27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਫੀਨਿਕਸ-2025 ਸਮਾਗਮ ਅੱਜ ਤੋਂ <br/>

ਅਜੀਤ ਡੈਸਕ 05-12-2025
ਰੂੜੇਕੇ ਕਲਾਂ, 4 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਦੀ ਅਗਵਾਈ ਵਿਚ ਦੋ ਰੋਜ਼ਾ ਫੀਨਿਕਸ 2025 ਸਾਲਾਨਾ ਸਮਾਗਮ ਅੱਜ 5 ਦਸੰਬਰ ਤੋਂ ਸ਼ੁਰੂ ਹੋਵੇਗਾ | ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਨੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀਆਂ ਅੰਦਰ ਛੁਪੀ ਕਲਾਂ ਨੂੰ ਉਜਾਗਰ ਕਰਨ ਲਈ ਦੋ ਰੋਜ਼ਾ ਫੀਨਿਕਸ 2025 ਸਾਲਾਨਾ ਸਮਾਗਮ 5 ਅਤੇ 6 ਦਸੰਬਰ ਨੂੰ ਕਰਵਾਇਆ ਜਾਵੇਗਾ | 5 ਦਸੰਬਰ ਨੂੰ ਪਹਿਲੀ ਤੋਂ ਚੌਥੀ ਜਮਾਤ ਦੇ ਵਿਦਿਆਰਥੀ ਅਤੇ 6 ਦਸੰਬਰ ਨੂੰ ਪੰਜਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀ ਸਭਿਆਚਾਰਕ ਵੰਨਗੀਆਂ ਪੇਸ਼ ਕਰਨਗੇ | ਵੱਖ-ਵੱਖ ਖੇਤਰਾਂ ਦੀਆਂ ਪ੍ਰਸਿੱਧ ਹਸਤੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀ ਬਤੌਰ ਮੁੱਵ ਮਹਿਮਾਨ ਸ਼ਮੂਲੀਅਤ ਕਰਨਗੇ | ਵੱਖ-ਵੱਖ ਖੇਤਰਾਂ ਵਿਚੋਂ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ | ਸਮਾਗਮ ਦੇ ਮੁੱਖ ਮਹਿਮਾਨਾਂ ਵਲੋਂ ਵੱਖ-ਵੱਖ ਅਕਾਦਮਿਕ, ਖੇਡਾਂ, ਸਹਾਇਕ ਗਤੀਵਿਧੀਆਂ ਅਤੇ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ | ਵਿਦਿਆਰਥੀਆਂ ਦੇ ਮਾਪੇ ਅਤੇ ਇਲਾਕੇ ਦੀਆਂ ਸ਼ਖ਼ਸੀਅਤਾਂ ਸ਼ਮੂਲੀਅਤ ਕਰਨਗੀਆਂ | ਇਸ ਮੌਕੇ ਸੰਸਥਾ ਦੇ ਪਿ੍ੰਸੀਪਲ ਮੈਡਮ ਅਮਨਦੀਪ ਕੌਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਕਿਸਾਨ ਆਗੂ ਦੀ ਧੀ ਦੇ ਖਾਤੇ 'ਚੋਂ 20 ਹਜ਼ਾਰ ਦੀ ਰਕਮ ਚੋਰੀ ਕਰਨ 'ਤੇ ਮਾਮਲਾ ਦਰਜ ਅਗਲੀ ਖ਼ਬਰ ਬਲਾਕ ਸ਼ੇਰਪੁਰ 'ਚ 51 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।