਲੋਂ ਦਾ ਸਨਮਾਨ ਕਰਦੇ ਹੋਏ ਜਗਦੇਵ ਸਿੰਘ ਸੰਘੇੜਾ ਤੇ ਹੋਰ ਆਗੂ | ਤਸਵੀਰ : ਰਜਿੰਦਰ ਬੱਤਾ <br/> 26-11-2025
ਭਦੌੜ, 25 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਹਲਕਾ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ ਦੂਜੀ ਵਾਰ ਜ਼ਿਲ੍ਹਾ ਬਰਨਾਲਾ ਦਾ ਪ੍ਰਧਾਨ ਬਣਨ 'ਤੇ ਕਾਂਗਰਸ ਪਾਰਟੀ ਦੇ ਹਮਾਇਤੀ ਟਰਾਂਸਪੋਰਟ ਜਗਦੇਵ ਸਿੰਘ ਸੰਘੇੜਾ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸੰਘੇੜਾ ਟਰਾਂਸਪੋਰਟ ਦੇ ਮਾਲਕ ਜਗਦੇਵ ਸਿੰਘ ਸੰਘੇੜਾ, ਖਾਲਸਾ ਟਰਾਂਸਪੋਰਟ ਦੇ ਮਾਲਕ ਜੱਸਾ ਸਿੰਘ ਨੇ ਕਿਹਾ ਕਿ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਪਾਰਟੀ ਪ੍ਰਤੀ ਕੀਤੀ ਸਖ਼ਤ ਮਿਹਨਤ ਦਾ ਮੁੱਲ ਹਾਈਕਮਾਨ ਨੇ ਦੂਜੀ ਵੀਰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕਰ ਕੇ ਪਾਇਆ ਹੈ ਕਿਉਂਕਿ ਪ੍ਰਧਾਨ ਕੁਲਦੀਪ ਸਿੰਘ ਢਿੱਲੋਂ ਜ਼ਿਲ੍ਹਾ ਬਰਨਾਲਾ ਦੇ ਹਲਕੇ ਮਹਿਲ ਕਲਾਂ ਅਤੇ ਭਦੌੜ ਅੰਦਰ ਵੀ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਖ਼ਤ ਮਿਹਨਤ ਕਰ ਰਿਹਾ ਹੈ | ਅਸੀਂ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ ਵਿਸ਼ਵਾਸ ਦਿਵਾਉਂਦੇ ਹਾਂ ਆਉਣ ਵਾਲੇ ਸਮੇਂ ਅੰਦਰ ਸਾਡੀ ਜਿੱਥੇ ਵੀ ਡਿਊਟੀ ਲਗਾਉਣਗੇ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ | ਇਸ ਮੌਕੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਤਲਵੰਡੀ, ਐਸ.ਸੀ. ਵਿੰਗ ਦੇ ਸੂਬਾ ਕੋਆਰਡੀਨੇਟਰ ਰਾਜਵਿੰਦਰ ਸਿੰਘ ਸੀਤਲ, ਬਿੱਟੂ ਸ਼ਰਮਾ ਬਰਨਾਲਾ, ਚਮਕੌਰ ਸਿੰਘ, ਨਵਦੀਪ ਸਿੰਘ, ਜਸਕਰਨ ਸਿੰਘ, ਤਾਰਾ ਸਿੰਘ ਮਾਛੀਕੇ, ਵੀਰਾ ਸਿੰਘ ਜੈਦ, ਭੋਲਾ ਸਿੰਘ ਸੰਘੇੜਾ, ਨਛੱਤਰ ਸਿੰਘ, ਹਰਜਾਪ ਸਿੰਘ ਧਾਲੀਵਾਲ, ਬਲਦੇਵ ਸਿੰਘ ਭੁੱਚਰ, ਬਾਜ਼ ਸਿੰਘ ਉੱਗੋਕੇ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਸ਼ਹਿਣਾ ਦੀ ਹੋਈ ਮੀਟਿੰਗ <br/> ਅਗਲੀ ਖ਼ਬਰ ਰਣਬੀਰ ਕਾਲਜ ਬਣਿਆ ਫਾਈਨ ਆਰਟਸ ਦਾ ਓਵਰ ਆਲ ਚੈਂਪੀਅਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।