27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਜ਼ਿਲ੍ਹਾ ਪ੍ਰੀਸ਼ਦ ਜ਼ੋਨ ਗਹਿਲ ਜਨਰਲ ਤੋਂ ਸ਼ੋ੍ਰਮਣੀ ਅਕਾਲੀ ਦਲ ਵਲੋਂ ਸੁਖਬੀਰ ਸਿੰਘ ਸੋਖੀ ਨੇ ਕਾਗ਼ਜ਼ ਭਰੇ <br/>

05-12-2025
ਟੱਲੇਵਾਲ, 4 ਦਸੰਬਰ (ਸੋਨੀ ਚੀਮਾ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਸੂਬਾ ਮੀਤ ਪ੍ਰਧਾਨ ਅਤੇ ਸਰਬਜੀਤ ਸਿੰਘ ਝਿੰਜਰ ਸੂਬਾ ਯੂਥ ਪ੍ਰਧਾਨ ਦੇ ਨੇੜਲੇ ਸਾਥੀ ਸੁਖਵੀਰ ਸਿੰਘ ਸੋਖੀ ਟੱਲੇਵਾਲ ਨੇ ਪਾਰਟੀ ਦੇ ਹੁਕਮਾਂ 'ਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਗਹਿਲ ਜਨਰਲ ਤੋਂ ਕਾਗ਼ਜ਼ ਭਰੇ | ਇਸ ਮੌਕੇ ਹਾਜ਼ਰ ਅਕਾਲੀ ਆਗੂਆਂ ਨੇ ਕਿਹਾ ਕਿ ਸ: ਸੁਖਵੀਰ ਸਿੰਘ ਬਾਦਲ ਦੇ ਆਦੇਸ਼ਾਂ ਮੁਤਾਬਿਕ ਬਿਨਾਂ ਕਿਸੇ ਵਿਤਕਰੇਬਾਜ਼ੀ ਅਤੇ ਆਪਸ ਮਨ ਮੁਟਾਵ ਭੁਲਾ ਕੇ ਸ਼ੋ੍ਰਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਉਕਤ ਚੋਣ ਹਰ ਇਕ ਵਰਕਰ ਅਤੇ ਆਗੂ ਆਪਣੀ ਚੋਣ ਮੰਨ ਕੇ ਲੜੇਗਾ ਅਤੇ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਝੋਲੀ ਪਾਈ ਜਾਵੇਗੀ | ਇਸ ਮੌਕੇ ਕੁਲਵੰਤ ਸਿੰਘ ਕੀਤੂ, ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਜ਼ਿਲ੍ਹਾ ਪ੍ਰਧਾਨ, ਨਾਥ ਸਿੰਘ ਹਮੀਦੀ ਹਲਕਾ ਇੰਚਾਰਜ, ਬਲਰਾਜ ਸਿੰਘ ਕਾਕਾ ਸਰਕਲ ਪ੍ਰਧਾਨ, ਬਚਿੱਤਰ ਸਿੰਘ ਰਾਏਸਰ ਸਰਕਲ ਪ੍ਰਧਾਨ ਗਹਿਲ ਤੋਂ ਇਲਾਵਾ ਹਲਕੇ ਦੀ ਸਮੁੱਚੀ ਲੀਡਰਸ਼ਿਪ ਹਾਜ਼ਰ ਸੀ |

ਪਿਛਲੀ ਖ਼ਬਰ ਸਰਪੰਚ ਬਬਲਪ੍ਰੀਤ ਸਿੰਘ ਕਾਹਨੇਕੇ ਗ੍ਰਾਂਟਾਂ ਖ਼ਰਚ ਕਰਨ ਲਈ ਪ੍ਰਬੰਧਕ ਨਿਯੁਕਤ ਅਗਲੀ ਖ਼ਬਰ ਪੰਜਾਬ ਪਬਲਿਕ ਸਕੂਲ ਮਾਨਾ ਪਿੰਡੀ ਦੀ ਵਿਦਿਆਰਥਣ ਨੇ ਕਿੱਕ ਬਾਕਸਿੰਗ ਖੇਲੋ ਇੰਡੀਆ ਵੁਮੈਨ ਲੀਗ 2025 'ਚ ਸੋਨ ਤਗਮਾ ਜਿੱਤਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।