ਮਹਿਲ ਕਲਾਂ, 8 ਦਸੰਬਰ (ਤਰਸੇਮ ਸਿੰਘ ਗਹਿਲ)-ਜ਼ਿਲ੍ਹਾ ਪ੍ਰੀਸ਼ਦ ਜੋਨ ਮਹਿਲ ਕਲਾਂ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਰਵਿੰਦਰ ਕੌਰ ਬੈਨੀਪਾਲ ਖੜਕੇ ਕੇ ਪਤਨੀ ਸੁਖਵਿੰਦਰ ਸਿੰਘ ਸੁੱਖਾ ਦੀ ਚੋਣ ਮੁਹਿੰਮ ਨੰੂ ਉਸ ਸਮੇਂ ਹੁਲਾਰਾ ਮਿਲਿਆ ਜਦੋਂ ਜ਼ਿਲ੍ਹਾ ਪ੍ਰੀਸ਼ਦ ਜੋਨ ਮਹਿਲ ਕਲਾਂ ਤੋਂ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਸਰਕਲ ਜਥੇਦਾਰ ਮਹਿੰਦਰ ਸਿੰਘ ਸਹਿਜੜਾ ਦੀ ਅਗਵਾਈ ਹੇਠ ਵਰਕਰਾਂ ਤੇ ਆਗੂਆਂ ਦੀ ਹੋਈ ਮੀਟਿੰਗ ਵਿਚ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਆਗੂਆਂ ਵਲੋਂ ਅਕਾਲੀ ਉਮੀਦਵਾਰ ਰਵਿੰਦਰ ਕੌਰ ਖੜਕੇ ਕੇ ਨੰੂ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਹੈ | ਇਸ ਸਮੇਂ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਸਰਕਲ ਜਥੇਦਾਰ ਮਹਿੰਦਰ ਸਿੰਘ ਸਹਿਜੜਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਬੀਬੀ ਰਵਿੰਦਰ ਕੌਰ ਖੜਕੇ ਕੇ ਦਾ ਸਮੁੱਚਾ ਪਰਿਵਾਰ ਪੰਥਕ ਖ਼ਿਆਲਾਂ ਵਾਲਾ ਹੋਣ ਕਰਕੇ ਉਨ੍ਹਾਂ ਵਲੋਂ ਆਪਣੇ ਪੱਧਰ 'ਤੇ ਰਵਿੰਦਰ ਕੌਰ ਨੰੂ ਸਮਰਥਨ ਤੇ ਪਾਰਟੀ ਪੱਧਰ 'ਤੇ ਤਕੜੀ ਮੱਦਦ ਕੀਤੀ ਜਾਵੇਗੀ | ਇਸ ਸਮੇਂ ਸ਼ੋ੍ਰਮਣੀ ਅਕਾਲੀ ਦਲ ਦੇ ਸਰਕਲ ਜਥੇਦਾਰ ਸੁਖਵਿੰਦਰ ਸਿੰਘ ਸੁੱਖਾ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਆਗੂਆਂ ਵਲੋਂ ਦਿੱਤੇ ਸਮਰਥਨ 'ਤੇ ਉਹ ਅਤੇ ਉਨ੍ਹਾਂ ਦਾ ਪਰਿਵਾਰ ਸਦਾ ਰਿਣੀ ਰਹਿਣਗੇ ਤੇ ਜ਼ਿਲ੍ਹਾ ਪ੍ਰੀਸ਼ਦ ਜੋਨ ਮਹਿਲ ਕਲਾਂ ਦੇ ਵਿਕਾਸ ਲਈ ਵਚਨਬੱਧ ਵੀ ਹੋਣਗੇ | ਇਸ ਮੌਕੇ ਚਮਕੌਰ ਸਿੰਘ, ਅਵਤਾਰ ਸਿੰਘ, ਮੱਘਰ ਸਿੰਘ, ਜਸਵੀਰ ਸਿੰਘ, ਸੂਬੇਦਾਰ ਮੇਜਰ ਜਰਨੈਲ ਸਿੰਘ, ਗੁਰਪ੍ਰੀਤ ਸਿੰਘ ਗੋਰਾ ਪੱਖੋਂ ਵਾਲਾ, ਹਰਮੀਤ ਸਿੰਘ, ਹਰਜੋਤ ਸਿੰਘ, ਹਰਮਨਜੀਤ ਸਿੰਘ, ਗੁਰਜੀਤ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ |