ਬਰਨਾਲਾ, 4 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲਾ ਬਰਨਾਲਾ 'ਚ ਜ਼ਿਲਾ ਪ੍ਰੀਸ਼ਦ ਦੇ 10 ਹਲਕਿਆਂ ਅਤੇ ਬਲਾਕ ਸੰਮਤੀ ਦੇ 65 ਹਲਕਿਆਂ ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਜ਼ਿਲੇ ਵਿਚ ਪੀ.ਸੀ.ਐੱਸ. ਅਧਿਕਾਰੀ ਮੈਡਮ ਗੀਤਿਕਾ ਸਿੰਘ ਨੂੰ ਚੋਣ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਮੈਡਮ ਗੀਤਿਕਾ ਨੇ ਕਿਹਾ ਕਿ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੌਰਾਨ ਪੰਜਾਬ ਰਾਜ ਚੋਣ ਕਮਿਸ਼ਨ ਦੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ ਅਤੇ ਚੋਣਾਂ ਪਾਰਦਰਸ਼ੀ ਢੰਗ ਨਾਲ ਕਾਰਵਾਈਆਂ ਜਾਣਗੀਆਂ | ਇਹ ਚੋਣਾਂ ਸਬੰਧੀ ਕਿਸੇ ਵੀ ਤਰਾਂ ਦੀ ਅਣਗਹਿਲੀ ਨੂੰ ਅਣਦੇਖਿਆ ਨਹੀਂ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਚੋਣਾਂ ਸਬੰਧੀ ਕਿਸੇ ਵੀ ਤਰਾਂ ਦੀ ਜਾਣਕਾਰੀ ਜਾਂ ਸ਼ਿਕਾਇਤ ਦਫ਼ਤਰ ਦੇ ਕਮਰਾ ਨੰ: 25, ਪਹਿਲੀ ਮੰਜ਼ਿਲ, ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਦਿੱਤੀ ਜਾ ਸਕਦੀ ਹੈ ਜਾਂ ਦਫ਼ਤਰ ਦੇ ਲੈਂਡਲਾਇਨ ਨੰਬਰ 01679-244367 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ |