ਬਰਨਾਲਾ, 8 ਦਸੰਬਰ (ਰਾਜ ਪਨੇਸਰ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸੇਖਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਤਨਾਮ ਸਿੰਘ ਪੱਤੀ ਸੇਖਵਾਂ ਲਈ ਕਾਂਗਰਸੀਆਂ ਨੇ ਸਰਗਰਮੀਆਂ ਤੇਜ਼ ਕੀਤੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਕਿਸਾਨ ਸੈਲ ਦੇ ਸੂਬਾ ਮੀਤ ਪ੍ਰਧਾਨ ਧੰਨਾ ਸਿੰਘ ਗਰੇਵਾਲ ਨੇ ਕੀਤਾ ਤੇ ਕਿਹਾ ਕਿ ਲੋਕ ਹੁਣ ਚੁਟਕਲੇ ਸੁਣਾਉਣ ਵਾਲਿਆਂ 'ਤੇ ਵਿਸ਼ਵਾਸ ਨਹੀਂ ਕਰਨਗੇ ਕਿਉਂਕਿ ਸਾਢੇ ਤਿੰਨ ਸਾਲ 'ਚ 'ਆਪ' ਨੇ ਸਿਰਫ਼ ਝੂਠ ਦਾ ਪ੍ਰਚਾਰ ਹੀ ਕੀਤਾ, ਵਿਕਾਸ ਕਰਨਾ ਇਨ੍ਹਾਂ ਦੇ ਵੱਸ ਦੀ ਗੱਲ ਨਹੀਂ | ਹਰੇਕ ਵਰਗ ਇਨ੍ਹਾਂ ਤੋਂ ਦੁਖੀ ਹੋ ਚੱੁਕਿਆ ਹੈ | ਜੋ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਆਪਣਾ ਗ਼ੁੱਸਾ ਕੱਢਣ ਲਈ ਤਿਆਰ ਬੈਠੇ ਹਨ | ਕਾਂਗਰਸ ਪਾਰਟੀ ਨੇ ਆਪਣੇ ਇਮਾਨਦਾਰ ਤੇ ਬੇਦਾਗ਼ ਉਮੀਦਵਾਰ ਮੈਦਾਨ 'ਚ ਉਤਾਰੇ ਹਨ | ਸੇਖਾ ਜ਼ੋਨ ਤੋਂ ਸੀਨੀਅਰ ਕਾਂਗਰਸੀ ਆਗੂ ਸਤਨਾਮ ਸਿੰਘ ਪੱਤੀ ਸੇਖਵਾਂ ਮੈਦਾਨ ਵਿਚ ਹਨ | ਜਿਨ੍ਹਾਂ ਦੀ ਚੋਣ ਮੁਹਿੰਮ ਨੂੰ ਘਰ-ਘਰ ਤੱਕ ਪਹੁੰਚਾਉਣ 'ਚ ਕਾਂਗਰਸੀਆਂ ਨੇ ਕਮਰਕਸ ਲਈ ਹੈ | ਹਰੇਕ ਵੋਟਰ ਤੱਕ ਪਹੁੰਚ ਕੀਤੀ ਜਾ ਰਹੀ ਹੈ | ਲੋਕਾਂ ਵਲੋਂ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਜਥੇਦਾਰ ਕਰਮਜੀਤ ਸਿੰਘ ਬਿੱਲੂ, ਜਸਪ੍ਰੀਤ ਸਿੰਘ ਤੇ ਹੋਰ ਸੀਨੀਅਰ ਕਾਂਗਰਸੀ ਆਗੂਆਂ ਵਲੋਂ ਪਿੰਡ ਸੇਖਾ ਵਿਖੇ ਨੱੁਕੜ ਮੀਟਿੰਗ ਕਰ ਕੇ ਕਾਂਗਰਸੀ ਉਮੀਦਵਾਰ ਦੀ ਜਿੱਤ ਯਕੀਨੀ ਬਣਾਈ ਜਾ ਰਹੀ ਹੈ | ਲੋਕਾਂ ਵਲੋਂ ਵੀ ਹਾਂ ਪੱਖੀ ਹੁੰਗਾਰਾ ਮਿਲ ਰਿਹਾ ਹੈ |