ਰੂੜੇਕੇ ਕਲਾਂ, 4 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਮਾਸਟਰ ਮਿੱਠੂ ਸਿੰਘ ਕਾਹਨੇਕੇ ਅਤਿੰ੍ਰਗ ਕਮੇਟੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਨੂੰ ਵੱਡਾ ਗੁਰਦੁਆਰਾ ਸਾਹਿਬ ਪੱਖੋ ਕਲਾਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਾਜਰ ਸਿੰਘ, ਮਾਸਟਰ ਜਗਮੇਲ ਸਿੰਘ, ਬਲਵੀਰ ਸਿੰਘ ਜੈ ਜੈ ਕਾਰ ਪ੍ਰਧਾਨ ਨਵਾਂ ਗੁਰਦੁਆਰਾ ਸਾਹਿਬ, ਦਰਸਨਪਾਲ ਸਿੰਘ ਸਾਬਕਾ ਸਰਪੰਚ, ਜਸਵੀਰ ਸਿੰਘ, ਸਤਨਾਮ ਸਿੰਘ, ਹਰਜਿੰਦਰ ਸਿੰਘ, ਗੁਰਜੰਟ ਸਿੰਘ ਮਾਨ, ਗੁਰਜੰਟ ਸਿੰਘ, ਬਲਦੇਵ ਸਿੰਘ ਸਿੱਧੂ, ਸੁਰਜੀਤ ਸਿੰਘ ਸਮਰਾ, ਬਸੰਤ ਸਿੰਘ ਸਮਰਾ, ਸੁਦਾਗਰ ਸਿੰਘ, ਸੁਖਚੈਨ ਸਿੰਘ, ਵੀਰਦਵਿੰਦਰ ਸਿੰਘ ਦੀ ਅਗਵਾਈ ਵਿਚ ਅਤਿ੍ੰਗ ਕਮੇਟੀ ਮੈਂਬਰ ਬਣਨ ਤੇ ਸਨਮਾਨਿਤ ਕੀਤਾ ਗਿਆ | ਇਲਾਕੇ ਦੀਆਂ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਦਾ ਧੰਨਵਾਦ ਕਰਦਿਆਂ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੇ ਕਿਹਾ ਕਿ ਸਿੱਖ ਸੰਗਤਾਂ ਵਲੋਂ ਦਾਨ ਦਿੱਤੇ ਗਏ ਰੁਪਇਆਂ ਅਤੇ ਸਿੱਖ ਕੌਮ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਦੀ ਆਮਦਨ ਦੀ ਯੋਗ ਵਰਤੋਂ ਹੋਣੀ ਚਾਹੀਦੀ ਹੈ | ਪ੍ਰੰਤੂ ਕਮੇਟੀ ਦੇ ਪ੍ਰਬੰਧਾਂ ਵਿਚ ਬੇਨਿਯਮੀਆਂ ਕਾਰਨ ਸਿੱਖ ਕੌਮ ਦੀ ਸੰਸਥਾ ਦੇ ਕਈ ਅਦਾਰੇ ਘਾਟੇ ਵਿਚ ਚਲੇ ਗਏ ਹਨ | ਸ਼੍ਰੋਮਣੀ ਕਮੇਟੀ ਤੇ ਕਾਬਜ਼ ਧਿਰ ਵਲੋਂ ਆਪਣੇ ਚਹੇਤਿਆਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ | ਪਿਛਲੇ ਲੰਮੇ ਸਮੇਂ ਤੋਂ ਲੈ ਕੇ ਸਿੱਖਾਂ ਦੀ ਸਿਰਮੌਰ ਸੰਸਥਾ ਦੀਆਂ ਚੋਣਾਂ ਨਹੀਂ ਕਰਵਾਈਆਂ ਜਾ ਰਹੀਆਂ ਹਨ | ਸਿੱਖ ਕੌਮ ਨਾਲ ਸਮੇਂ ਦੀਆਂ ਸਰਕਾਰਾਂ ਵਲੋਂ ਧੱਕੇਸ਼ਾਹੀਆਂ ਤੇ ਬੇਇਨਸਾਫ਼ੀਆਂ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਪਿੰਡ ਵਾਸੀ ਤੇ ਅਕਾਲੀ ਆਗੂ ਹਾਜ਼ਰ ਸਨ |