26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਜੋਧਪੁਰ ਸੰਮਤੀ ਜ਼ੋਨ ਤੋਂ ਸ਼ੋ੍ਰਮਣੀ ਅਕਾਲੀ ਦਲ ਨੇ ਕਿਰਨਜੀਤ ਕੌਰ ਨੂੰ ਬਣਾਇਆ ਉਮੀਦਵਾਰ <br/>

ਅਜੀਤ ਡੈਸਕ 05-12-2025
ਸ਼ਹਿਣਾ, 4 ਦਸੰਬਰ (ਸੁਰੇਸ਼ ਗੋਗੀ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਜ਼ਿਲੇ੍ਹ ਦੇ ਸਮੁੱਚੇ ਹਲਕਿਆਂ ਵਿਚ ਆਪਣੇ ਉਮੀਦਵਾਰ ਖੜ੍ਹਾ ਦਿੱਤੇ ਗਏ ਹਨ ਅਤੇ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਪਾਰਟੀ ਸ਼ਾਨਦਾਰ ਪ੍ਰਦਰਸ਼ਨ ਕਰੇਗੀ | ਇਹ ਸ਼ਬਦ ਕੁਲਵੰਤ ਸਿੰਘ ਕੀਤੂ ਹਲਕਾ ਇੰਚਾਰਜ ਬਰਨਾਲਾ ਨੇ ਪਿੰਡ ਜੋਧਪੁਰ ਵਿਖੇ ਅੰਮਿ੍ਤਪਾਲ ਸਿੰਘ ਜੋਧਪੁਰੀ ਦੀ ਪਤਨੀ ਕਿਰਨਜੀਤ ਕੌਰ ਨੂੰ ਜੋਧਪੁਰ ਜ਼ੋਨ ਤੋਂ ਬਲਾਕ ਸੰਮਤੀ ਉਮੀਦਵਾਰ ਬਣਾਏ ਜਾਣ ਉਪਰੰਤ ਆਖੇ | ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸ਼ੋ੍ਰਮਣੀ ਅਕਾਲੀ ਦਲ ਉਕਤ ਚੋਣਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ | ਇਸ ਮੌਕੇ ਉਨ੍ਹਾਂ ਪਿੰਡ ਵਿਚ ਜਾ ਕੇ ਕਿਰਨਜੀਤ ਕੌਰ ਦੇ ਹੱਕ ਵਿਚ ਪ੍ਰਚਾਰ ਵੀ ਕੀਤਾ | ਇਸ ਉਪਰੰਤ ਭਾਈ ਅੰਮਿ੍ਤਪਾਲ ਸਿੰਘ ਜੋਧਪੁਰੀ ਨੇ ਸਮੁੱਚੇ ਪਿੰਡ ਜੋਧਪੁਰ ਅਤੇ ਜਵੰਧਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੇ ਸਹਿਯੋਗ ਸਦਕਾ ਉਕਤ ਚੋਣ ਜਿੱਤ ਕੇ ਸ਼ੋ੍ਰਮਣੀ ਅਕਾਲੀ ਦਲ ਦੀ ਝੋਲੀ ਪਾਈ ਜਾਵੇਗੀ | ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਉਮੀਦਵਾਰ ਸੁਰਿੰਦਰ ਕੌਰ ਨੈਣੇਵਾਲ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ <br/> ਅਗਲੀ ਖ਼ਬਰ ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਸਾਲਾਨਾ ਅਥਲੈਟਿਕਸ ਮੀਟ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।