ਬਰਨਾਲਾ, 9 ਦਸੰਬਰ (ਰਾਜ ਪਨੇਸਰ)-ਸਥਾਨਕ ਸਬਜ਼ੀ ਮੰਡੀ ਬਰਨਾਲਾ ਵਿਖੇ ਨਾਜਾਇਜ਼ ਸ਼ਰਾਬ ਵੇਚ ਰਹੇ ਵਿਅਕਤੀ ਨੂੰ 24 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਚ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਹੌਲਦਾਰ ਮਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਹਰਪ੍ਰੀਤ ਸਿੰਘ ਵਾਸੀ ਬਰਨਾਲਾ ਨਾਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ | ਜੋ ਕਿ ਅੱਜ ਸਬਜ਼ੀ ਮੰਡੀ ਬਰਨਾਲਾ ਵਿਖੇ ਖੜ੍ਹਾ ਨਾਜਾਇਜ਼ ਸ਼ਰਾਬ ਵੇਚ ਰਿਹਾ ਹੈ | ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 24 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |