ਬਰਨਾਲਾ, 4 ਦਸੰਬਰ (ਅਸ਼ੋਕ ਭਾਰਤੀ)-ਆਰੀਆਭੱਟ ਕਾਲਜ ਬਰਨਾਲਾ ਵਿਖੇ ਸੰਵਿਧਾਨ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਸੰਸਥਾ ਦੇ ਚੇਅਰਮੈਨ ਇੰਜੀਨੀਅਰ ਆਰ.ਕੇ. ਗੁਪਤਾ, ਡਾਇਰੈਕਟਰ ਡਾ: ਅਜੈ ਮਿੱਤਲ, ਅਕਾਦਮਿਕ ਡੀਨ ਡਾ: ਭਾਵੇਤ ਗਰਗ, ਡਾ: ਜਸ਼ਨ ਜੋਤ, ਰਜਨੀਸ਼ ਨਰੂਲਾ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਜਿਸ ਵਿਚ ਨਿਆਂ, ਆਜ਼ਾਦੀ, ਸਮਾਨਤਾ ਅਤੇ ਭਾਈਚਾਰੇ ਦੀਆਂ ਕਦਰਾਂ-ਕੀਮਤਾਂ ਨੂੰ ਉਜਾਗਰ ਕੀਤਾ ਗਿਆ ਜੋ ਸਾਡੇ ਲੋਕਤੰਤਰੀ ਰਾਸ਼ਟਰ ਦੀ ਨੀਂਹ ਬਣਾਉਂਦੇ ਹਨ | ਸੈਮੀਨਾਰ ਮੌਕੇ ਵਿਦਿਆਰਥੀਆਂ ਤੇ ਸਟਾਫ਼ ਨੇ ਚੰਗੇ ਨਾਗਰਿਕ ਬਣਨ ਦਾ ਪ੍ਰਣ ਲਿਆ | ਇਸ ਮੌਕੇ ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |