ਤਪਾ ਮੰਡੀ, 4 ਦਸੰਬਰ (ਪ੍ਰਵੀਨ ਗਰਗ)-ਪੰਚਾਇਤ ਸੰਮਤੀ ਚੋਣਾਂ ਲਈ ਪਿੰਡ ਢਿਲਵਾਂ (ਨਾਭਾ) ਜ਼ੋਨ ਤੋਂ ਤੇਜਿੰਦਰ ਸਿੰਘ ਢਿਲਵਾਂ ਨੇ ਆਮ ਆਦਮੀ ਪਾਰਟੀ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਅਗਵਾਈ ਹੇਠ ਉਪ ਮੰਡਲ ਮੈਜਿਸਟਰੇਟ-ਕਮ-ਰਿਟਰਨਿੰਗ ਅਫ਼ਸਰ ਆਯੂਸ਼ ਗੋਇਲ ਨੂੰ ਆਪਣੇ ਕਾਗ਼ਜ਼ ਜਮਾ ਕਰਵਾਏ | ਇਸ ਮੌਕੇ ਉਨਾਂ ਨਾਲ ਮਾਰਕੀਟ ਕਮੇਟੀ ਤਪਾ ਦੇ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ ਵਿਸ਼ੇਸ਼ ਤੌਰ ਤੇ ਮੌਜੂਦ ਸਨ | ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਤੇਜਿੰਦਰ ਸਿੰਘ ਢਿਲਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਆਪਣੇ ਕਾਰਜਕਾਲ ਦੌਰਾਨ ਕੀਤੇ ਗਏ ਕੰਮਾਂ ਤੋਂ ਲੋਕ ਬਹੁਤ ਜ਼ਿਆਦਾ ਖ਼ੁਸ਼ ਹਨ, ਜਿਸ ਦੇ ਚਲਦਿਆਂ ਲੋਕ ਇਨਾਂ ਚੋਣਾਂ ਵਿਚ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਦਾ ਮਨ ਬਣਾਈ ਬੈਠੇ ਹਨ | ਉਨਾਂ ਆਖਿਆ ਕਿ ਉਹ ਪੰਚਾਇਤ ਸੰਮਤੀ ਦੀ ਇਹ ਚੋਣ ਵੱਡੀ ਲੀਡ ਨਾਲ ਜਿੱਤ ਕੇ ਪਾਰਟੀ ਦੀ ਝੋਲੀ 'ਚ ਪਾਉਣਗੇ |