27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਝੁੱਗੀਆਂ ਵਾਲੇ ਗ਼ਰੀਬ ਲੋਕਾਂ ਨਾਲ ਕੀਤੇ ਜਾ ਰਹੇ ਧੱਕੇ ਵਿਰੁੱਧ ਹਮੇਸ਼ਾ ਆਵਾਜ਼ ਬੁਲੰਦ ਕੀਤੀ ਜਾਵੇਗੀ-ਭਾਨ ਸਿੰਘ ਜੱਸੀ <br/>

22 ਏਕੜ ਵਿਖੇ ਝੁੱਗੀਆਂ ਵਾਲੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸਮਾਜ ਸੇਵੀ ਭਾਨ ਸਿੰਘ ਜੱਸੀ | ਅਜੀਤ ਤਸਵੀਰ <br/> 05-12-2025
ਬਰਨਾਲਾ, 4 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਵਿਖੇ 22 ਏਕੜ ਵਾਲੀਆਂ ਝੁੱਗੀਆਂ ਵਿਚ ਰਹਿਣ ਵਾਲੇ ਜੋਗੀਨਾਥ ਬਰਾਦਰੀ ਦੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਚੇਤਨਾ ਪੈਦਾ ਕਰਦਾ ਇੱਕ ਜਾਗਰੂਕਤਾ ਕੈਂਪ ਸਮਾਜ ਸੇਵੀ ਭਾਨ ਸਿੰਘ ਜੱਸੀ ਦੀ ਅਗਵਾਈ ਵਿਚ ਲਗਾਇਆ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਇਕੱਤਰ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਭਾਨ ਸਿੰਘ ਜੱਸੀ ਨੇ ਕਿਹਾ ਕਿ ਚਿੱਟੇ ਵਰਗੇ ਨਸ਼ੇ ਦੀ ਭੈੜੀ ਬਿਮਾਰੀ ਨੇ ਸਾਡੇ ਪੰਜਾਬ ਦੇ ਹਜ਼ਾਰਾਂ ਨੌਜਵਾਨਾਂ ਨੂੰ ਮੌਤ ਵੱਲ ਧੱਕ ਦਿੱਤਾ ਹੈ | ਉਨ•੍ਹਾਂ ਝੁੱਗੀਆਂ ਵਾਲੇ ਲੋਕਾਂ ਦੇ ਹੱਥ ਖੜ੍ਹੇ ਕਰਵਾ ਕੇ ਨਸ਼ਿਆਂ ਵਿਰੁੱਧ ਸਹਿਮਤੀ ਲਈ ਅਤੇ ਵਾਅਦਾ ਲਿਆ ਕਿ ਜੇਕਰ ਝੁੱਗੀਆਂ ਝੌਂਪੜੀਆਂ ਵਿਚ ਕੋਈ ਵੀ ਨਸ਼ਾ ਵੇਚਣ ਵਾਲਾ ਆਉਂਦਾ ਹੈ ਤਾਂ ਉਸ ਦੀ ਜਾਣਕਾਰੀ ਉਹ ਤੁਰੰਤ ਪੁਲਿਸ ਪ੍ਰਸ਼ਾਸਨ ਨੂੰ ਦੇਣਗੇ | ਭਾਨ ਸਿੰਘ ਜੱਸੀ ਨੇ ਐਲਾਨ ਕੀਤਾ ਕਿ ਰਾਜਨੀਤਿਕ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਝੁੱਗੀਆਂ ਵਾਲੇ ਗ਼ਰੀਬ ਲੋਕਾਂ ਨਾਲ ਕੀਤੇ ਜਾ ਰਹੇ ਧੱਕੇ ਵਿਰੁੱਧ ਹਮੇਸ਼ਾ ਆਵਾਜ਼ ਬੁਲੰਦ ਕੀਤੀ ਜਾਵੇਗੀ ਅਤੇ ਜਲਦੀ ਹੀ ਇਨਸਾਫ਼ ਲਈ ਸਬੰਧਿਤ ਅਧਿਕਾਰੀਆਂ ਨੂੰ ਮੰਗ-ਪੱਤਰ ਦਿੱਤਾ ਜਾਵੇਗਾ | ਇਸ ਮੌਕੇ ਪ੍ਰਧਾਨ ਕਾਲਾਨਾਥ, ਬਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਝੁੱਗੀਆਂ ਵਾਲੇ ਲੋਕ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਮੈਡਮ ਗੀਤਿਕਾ ਸਿੰਘ ਚੋਣ ਆਬਜ਼ਰਵਰ ਨਿਯੁਕਤ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਕੁਲਦੀਪ ਕੌਰ ਸਮਰਥਕਾਂ ਸਮੇਤ ਕਾਗ਼ਜ਼ ਦਾਖਲ ਕਰਨ ਲਈ ਰਵਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।