15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਜਥੇਬੰਦੀਆਂ ਵਲੋਂ ਬਿਜਲੀ ਬਿੱਲ ਦੇ ਵਿਰੋਧ ਵਿਚ ਭਾਰੀ ਰੋਸ ਮੁਜ਼ਾਹਰਾ <br/>

ਧਨੌਲਾ ਬਿਜਲੀ ਗਰਿੱਡ ਵਿਖੇ ਬਿਜਲੀ ਬਿੱਲ ਦੇ ਵਿਰੁੱਧ ਰੋਸ ਮੁਜ਼ਾਹਰਾ ਕਰਦੇ ਹੋਏ ਕਿਸਾਨ ਯੂਨੀਅਨ ਦੇ ਜਥੇਬੰਦਕ ਅਤੇ ਅÏਰਤਾਂ | ਤਸਵੀਰ : ਜਤਿੰਦਰ ਸਿੰਘ ਧਨੌਲਾ <br/> 09-12-2025
ਧਨੌਲਾ, 8 ਦਸੰਬਰ (ਜਤਿੰਦਰ ਸਿੰਘ ਧਨੌਲਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸਾਰੀਆਂ ਜੁਝਾਰੂ ਜਨਤਕ ਜਥੇਬੰਦੀਆਂ ਵਲੋਂ ਬਿਜਲੀ ਸੋਧ ਬਿੱਲ 2025 ਅਤੇ ਸੀਡ ਬਿੱਲ 2025 ਰਾਹੀਂ ਬਿਜਲੀ ਬੋਰਡ ਦੇ ਕੀਤੇ ਜਾ ਰਹੇ ਨਿੱਜੀਕਰਨ ਅਤੇ ਕਿਸਾਨਾਂ ਤੋਂ ਆਪਣਾ ਬੀਜ ਵਰਤਣ ਵਿਰੁੱਧ ਕੀਤੇ ਜਾ ਰਹੇ ਫ਼ੈਸਲਿਆਂ ਸਬੰਧੀ ਵਲੋਂ ਸਬ ਗਰਿੱਡ ਧਨੌਲਾ ਅੱਗੇ ਧਰਨਾ ਦੇ ਕੇ ਬਿਜਲੀ ਬਿੱਲ 2025 ਅਤੇ ਸੀਡ ਬਿੱਲ 2025 ਦੀਆਂ ਕਾਪੀਆਂ ਗਰਿੱਡ ਅੱਗੇ ਧਰਨਾ ਦੇ ਕੇ ਕਾਪੀਆਂ ਸਾੜੀਆਂ ਗਈਆਂ | ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਬੁਲਾਰਿਆਂ ਨੇ ਕਿਹਾ ਕਿ ਬਿਜਲੀ ਐਕਟ 1948 ਅਧੀਨ ਸਰਕਾਰ ਨੇ ਲੋਕਾਂ ਦੀਆਂ ਸੁੱਖ ਸਹੂਲਤਾਂ ਲਈ ਬਿਜਲੀ ਦਾ ਪ੍ਰਬੰਧ ਕੀਤਾ ਸੀ ਤਾਂ ਕਿ ਜੋ ਇਸ ਦੀ ਬਿਨਾਂ ਕਿਸੇ ਮੁਨਾਫ਼ੇ ਨੁਕਸਾਨ ਦੇ ਲੋਕ ਇਹ ਸਸਤੀ ਸਹੂਲਤ ਮਾਣ ਸਕਣ ਤੇ ਇਹ ਅਦਾਰਾ ਲੋਕ ਸੇਵਾ ਦਾ ਅਦਾਰਾ ਰਹੇ | ਇਸ ਦੇ ਢਾਂਚੇ ਨੂੰ ਚਲਾਉਣ ਲਈ ਵਪਾਰਕ ਵਰਤੋਂ ਦੀ ਬਿਜਲੀ ਵਾਸਤੇ ਵੱਖਰੇ ਰੇਟ ਰੱਖੇ ਹੋਏ ਸਨ ਪਰ ਉਸ ਤੋਂ ਬਾਅਦ ਵਿਸ਼ਵ ਵਪਾਰ ਸੰਸਥਾ ਦੀਆਂ ਨੀਤੀਆਂ ਤਹਿਤ ਇਸ ਨੂੰ ਵੱਡੇ ਉਦਯੋਗ ਘਰਾਨਿਆਂ ਦੇ ਹੱਥ ਦੇਣ ਲਈ ਵਾਰ-ਵਾਰ ਇਸ ਕਾਨੂੰਨ ਵਿਚ ਸੋਧਾਂ ਕੀਤੀਆਂ ਗਈਆਂ ਅਤੇ ਇਸ ਨੂੰ ਹੁਣ ਪੂਰੀ ਤਰ੍ਹਾਂ ਨਿੱਜੀ ਹੱਥਾਂ 'ਚ ਦੇਣ ਲਈ ਕੇਂਦਰ ਸਰਕਾਰ ਨੇ ਪਹਿਲਾਂ ਬਿਜਲੀ ਐਕਟ 2003 ਰਾਹੀਂ ਲੋਕਾਂ ਦੀਆਂ ਸਹੂਲਤਾਂ ਨੂੰ ਛਾਂਗਿਆ | ਹੁਣ 2025 ਐਕਟ ਅਤੇ ਸੀਡ ਬਿੱਲ 2025 ਨੂੰ ਸੰਸਦ ਦੇ ਸਰਦ ਰੁੱਤ ਵਿਚ ਪੇਸ਼ ਕਰਨ ਲਈ ਰਾਹੀਂ ਸੂਬੇ ਦੀਆਂ ਸਰਕਾਰਾਂ ਨੂੰ ਲਾਗੂ ਕਰਨ ਲਈ ਸਲਾਹਾਂ ਮੰਗੀਆਂ ਗਈਆਂ ਹਨ ਜਿਸ ਸਬੰਧੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਵੀ ਇਸ ਦਾ ਵਿਰੋਧ ਕਰਨ ਲਈ ਚੁੱਪ ਵਟੀ ਹੋਈ ਹੈ | ਸਰਕਾਰ ਦੇ ਲੋਕਾਂ ਤੇ ਇਸ ਵੱਡੇ ਹਮਲੇ ਨੂੰ ਰੋਕਣ ਲਈ ਸਿਰਫ਼ ਕਿਸਾਨ, ਮੁਲਾਜ਼ਮ ਜਾਂ ਮਜ਼ਦੂਰ ਜਥੇਬੰਦੀਆਂ ਨਹੀਂ ਰੋਕ ਸਕਦੀਆਂ ਇਸ ਹਮਲੇ ਨੂੰ ਰੋਕਣ ਲਈ ਸਮੂਹ ਕਿਰਤੀ ਲੋਕਾਂ ਨੂੰ ਸੰਘਰਸ਼ ਦੇ ਮੈਦਾਨ ਵਿਚ ਅੱਗੇ ਆਉਣਾ ਪਵੇਗਾ | ਉਨ੍ਹਾਂ ਕਿਹਾ ਕਿ ਇਸ ਦੀ ਤਿਆਰੀ ਲਈ ਪਿੰਡਾਂ ਵਿਚ ਘਰ-ਘਰ ਪਿੰਡ ਜਗਾਓ ਮੁਹਿੰਮ ਚਲਾਈ ਜਾਵੇਗੀ |

ਪਿਛਲੀ ਖ਼ਬਰ ਬਿਜਲੀ ਸੋਧ ਬਿੱਲ 2025 ਦੇ ਖ਼ਿਲਾਫ਼ ਸ਼ਹਿਣਾ ਦੇ ਐੱਸ.ਡੀ.ਓ. ਨੂੰ ਦਿੱਤਾ ਮੰਗ-ਪੱਤਰ <br/> ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਜਥੇਬੰਦੀਆਂ ਨੇ ਤਪਾ ਬਿਜਲੀ ਗਰਿੱਡ ਵਿਖੇ ਲਾਇਆ ਧਰਨਾ, ਕੀਤੀ ਨਾਅਰੇਬਾਜ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।