27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਅਜੀਤ ਡੈਸਕ 05-12-2025
ਬਰਨਾਲਾ, 4 ਦਸੰਬਰ (ਰਾਜ ਪਨੇਸਰ)-ਸਥਾਨਕ ਸੰਘੇੜਾ ਰੋਡ ਬਰਨਾਲਾ ਦੇ ਬੇਆਬਾਦ ਜਗ੍ਹਾ 'ਤੇ ਨਾਜਾਇਜ਼ ਸ਼ਰਾਬ ਵੇਚ ਕੇ ਵਿਅਕਤੀ ਨੂੰ 24 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਹੌਲਦਾਰ ਮਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਰਾਹੁਲ ਸਿੰਘ ਪੱੁਤਰ ਬਲਦੇਵ ਸਿੰਘ ਵਾਸੀ ਬਰਨਾਲਾ ਨਾਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ | ਜੋ ਕਿ ਸੰਘੇੜਾ ਰੋਡ ਬਰਨਾਲਾ ਦੇ ਇਕ ਬੇਆਬਾਦ ਜਗ੍ਹਾ 'ਤੇ ਬੈਠਾ ਨਾਜਾਇਜ਼ ਸ਼ਰਾਬ ਵੇਚ ਰਿਹਾ ਹੈ | ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 24 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ |

ਪਿਛਲੀ ਖ਼ਬਰ ਹੰਡਿਆਇਆ ਵਿਖੇ ਸਫ਼ਾਈ ਸੇਵਕਾਂ ਨੇ ਹੜਤਾਲ ਕਰ ਕੇ ਕੀਤੀ ਨਾਅਰੇਬਾਜ਼ੀ <br/> ਅਗਲੀ ਖ਼ਬਰ ਐਡੀਸ਼ਨਲ ਐਡਵੋਕੇਟ ਜਨਰਲ ਪ੍ਰਦੀਪ ਕੁਮਾਰ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।