15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਜਥੇਬੰਦੀਆਂ ਨੇ ਤਪਾ ਬਿਜਲੀ ਗਰਿੱਡ ਵਿਖੇ ਲਾਇਆ ਧਰਨਾ, ਕੀਤੀ ਨਾਅਰੇਬਾਜ਼ੀ <br/>

ਅਜੀਤ ਡੈਸਕ 09-12-2025
ਤਪਾ ਮੰਡੀ, 8 ਦਸੰਬਰ (ਪ੍ਰਵੀਨ ਗਰਗ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸਾਰੀਆਂ ਜੁਝਾਰੂ ਜਨਤਕ ਜਥੇਬੰਦੀਆਂ, ਬਿਜਲੀ ਬੋਰਡ ਪੈਨਸ਼ਨਰਜ਼ ਐਸੋਸੀਏਸ਼ਨ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਬਿਜਲੀ ਸੋਧ ਬਿੱਲ 2025 ਅਤੇ ਸੀਡ ਬਿੱਲ 2025 ਰਾਹੀਂ ਬਿਜਲੀ ਬੋਰਡ ਦੇ ਕੀਤੇ ਜਾ ਰਹੇ ਨਿੱਜੀਕਰਨ ਅਤੇ ਕਿਸਾਨਾਂ ਤੋਂ ਆਪਣਾ ਬੀਜ ਵਰਤਣ ਵਿਰੁੱਧ ਕੀਤੇ ਜਾ ਰਹੇ ਫ਼ੈਸਲਿਆਂ ਸਬੰਧੀ ਬਿਜਲੀ ਗਰਿੱਡ ਤਪਾ ਅੱਗੇ ਧਰਨਾ ਦੇ ਕੇ ਸਰਕਾਰਾਂ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਬਿਜਲੀ ਬਿੱਲ 2025 ਅਤੇ ਸੀਡ ਬਿੱਲ 2025 ਦੀਆਂ ਕਾਪੀਆਂ ਸਾੜੀਆਂ | ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਬੁਲਾਰਿਆਂ ਨੇ ਕਿਹਾ ਕਿ ਬਿਜਲੀ ਐਕਟ 1948 ਅਧੀਨ ਸਰਕਾਰ ਨੇ ਲੋਕਾਂ ਦੀਆਂ ਸੁੱਖ ਸਹੂਲਤਾਂ ਲਈ ਬਿਜਲੀ ਦਾ ਪ੍ਰਬੰਧ ਕੀਤਾ ਸੀ ਤਾਂ ਜੋ ਬਿਨਾਂ ਕਿਸੇ ਮੁਨਾਫ਼ੇ ਨੁਕਸਾਨ ਦੇ ਲੋਕ ਇਹ ਸਸਤੀ ਸਹੂਲਤ ਮਾਣ ਸਕਣ ਤੇ ਇਹ ਅਦਾਰਾ ਲੋਕ ਸੇਵਾ ਦਾ ਅਦਾਰਾ ਰਹੇ | ਇਸ ਦੇ ਢਾਂਚੇ ਨੂੰ ਚਲਾਉਣ ਲਈ ਵਪਾਰਕ ਵਰਤੋਂ ਦੀ ਬਿਜਲੀ ਵਾਸਤੇ ਵੱਖਰੇ ਰੇਟ ਰੱਖੇ ਹੋਏ ਸਨ ਪਰ ਉਸ ਤੋਂ ਬਾਅਦ ਵਿਸ਼ਵ ਵਪਾਰ ਸੰਸਥਾ ਦੀਆਂ ਨੀਤੀਆਂ ਤਹਿਤ ਇਸ ਨੂੰ ਵੱਡੇ ਉਦਯੋਗ ਘਰਾਨਿਆਂ ਦੇ ਹੱਥ ਦੇਣ ਲਈ ਵਾਰ-ਵਾਰ ਇਸ ਕਾਨੂੰਨ ਵਿਚ ਸੋਧਾਂ ਕੀਤੀਆਂ ਗਈਆਂ ਅਤੇ ਇਸ ਨੂੰ ਹੁਣ ਪੂਰੀ ਤਰ੍ਹਾਂ ਨਿੱਜੀ ਹੱਥਾਂ 'ਚ ਦੇਣ ਲਈ ਕੇਂਦਰ ਸਰਕਾਰ ਨੇ ਪਹਿਲਾਂ ਬਿਜਲੀ ਐਕਟ 2003 ਰਾਹੀਂ ਲੋਕਾਂ ਦੀਆਂ ਸਹੂਲਤਾਂ ਨੂੰ ਛਾਂਗਿਆ | ਹੁਣ 2025 ਐਕਟ ਅਤੇ ਸੀਡ ਬਿੱਲ 2025 ਨੂੰ ਸੰਸਦ ਦੇ ਸਰਦ ਰੁੱਤ ਵਿਚ ਪੇਸ਼ ਕਰਨ ਲਈ ਰਾਹੀਂ ਸੂਬੇ ਦੀਆਂ ਸਰਕਾਰਾਂ ਨੂੰ ਲਾਗੂ ਕਰਨ ਲਈ ਸਲਾਹਾਂ ਮੰਗੀਆਂ ਗਈਆਂ ਹਨ | ਜਿਸ ਸਬੰਧੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਵੀ ਇਸ ਦਾ ਵਿਰੋਧ ਕਰਨ ਲਈ ਚੁੱਪ ਵੱਟੀ ਹੋਈ ਹੈ | ਉਨ੍ਹਾਂ ਕਿਹਾ ਕਿ ਇਸ ਐਕਟ ਅਧੀਨ ਕੇਂਦਰ ਦੀ ਮੋਦੀ ਸਰਕਾਰ ਸੂਬਿਆਂ ਤੋਂ ਲੋਕਾਂ ਲਈ ਬਿਜਲੀ ਦੀ ਸਹੂਲਤਾਂ ਦੇ ਅਧਿਕਾਰ ਖੋਹ ਕੇ ਕੇਂਦਰ ਸਰਕਾਰ ਆਪਣੇ ਹੱਥ ਵਿਚ ਕਰਨ ਲਈ ਰਾਹ ਪੱਧਰਾ ਕਰ ਰਹੀ ਹੈ | ਇਸ ਦੇ ਲਾਗੂ ਹੋਣ ਨਾਲ ਸਾਰਾ ਬਿਜਲੀ ਪ੍ਰਬੰਧ ਨਿੱਜੀ ਹੱਥਾਂ ਵਿਚ ਜਾਣ ਕਾਰਨ ਕੰਪਨੀਆਂ ਵਲੋਂ ਬਿਜਲੀ (ਲੋਕਾਂ ਦੀ ਸਾਹ ਰਗ) ਦੀ ਇੰਨੀ ਮਹਿੰਗੀ ਕਰ ਦਿੱਤੀ ਜਾਵੇਗੀ ਕਿ ਗ਼ਰੀਬ ਲੋਕਾਂ ਦੀ ਪਹੁੰਚ ਤੋਂ ਦੂਰ ਹੋ ਜਾਵੇਗੀ ਅਤੇ ਸਾਰੀਆਂ ਸਬਸਿਡੀਆਂ ਬੰਦ ਹੋਣ ਕਾਰਨ ਖੇਤੀ ਮੋਟਰਾਂ ਲਈ ਮਿਲਦੀ ਮੁਫ਼ਤ ਬਿਜਲੀ ਦੀਆਂ ਕੀਮਤਾਂ ਵੀ ਬਹੁਤ ਵੱਧ ਜਾਣਗੀਆਂ, ਜੋ ਕਿ ਆਮ ਕਿਸਾਨਾਂ ਦੀ ਪਹੁੰਚ ਤੋਂ ਬਾਹਰ ਹੋ ਜਾਣਗੀਆਂ ਅਤੇ ਕਿਸਾਨ ਜ਼ਮੀਨਾਂ ਛੱਡਣ ਲਈ ਮਜਬੂਰ ਹੋ ਜਾਣਗੇ | ਸਰਕਾਰ ਦੇ ਲੋਕਾਂ 'ਤੇ ਇਸ ਵੱਡੇ ਹਮਲੇ ਨੂੰ ਰੋਕਣ ਲਈ ਸਿਰਫ਼ ਕਿਸਾਨ, ਮੁਲਾਜ਼ਮ ਜਾਂ ਮਜ਼ਦੂਰ ਜਥੇਬੰਦੀਆਂ ਨਹੀਂ ਰੋਕ ਸਕਦੀਆਂ | ਇਸ ਹਮਲੇ ਨੂੰ ਰੋਕਣ ਲਈ ਸਮੂਹ ਕਿਰਤੀ ਲੋਕਾਂ ਨੂੰ ਸੰਘਰਸ਼ ਦੇ ਮੈਦਾਨ ਵਿਚ ਅੱਗੇ ਆਉਣਾ ਪਵੇਗਾ | ਉਨ੍ਹਾਂ ਕਿਹਾ ਕਿ ਇਸ ਦੀ ਤਿਆਰੀ ਲਈ ਪਿੰਡਾਂ ਵਿਚ ਘਰ-ਘਰ ਪਿੰਡ ਜਗਾਓ ਮੁਹਿੰਮ ਚਲਾਈ ਜਾਵੇਗੀ | ਉਨ੍ਹਾਂ ਅੱਜ ਦੇ ਸਟੇਜ ਤੋਂ ਸਮੂਹ ਲੋਕਾਂ ਨੂੰ ਸੱਦਾ ਦਿੱਤਾ ਕਿ ਇਸ ਹਮਲੇ ਨੂੰ ਰੋਕਣ ਲਈ ਸਮੂਹ ਕਿਰਤੀ ਲੋਕ ਵਹੀਰਾਂ ਘੱਤ ਪਹੁੰਚੇ ਹਨ | ਇਸ ਮੌਕੇ ਜ਼ਿਲ੍ਹਾ ਜਰਨਲ ਸਕੱਤਰ ਜਰਨੈਲ ਸਿੰਘ ਬਦਰਾ, ਜਗਤਾਰ ਸਿੰਘ ਢਿਲਵਾਂ ਸੂਬਾ ਆਗੂ, ਗੁਰਜੰਟ ਸਿੰਘ ਮਾਨਸਾ, ਜੱਗਾ ਸਿੰਘ ਬਦਰਾ, ਦਰਸ਼ਨ ਸਿੰਘ ਮਹਿਤਾ, ਜੀਤ ਸਿੰਘ ਉੱਗੋਕੇ, ਗੁਰਜੰਟ ਸਿੰਘ ਧੌਲਾ, ਪਵਿੱਤਰ ਸਿੰਘ, ਲਾਲੀ ਮੋਹਣ ਸਿੰਘ ਰੂੜੇਕੇ ਤੋਂ ਇਲਾਵਾ ਬਿਜਲੀ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਰੂਪ ਚੰਦ ਤਪਾ, ਮੋਹਨ ਸਿੰਘ ਛੀਨਾ, ਮਹਿੰਦਰ ਸਿੰਘ ਰੂੜੇਕੇ, ਰਾਜਵਿੰਦਰ ਸਿੰਘ, ਅÏਰਤ ਆਗੂ ਮਨਜੀਤ ਕੌਰ, ਕਰਨੈਲ ਕੌਰ ਕਾਹਨੇਕੇ, ਗਗਨਦੀਪ ਕੌਰ ਧੌਲਾ ਆਦਿ ਆਗੂ ਹਾਜਰ ਸਨ |

ਪਿਛਲੀ ਖ਼ਬਰ ਜਥੇਬੰਦੀਆਂ ਵਲੋਂ ਬਿਜਲੀ ਬਿੱਲ ਦੇ ਵਿਰੋਧ ਵਿਚ ਭਾਰੀ ਰੋਸ ਮੁਜ਼ਾਹਰਾ <br/> ਅਗਲੀ ਖ਼ਬਰ ਸਾਢੇ 7 ਗ੍ਰਾਮ ਹੈਰੋਇਨ ਸਮੇਤ 4 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।