ਤਪਾ ਮੰਡੀ, 25 ਨਵੰਬਰ (ਪ੍ਰਵੀਨ ਗਰਗ)-ਨਿਊ ਜੈ ਮਾਤਾ ਦਾਤੀ ਕਲੱਬ ਦੇ ਪ੍ਰਧਾਨ ਦਵਿੰਦਰ ਕੁਮਾਰ ਟੀਟੂ ਦੀਕਸ਼ਤ ਵਲੋਂ ਸਮੂਹ ਕਲੱਬ ਮੈਂਬਰਾਂ ਸਮੇਤ ਲੋੜਵੰਦ ਪਰਿਵਾਰ ਨੂੰ ਮਕਾਨ ਬਣਾਉਣ ਲਈ 11 ਹਜ਼ਾਰ ਰੁਪਏ ਦੀ ਰਾਸ਼ੀ ਅਤੇ ਮਨਦੀਪ ਆਸਟ੍ਰੇਲੀਆ ਵਲੋਂ 5 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ | ਉਨ੍ਹਾਂ ਆਖਿਆ ਕਿ ਪਰਿਵਾਰ ਦੇ ਘਰ ਦੀ ਆਰਥਿਕ ਹਾਲਤ ਬਹੁਤੀ ਚੰਗੀ ਨਹੀਂ ਸੀ | ਇਸ ਕਰ ਕੇ ਕਲੱਬ ਵਲੋਂ ਘਰ ਦੇ ਹਾਲਾਤ ਦੇਖਦੇ ਹੋਏ ਵਿੱਤੀ ਸਹਾਇਤਾ ਕੀਤੀ ਗਈ ਹੈ | ਉਨ੍ਹਾਂ ਆਖਿਆ ਕਿ ਆਉਣ ਵਾਲੇ ਸਮੇਂ ਵਿਚ ਕਲੱਬ ਵਲੋਂ ਹੋਰ ਵੀ ਚੰਗੇ ਤਰੀਕੇ ਨਾਲ ਸਮਾਜ ਸੇਵਾ ਦੇ ਕਾਰਜ ਕੀਤੇ ਜਾਣਗੇ | ਇਸ ਮੌਕੇ ਪਰਿਵਾਰ ਵਲੋਂ ਸਮੂਹ ਕਲੱਬ ਮੈਂਬਰਾਂ ਅਤੇ ਸਮਾਜ ਸੇਵੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ | ਇਸ ਮੌਕੇ ਡਾ: ਜਗਦੇਵ ਸਿੰਘ ਗੋਦੀ, ਰਾਮ ਸਿੰਘ ਨਾਮਧਾਰੀ, ਰਾਜ ਸਿੰਘ, ਗਗਨਦੀਪ ਸਿੰਘ ਸਿੱਧੂ, ਅਜੈਬ ਸਿੰਘ, ਮਹਿਮਾ ਚੱਠਾ, ਡਾ: ਗੁਰਪ੍ਰੀਤ ਸਿੰਘ ਸਿੱਧੂ, ਬਿੱਕਰ ਪਰਜਾਪਤ ਆਦਿ ਪਤਵੰਤੇ ਮੌਜੂਦ ਸਨ |