22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਮੁੱਖ ਸਿਆਸੀ ਧਿਰਾਂ ਮੁਕਾਬਲੇ ਸੱਤਾਧਾਰੀ ਧਿਰ ਦਾ ਪ੍ਰਚਾਰ ਫਿੱਕਾ <br/>

ਅਜੀਤ ਡੈਸਕ 10-12-2025
ਮਹਿਲ ਕਲਾਂ, 9 ਦਸੰਬਰ (ਤਰਸੇਮ ਸਿੰਘ ਗਹਿਲ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਬਲਾਕ ਮਹਿਲ ਕਲਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਦੂਸਰੀਆਂ ਮੁੱਖ ਸਿਆਸੀ ਧਿਰਾਂ ਕਾਂਗਰਸ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰਾਂ ਨਾਲ ਦਿਨੋਂ ਦਿਨ ਮੁਕਾਬਲਾ ਦਿਲਚਸਪ ਹੁੰਦਾ ਜਾ ਰਿਹਾ ਹੈ | ਬਲਾਕ ਮਹਿਲ ਕਲਾਂ ਦੇ 54 ਪਿੰਡਾਂ ਵਿਚ ਜ਼ਿਲ੍ਹਾ ਪ੍ਰੀਸ਼ਦ ਦੇ 4 ਜ਼ੋਨਾਂ ਅਤੇ 25 ਬਲਾਕ ਸੰਮਤੀਆਂ ਵਿਚ ਜਿਉਂ ਜਿਉਂ ਚੋਣਾਂ ਦਾ ਦਿਨ ਨੇੜੇ ਨੂੰ ਆ ਰਿਹਾ ਹੈ ਤਿਉਂ ਤਿਉਂ ਸੱਤਾਧਾਰੀ ਧਿਰ ਦੇ ਮੁਕਾਬਲੇ ਵਿਚ ਸ਼ੋ੍ਰਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਤਕੜੇ ਅਤੇ ਚੋਣ ਮੁਕਾਬਲੇ ਦਾ ਰੰਗ ਹੋਰ ਵੀ ਗੂੜ੍ਹਾ ਹੁੰਦਾ ਦਿਖਾਈ ਦੇ ਰਿਹਾ ਹੈ ਭਾਵ ਮੁੱਖ ਸਿਆਸੀ ਧਿਰਾਂ ਦੇ ਮੁਕਾਬਲੇ ਸੱਤਾਧਾਰੀ ਧਿਰ ਦੇ ਉਮੀਦਵਾਰਾਂ ਦਾ ਪ੍ਰਚਾਰ ਫਿੱਕਾ ਹੁੰਦਾ ਜਾ ਰਿਹਾ ਹੈ | ਜ਼ਿਲ੍ਹਾ ਪ੍ਰੀਸ਼ਦ ਜੋਨ ਮਹਿਲ ਕਲਾਂ ਤੋਂ ਮੁੱਖ ਸੱਤਾਧਾਰੀ ਧਿਰ ਦੇ ਉਮੀਦਵਾਰ ਬੀਬੀ ਕੁਲਦੀਪ ਕੌਰ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਰਵਿੰਦਰ ਕੌਰ ਵਲੋਂ ਤੱਕੜੀ ਟੱਕਰ ਦਿੱਤੀ ਜਾ ਰਹੀ ਹੈ | ਅਕਾਲੀ ਉਮੀਦਵਾਰ ਬੀਬੀ ਰਵਿੰਦਰ ਕੌਰ ਨੂੰ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਆਗੂਆਂ ਵਲੋਂ ਹਮਾਇਤ ਮਿਲਣ ਕਰ ਕੇ ਮੁਕਾਬਲਾ ਦਿਲਚਸਪ ਹੋ ਗਿਆ ਹੈ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਪਰਮਜੀਤ ਕੌਰ ਵਲੋਂ ਵੀ ਆਪਣੀ ਚੋਣ ਮੁਹਿੰਮ ਨੂੰ ਪੂਰੀ ਤਰ੍ਹਾਂ ਭਖਾ ਦਿੱਤਾ ਹੈ | ਜ਼ਿਲ੍ਹਾ ਪ੍ਰੀਸ਼ਦ ਜੋਨ ਗਹਿਲ ਤੋਂ ਆਮ ਆਦਮੀ ਪਾਰਟੀ ਉਮੀਦਵਾਰ ਪੁਨੀਤ ਮਾਨ ਪਿੰਡ ਗਹਿਲ ਦਾ ਕਾਂਗਰਸ ਪਾਰਟੀ ਦੇ ਉਮੀਦਵਾਰ ਰਜਿੰਦਰ ਸਿੰਘ ਰਿੰਕੂ ਟੱਲੇਵਾਲ ਨਾਲ ਮੁੱਖ ਮੁਕਾਬਲਾ ਦਿਖਾਈ ਦੇ ਰਿਹਾ ਹੈ | ਇਸ ਮੁਕਾਬਲੇ ਵਿਚ ਆਏ ਦਿਨ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਵੀਰ ਸਿੰਘ ਸੋਖੀ ਟੱਲੇਵਾਲ ਵੀ ਮਜ਼ਬੂਤੀ ਨਾਲ ਅੱਗੇ ਆ ਰਹੇ ਹਨ | ਜ਼ੋਨ ਗਹਿਲ ਤੋਂ ਜੇਕਰ ਚੋਣ ਪ੍ਰਚਾਰ ਦੀ ਕੀਤੀ ਜਾਵੇ ਤਾਂ ਕਾਂਗਰਸ ਪਾਰਟੀ ਦਾ ਹਰ ਵੱਡਾ ਛੋਟਾ ਵਰਕਰ ਇਸ ਚੋਣ ਮੈਦਾਨ ਵਿਚ ਆਪਣੇ ਉਮੀਦਵਾਰ ਦੀ ਜਿੱਤ ਯਕੀਨੀ ਕਰਨ ਲਈ ਕੁੱਦ ਪਿਆ ਹੈ, ਆਪ ਦਾ ਪ੍ਰਚਾਰ ਹਾਲੇ ਕੁੱਝ ਥੋੜ੍ਹਾ ਫਿੱਕਾ ਦਿਖਾਈ ਦੇ ਰਿਹਾ ਹੈ | ਜੋਨ ਠੁੱਲੀਵਾਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਮਨਦੀਪ ਕੌਰ ਗੁੰਮਟੀ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਜਸਪ੍ਰੀਤ ਕੌਰ ਹਮੀਦੀ ਵਿਚਕਾਰ ਸਖ਼ਤ ਮੁਕਾਬਲਾ ਦਿਖਾਈ ਦੇ ਰਿਹਾ ਹੈ ਤੇ ਕਾਂਗਰਸੀ ਉਮੀਦਵਾਰ ਹਰਦੀਪ ਕੌਰ ਦੀ ਚੋਣ ਪ੍ਰਚਾਰ ਵਿਚ ਆਪਣਾ ਪੱਖ ਦਮਦਾਰ ਤਰੀਕੇ ਨਾਲ ਪੇਸ਼ ਕਰ ਰਹੇ ਹਨ | ਇਸ ਮੁਕਾਬਲੇ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਜਸ਼ਨਪ੍ਰੀਤ ਕੌਰ ਪੁੱਤਰੀ ਨਾਥ ਸਿੰਘ ਹਮੀਦੀ ਹਲਕਾ ਇੰਚਾਰਜ ਮਹਿਲ ਕਲਾਂ ਪੀ.ਐੱਚ.ਡੀ. ਦੀ ਵਿਦਿਆਰਥਣ ਹੋਣ ਕਰ ਕੇ ਲੋਕਾਂ ਵਿਚ ਚੰਗੀ ਹਰਮਨ ਪਿਆਰਤਾ ਛੱਡ ਰਹੇ ਹਨ ਜਿਸ ਨਾਲ ਤੱਕੜਾ ਮੁਕਾਬਲਾ ਦੇਖਣ ਨੂੰ ਮਿਲੇਗਾ | ਜੋਨ ਠੀਕਰੀਵਾਲ ਤੋਂ ਉਮੀਦਵਾਰਾਂ ਵਿਚਕਾਰ ਮੁਕਾਬਲੇ ਦਿਲਚਸਪ ਹੰੁਦਾ ਜਾ ਰਿਹਾ ਹੈ, ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਮਹਿੰਦਰ ਸਿੰਘ ਚੁਹਾਣਕੇ ਨੂੰ ਕਈ ਸਿਆਸੀ ਧਿਰਾਂ ਵਲੋਂ ਹਮਾਇਤ ਮਿਲਣਾ ਦੱਸਿਆ ਜਾ ਰਿਹਾ ਹੈ ਜਿਸ ਕਰ ਕੇ ਆਪ ਦੇ ਮੁਕਾਬਲੇ ਵਿਚ ਮਹਿੰਦਰ ਸਿੰਘ ਚੁਹਾਣਕੇ ਫਸਵੀਂ ਟੱਕਰ ਦੇਣਗੇ | ਸ਼ੋ੍ਰਮਣੀ ਅਕਾਲੀ ਦਲ ਤੇ ਕਾਂਗਰਸ ਵਲੋਂ ਚੋਣ ਮੈਦਾਨ ਵਿਚ ਪਿੰਡਾਂ ਦੇ ਵਿਕਾਸ ਨਾਲ ਹੋਣਾ ਅਤੇ ਸਰਕਾਰ ਵਲੋਂ ਔਰਤਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਨਾ ਕਰਨਾ ਮੁੱਖ ਤੌਰ 'ਤੇ ਖੁੱਲ ਕੇ ਪ੍ਰਚਾਰਿਆ ਜਾ ਰਿਹਾ ਹੈ, ਜਦਕਿ ਆਪ ਪਾਰਟੀ ਵਲੋਂ ਆਪਣੇ ਰਾਜ ਵਿਚ ਕਰਵਾਏ ਵਿਕਾਸ ਕਾਰਜਾਂ ਦੇ ਆਧਾਰ 'ਤੇ ਵੋਟਾਂ ਮੰਗੀਆਂ ਜਾ ਰਹੀਆਂ ਹਨ |

ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ ਅਗਲੀ ਖ਼ਬਰ ਬਲਾਕ ਸੰਮਤੀ ਜ਼ੋਨ ਕੰਧੇਸ਼ਾਹ 'ਚ ਉਮੀਦਵਾਰ ਕਰ ਰਹੇ ਹਨ ਚੋਣ ਪ੍ਰਚਾਰ ਤੇਜ਼ ਪਰ ਭਾਜਪਾ ਨੂੰ ਨਹੀਂ ਮਿਲਿਆ ਉਮੀਦਵਾਰ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।