26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਉਮੀਦਵਾਰ ਸੁਰਿੰਦਰ ਕੌਰ ਨੈਣੇਵਾਲ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ <br/>

ਅਜੀਤ ਡੈਸਕ 05-12-2025
ਭਦੌੜ, 4 ਦਸੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਜ਼ਿਲ੍ਹਾ ਪ੍ਰੀਸ਼ਦ ਦੇ ਸ਼ਹਿਣਾ ਜ਼ੋਨ ਅਤੇ ਬਲਾਕ ਸੰਮਤੀ ਨੈਣੇਵਾਲ ਜਨਰਲ ਔਰਤ ਲਈ ਰਾਖਵੇਂ ਤੋਂ ਸ਼ੋ੍ਰਮਣੀ ਅਕਾਲੀ ਦਲ ਵਲੋਂ ਬੀਬੀ ਸੁਰਿੰਦਰ ਕੌਰ ਮਾਤਾ ਸਰਪੰਚ ਗਗਨਦੀਪ ਸਿੰਘ ਗਗਨਾ ਨੈਣੇਵਾਲ ਵਲੋਂ ਅੱਜ ਪਾਰਟੀ ਆਗੂਆਂ ਦੀ ਹਾਜ਼ਰੀ ਵਿਚ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ | ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਧੰਮੀ, ਸ਼ਹਿਰੀ ਤੇ ਦਿਹਾਤੀ ਪ੍ਰਧਾਨ ਅਮਨਿੰਦਰ ਸਿੰਘ ਗੋਡਲੀ ਭੱੁਲਰ, ਸਰਪੰਚ ਗੁਰਜੰਟ ਸਿੰਘ ਕਾਲਾ ਜੈਦ, ਸਾਬਕਾ ਸਰਕਲ ਪ੍ਰਧਾਨ ਕਰਮਜੀਤ ਸਿੰਘ ਨੀਟਾ ਜੰਗੀਆਣਾ, ਬਲਵਿੰਦਰ ਸਿੰਘ ਲਧਰੋਈਆ, ਸਰਕਲ ਪ੍ਰਧਾਨ ਗੁਰਵਿੰਦਰ ਸਿੰਘ ਗੋਰਾ, ਸੁਖਦੇਵ ਸਿੰਘ ਜੈਦ, ਜਰਨੈਲ ਸਿੰਘ ਕੋਠੇ ਭਾਨ ਸਿੰਘ, ਸੁਰਜੀਤ ਸਿੰਘ ਗੋਦਾਰਾ, ਮੱਖਣ ਸਿੰਘ ਤਲਵੰਡੀ, ਸਾਬਕਾ ਸਰਪੰਚ ਹਰਦਮ ਸਿੰਘ ਦੰਮਣ, ਜਸਪਾਲ ਸਿੰਘ ਜੱਸੂ ਨੈਣੇਵਾਲ ਸਮੇਤ ਵੱਖ-ਵੱਖ ਪਿੰਡਾਂ ਦੇ ਪੁੱਜੇ ਆਗੂਆਂ ਨੇ ਇੱਕ ਜੁਟਤਾ ਦਾ ਸਬੂਤ ਦਿੰਦੇ ਹੋਏ ਕਿਹਾ ਕਿ ਇਹ ਦੋਨੇਂ ਸੀਟਾ ਉੱਪਰ ਸ਼ੋ੍ਰਮਣੀ ਅਕਾਲੀ ਦਲ ਪੂਰੀ ਤਰ੍ਹਾਂ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ ਕਿਉਂਕਿ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਪ੍ਰੀਸ਼ਦ ਦੇ ਸਾਰੇ ਪਿੰਡਾਂ ਅੰਦਰ ਮਜ਼ਬੂਤ ਸਥਿਤੀ ਵਿਚ ਹੈ ਅਤੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਝੋਲੀ ਵਿਚ ਇਹ ਦੋਨਾਂ ਸੀਟਾਂ ਉੱਪਰ ਵੱਡੇ ਬਹੁਮਤ ਨਾਲ ਜਿੱਤ ਪ੍ਰਾਪਤ ਕਰ ਕੇ ਪਾਈਆਂ ਜਾਣਗੀਆਂ |

ਪਿਛਲੀ ਖ਼ਬਰ ਬਰਜਿੰਦਰਪਾਲ ਸਿੰਘ ਪੁਨੀਤ ਮਾਨ ਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਗਹਿਲ ਤੋਂ 'ਆਪ' ਉਮੀਦਵਾਰ ਵਜੋਂ ਭਰੇ ਕਾਗ਼ਜ਼ <br/> ਅਗਲੀ ਖ਼ਬਰ ਜੋਧਪੁਰ ਸੰਮਤੀ ਜ਼ੋਨ ਤੋਂ ਸ਼ੋ੍ਰਮਣੀ ਅਕਾਲੀ ਦਲ ਨੇ ਕਿਰਨਜੀਤ ਕੌਰ ਨੂੰ ਬਣਾਇਆ ਉਮੀਦਵਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।