ਸ਼ਹਿਣਾ, 3 ਦਸੰਬਰ (ਸੁਰੇਸ਼ ਗੋਗੀ)-ਦਿਨ ਦਿਹਾੜੇ ਚੋਰੀਆਂ ਕਰਨ ਲਈ ਚੋਰਾਂ ਦੇ ਹੌਸਲੇ ਪੂਰੀ ਤਰ੍ਹਾਂ ਬੁਲੰਦ ਹਨ | ਸ਼ਹਿਣਾ ਵਿਖੇ ਵੀ ਦਿਨ ਦਿਹਾੜੇ ਘਰ ਦੇ ਜਿੰਦੇ ਤੋੜ ਕੇ ਚੋਰਾਂ ਵਲੋਂ ਮੋਟਰਸਾਈਕਲ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਮਿੱਠੂ ਸਿੰਘ ਪੁੱਤਰ ਰੌਣਕ ਸਿੰਘ ਵਾਸੀ ਸ਼ਹਿਣਾ ਦੇ ਘਰੋਂ ਦਿਨ ਦਿਹਾੜੇ ਚੋਰ ਘਰ ਦੇ ਜਿੰਦੇ ਤੋੜ ਕੇ ਮੋਟਰਸਾਈਕਲ ਚੋਰੀ ਕਰ ਕੇ ਲੈ ਗਏ ਹਨ | ਮਿੱਠੂ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਬੰਧੀ ਥਾਣਾ ਸ਼ਹਿਣਾ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ ਪ੍ਰੰਤੂ ਕੋਈ ਵੀ ਪੁਲਿਸ ਅਧਿਕਾਰੀ ਮੌਕਾ ਦੇਖਣ ਨਹੀਂ ਆਇਆ |