27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਗਿਆਨ ਜੰਡਸਰ ਇਕ ਵਾਰ ਫਿਰ ਚੋਣ ਮੈਦਾਨ ਵਿਚ

05-12-2025
ਸ਼ਹਿਣਾ, 4 ਦਸੰਬਰ (ਸੁਰੇਸ਼ ਗੋਗੀ)-ਕਾਂਗਰਸ ਪਾਰਟੀ ਵਲੋਂ ਲਗਾਤਾਰ ਚੋਣਾਂ ਲੜ ਰਹੇ ਅਤੇ ਪਿਛਲੀ ਵਾਰ ਦੇ ਬਲਾਕ ਸੰਮਤੀ ਮੈਂਬਰ ਗਿਆਨ ਜੰਡਸਰ ਇਸ ਵਾਰ ਜੈਮਲ ਸਿੰਘ ਵਾਲਾ ਜ਼ੋਨ ਤੋਂ ਬਲਾਕ ਸੰਮਤੀ ਦੀ ਚੋਣ ਲਈ ਕਾਂਗਰਸ ਦੇ ਉਮੀਦਵਾਰ ਬਣਾਏ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਦੀਪ ਸਿੰਘ ਕਾਲਾ ਢਿੱਲੋਂ ਜ਼ਿਲ੍ਹਾ ਪ੍ਰਧਾਨ ਅਤੇ ਵਿਧਾਇਕ ਬਰਨਾਲਾ ਨੇ ਕਿਹਾ ਕਿ ਗਿਆਨ ਜੰਡਸਰ ਕਾਂਗਰਸ ਦਾ ਵਫ਼ਾਦਾਰ ਸਿਪਾਹੀ ਹੈ ਅਤੇ ਲਗਾਤਾਰ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਦਾ ਆ ਰਿਹਾ ਹੈ | ਜਿਸ ਦੇ ਚੱਲਦਿਆਂ ਕਾਂਗਰਸ ਨੇ ਉਸ ਨੂੰ ਜੈਮਲ ਸਿੰਘ ਵਾਲਾ ਬਲਾਕ ਸੰਮਤੀ ਜ਼ੋਨ ਤੋਂ ਉਮੀਦਵਾਰ ਬਣਾਇਆ ਗਿਆ ਹੈ | ਉਨ੍ਹਾਂ ਜ਼ੋਨ ਅਧੀਨ ਪੈਂਦੇ ਸਮੂਹ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਉਕਤ ਚੋਣ ਜਿੱਤਣ ਲਈ ਹੋਰ ਮਿਹਨਤ ਕਰਨ ਲਈ ਪ੍ਰੇਰਿਆ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਕੁਲਦੀਪ ਕੌਰ ਸਮਰਥਕਾਂ ਸਮੇਤ ਕਾਗ਼ਜ਼ ਦਾਖਲ ਕਰਨ ਲਈ ਰਵਾਨਾ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਬਲਾਕ ਸੰਮਤੀ ਸ਼ਹਿਣਾ ਤੋਂ ਉਮੀਦਵਾਰ ਨੇ ਕੀਤੇ ਨਾਮਜ਼ਦਗੀ ਪੱਤਰ ਦਾਖ਼ਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।