ਬਰਨਾਲਾ, 9 ਦਸੰਬਰ (ਰਾਜ ਪਨੇਸਰ)-ਨੇੜਲੇ ਪਿੰਡ ਫਰਵਾਹੀ ਦੇ ਿਲੰਕ ਰੋਡ 'ਤੇ 45 ਨਸ਼ੀਲੀਆਂ ਗੋਲੀਆਂ ਵੇਚਦੇ ਦੋ ਵਿਅਕਤੀਆਂ ਨੂੰ ਥਾਣਾ ਸਦਰ ਬਰਨਾਲਾ ਵਲੋਂ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਹੌਲਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਗੁਰਵਿੰਦਰ ਸਿੰਘ ਰਾਜੂ, ਅਰਸ਼ਦੀਪ ਸਿੰਘ ਲਾਡੀ ਵਾਸੀਅਨ ਸੇਖਾ ਨਸ਼ਾ ਵੇਚਣ ਦੇ ਆਦੀ ਹਨ | ਜੋ ਕਿ ਅੱਜ ਪਿੰਡ ਫਰਵਾਹੀ ਿਲੰਕ ਰੋਡ 'ਤੇ ਖੜ੍ਹੇ ਨਸ਼ਾ ਵੇਚਣ ਦੀ ਤਾਕ ਵਿਚ ਹਨ | ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਦੋਵੇਂ ਵਿਅਕਤੀਆਂ ਨੂੰ 45 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |