29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਪਿੰਡ ਗਹਿਲ ਦੀ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਡਾ. ਇੰਦਰਬੀਰ ਸਿੰਘ ਨਿੱਝਰ ਦਾ ਕੀਤਾ ਧੰਨਵਾਦ <br/>

ਇਤਿਹਾਸਕ ਪਿੰਡ ਗਹਿਲ ਦੀ ਪੰਚਾਇਤ, ਲੰਗਰ ਕਮੇਟੀ ਅਤੇ ਹੋਰ ਪਿੰਡ ਵਾਸੀ ਡਾ. ਨਿੱਝਰ ਦਾ ਧੰਨਵਾਦ ਕਰਨ ਸਮੇਂ | ਤਸਵੀਰ : ਸੋਨੀ ਚੀਮਾ <br/> 26-11-2025
ਟੱਲੇਵਾਲ, 25 ਨਵੰਬਰ (ਸੋਨੀ ਚੀਮਾ)-ਸ੍ਰੀ ਆਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਧਾਨ ਸਭਾ ਦੇ ਸੱਦੇ ਵਿਸ਼ੇਸ਼ ਇਜਲਾਸ ਦੌਰਾਨ ਸ੍ਰੀ ਅੰਮਿ੍ਤਸਰ ਸਾਹਿਬ ਸਾਊਥ ਤੋਂ ਵਿਧਾਇਕ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਵਲੋਂ ਆਪਣੇ ਭਾਸਣ ਦੌਰਾਨ ਇਤਿਹਾਸਕ ਪਿੰਡ ਗਹਿਲ ਵਿਖੇ ਵਾਪਰੇ ਘੱਲੂਘਾਰੇ ਦੇ ਦੁਖਾਂਤ 'ਤੇ ਕੀਤੇ ਸੰਬੋਧਨ ਦੌਰਾਨ ਜਿੱਥੇ 35 ਹਜ਼ਾਰ ਸ਼ਹੀਦ ਸਿੰਘਾਂ ਸਿੰਘਣੀਆਂ ਨੂੰ ਯਾਦ ਕੀਤਾ, ਉੱਥੇ ਦੁਨੀਆ ਭਰ ਵਿਚ ਮੁੜ ਪਿੰਡ ਗਹਿਲ ਦਾ ਇਤਿਹਾਸ ਸਾਹਮਣੇ ਲਿਆ ਦਿੱਤਾ | ਜਿਸ 'ਤੇ ਪਿੰਡ ਦੇ ਸਰਪੰਚ ਆੜ੍ਹਤੀਆ ਬਲਵੀਰ ਸਿੰਘ ਮਾਨ ਸਮੇਤ ਸਮੁੱਚੀ ਪੰਚਾਇਤ, ਲੰਗਰ ਕਮੇਟੀ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਵਲੋਂ ਡਾ. ਇੰਦਰਬੀਰ ਸਿੰਘ ਨਿੱਝਰ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਪੰਚਾਇਤੀ ਅਤੇ ਲੰਗਰ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਪਿਛਲੀ ਲੋਕ ਸਭਾ ਦੀ ਜ਼ਿਮਨੀ ਚੋਣ ਮੌਕੇ ਡਾ. ਇੰਦਰਬੀਰ ਸਿੰਘ ਨਿੱਝਰ ਵਲੋਂ ਪਿੰਡ ਗਹਿਲ ਵਿਖੇ ਰਹਿ ਕੇ ਇਲਾਕੇ ਵਿਚ ਪ੍ਰਚਾਰ ਮੁਹਿੰਮ ਦੀ ਅਗਵਾਈ ਕੀਤੀ, ਜਿਸ ਦੌਰਾਨ ਉਨ੍ਹਾਂ ਨੂੰ ਪਿੰਡ ਵਾਸੀਆਂ ਵਲੋਂ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਬਿਨਾਂ ਕਿਸੇ ਸਰਕਾਰੀ ਸਹਾਇਤਾ ਦੇ ਪਿੰਡ ਵਾਸੀਆਂ ਅਤੇ ਐਨ.ਆਰ.ਆਈਜ਼ ਦੇ ਸਹਿਯੋਗ ਸਦਕਾ ਤਿਆਰ ਕੀਤੀ ਜਾ ਰਹੀ ਯਾਦਗਾਰ ਦਿਖਾਉਣ ਤੋਂ ਇਲਾਵਾ ਉਕਤ ਇਤਿਹਾਸ ਤੋਂ ਜਾਣੂ ਕਰਵਾਇਆ ਸੀ, ਜਿਨ੍ਹਾਂ ਵਲੋਂ ਆਪਣੇ ਭਾਸਣ ਦੌਰਾਨ ਪਿੰਡ ਗਹਿਲ ਦਾ ਬਿਰਤਾਂਤ ਉਕਤ ਸੱਦੇ ਵਿਸ਼ੇਸ਼ ਇਜਲਾਸ ਦੌਰਾਨ ਸੁਣਾਇਆ ਹੈ | ਜਿੱਥੇ ਉਕਤ ਭਾਸਣ ਲਈ ਉਹ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਨ, ਉੱਥੇ ਮੰਗ ਕਰਦੇ ਹਨ ਕਿ ਪੰਜਾਬ ਸਰਕਾਰ ਜਲਦ ਉਕਤ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦਗਾਰ ਲਈ ਵੀ ਉਚੇਚੇ ਯਤਨ ਕਰੇ | ਇਸ ਮੌਕੇ ਸਰਪੰਚ ਬਲਵੀਰ ਸਿੰਘ ਮਾਨ, ਪੰਚ ਕਰਮਜੀਤ ਸਿੰਘ ਸਿੱਧੂ, ਪੰਚ ਸੁਖਵਿੰਦਰ ਸਿੰਘ ਭੋਲਾ, ਪੰਚ ਅੰਮਿ੍ਤਪਾਲ ਦੇਮ ਗੋਲਡੀ, ਪੰਚ ਜਗਰੂਪ ਸਿੰਘ ਸਿੱਧੂ, ਪੰਚ ਚਮਕੌਰ ਸਿੰਘ, ਪੰਚ ਬਲਜੀਤ ਕੌਰ, ਪੰਚ ਸਰਬਜੀਤ ਕੌਰ, ਪੰਚ ਮਨਜੀਤ ਕੌਰ, ਪੰਚ ਮਨਜਿੰਦਰ ਕੌਰ, ਸੁਰਜੀਤ ਸਿੰਘ ਪ੍ਰਧਾਨ ਲੰਗਰ ਕਮੇਟੀ, ਅਮਰਜੀਤ ਸਿੰਘ ਧਾਲੀਵਾਲ, ਜਗਦੇਵ ਸਿੰਘ ਸੰਧੂ ਪੰਪ ਵਾਲੇ, ਸੰਦੀਪ ਸਿੰਘ, ਰਾਜਾ ਡੋਡ, ਮਨਜੋਤ ਸਿੰਘ ਧਾਲੀਵਾਲ, ਜਗਤਾਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ 'ਚ ਹੋਏ ਦਸਤਾਰ ਸਜਾਉਣ ਮੁਕਾਬਲੇ <br/> ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਸ਼ਹਿਣਾ ਦੀ ਹੋਈ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।