23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਆਮ ਆਦਮੀ ਪਾਰਟੀ ਨੇ ਬਲਾਕ ਸੰਮਤੀ ਲਈ ਪਿੰਡ ਢਿਲਵਾਂ (ਨਾਭਾ) ਜ਼ੋਨ ਤੋਂ ਤੇਜਿੰਦਰ ਸਿੰਘ ਢਿਲਵਾਂ ਨੂੰ ਉਮੀਦਵਾਰ ਐਲਾਨਿਆ

ਅਜੀਤ ਡੈਸਕ 04-12-2025
ਤਪਾ ਮੰਡੀ, 3 ਦਸੰਬਰ (ਪ੍ਰਵੀਨ ਗਰਗ)-ਆਮ ਆਦਮੀ ਪਾਰਟੀ ਹਲਕਾ ਭਦੌੜ ਦੇ ਵਿਧਾਇਕ ਸ: ਲਾਭ ਸਿੰਘ ਉੱਗੋਕੇ ਦੀ ਰਹਿਨੁਮਾਈ ਹੇਠ ਪਿੰਡ ਢਿਲਵਾਂ (ਨਾਭਾ) ਜ਼ੋਨ ਤੋਂ ਬਲਾਕ ਸੰਮਤੀ ਦੇ ਲਈ ਤੇਜਿੰਦਰ ਸਿੰਘ ਢਿਲਵਾਂ ਨੂੰ ਉਮੀਦਵਾਰ ਐਲਾਨਿਆ ਗਿਆ | ਪੱਤਰਕਾਰਾਂ ਨਾਲ ਹੋਈ ਗੱਲਬਾਤ ਦੌਰਾਨ ਤੇਜਿੰਦਰ ਸਿੰਘ ਢਿਲਵਾਂ ਨੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਇਲਾਕੇ ਦੇ ਹਰੇਕ ਵੋਟਰ ਦਾ ਭਰੋਸਾ ਜਿੱਤਣ ਲਈ ਮਿਹਨਤ ਜਾਰੀ ਰੱਖਣਗੇ ਅਤੇ ਢਿਲਵਾਂ (ਨਾਭਾ) ਜੋਨ ਵਿਚ ਵਿਕਾਸਕਾਰੀ ਸਿਆਸਤ ਨੂੰ ਨਵੀਂ ਦਿਸ਼ਾ ਦੇਣ ਦਾ ਯਤਨ ਕਰਨਗੇ | ਆਪ ਆਗੂਆਂ ਅਤੇ ਕਾਰਕੁਨਾਂ ਵਲੋਂ ਢਿਲਵਾਂ ਨੂੰ ਉਮੀਦਵਾਰ ਐਲਾਨੇ ਜਾਣ 'ਤੇ ਖ਼ੁਸ਼ੀ ਪ੍ਰਗਟ ਕੀਤੀ ਅਤੇ ਕਿਹਾ ਕਿ ਚੋਣਾਂ ਵਿਚ ਪਾਰਟੀ ਵਧੀਆ ਨਤੀਜੇ ਹਾਸਲ ਕਰੇਗੀ | ਦੱਸ ਦੇਈਏ ਕਿ ਤੇਜਿੰਦਰ ਸਿੰਘ ਢਿਲਵਾਂ ਪਾਰਟੀ ਪ੍ਰਤੀ ਇਕ ਵਫ਼ਾਦਾਰ ਸਿਪਾਹੀ ਦੀ ਤਰ੍ਹਾਂ ਕੰਮ ਕਰਦੇ ਆ ਰਹੇ ਹਨ | ਇਸ ਤੋਂ ਪਹਿਲਾਂ ਟਰੱਕ ਯੂਨੀਅਨ ਤਪਾ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ ਤੇ ਪਾਰਟੀ ਦੇ ਕਾਫੀ ਸਰਗਰਮ ਆਗੂ ਹਨ |

ਪਿਛਲੀ ਖ਼ਬਰ ਮਹਿਲ ਕਲਾਂ ਵਿਖੇ ਬਲਾਕ ਸੰਮਤੀ ਦੇ ਵੱਖ-ਵੱਖ ਜ਼ੋਨਾਂ ਲਈ ਸਿਰਫ਼ 4 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਅਗਲੀ ਖ਼ਬਰ ਚੋਰਾਂ ਨੇ ਘਰ 'ਚੋਂ ਮੋਟਰਸਾਈਕਲ ਚੋਰੀ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।