22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਐਡਵੋਕੇਟ ਰਾਹੀ ਨੇ ਉਮੀਦਵਾਰ ਸੁਰਿੰਦਰ ਕੌਰ ਤੇ ਕੁਲਵਿੰਦਰ ਦੀਪ ਕੌਰ ਲਧਰੋਈਆ ਦੇ ਹੱਕ ਵਿਚ ਕੀਤਾ ਪ੍ਰਚਾਰ <br/>

ਅਜੀਤ ਡੈਸਕ 10-12-2025
ਭਦੌੜ, 9 ਦਸੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਨੂੰ ਦੁਬਾਰਾ ਸੁਨਹਿਰੀ ਦੌਰ ਵਿਚ ਵਾਪਸ ਲਿਆਉਣ ਦੀ ਸਮਰੱਥਾ ਰੱਖਦਾ ਹੈ ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਸ਼ਹਿਣਾ ਜੋਨ ਅਤੇ ਬਲਾਕ ਸੰਮਤੀ ਨੈਣੇਵਾਲ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਰਿੰਦਰ ਕੌਰ ਅਤੇ ਬਲਾਕ ਸੰਮਤੀ ਜੋਨ ਮੱਝੂਕੇ ਤੋਂ ਕੁਲਵਿੰਦਰ ਦੀਪ ਕੌਰ ਲਧਰੋਈਆ ਦੇ ਹੱਕ ਵਿਚ ਅੱਜ ਪੱਤੀ ਦੀਪ ਸਿੰਘ ਵਿਖੇ ਮੀਟਿੰਗ ਕਰ ਕੇ ਆਪਣੇ ਉਮੀਦਵਾਰਾਂ ਲਈ ਵੋਟ ਅਪੀਲ ਕਰਨ ਸਮੇਂ ਕੀਤਾ | ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦਾ ਬਦਲਾਅ ਦੇ ਨਾਮ ਹੇਠ ਸਰਕਾਰ ਬਣਾਉਣ ਵਾਲੀ ਆਮ ਆਦਮੀ ਪਾਰਟੀ ਤੋਂ ਮੋਹ ਭੰਗ ਹੋ ਚੁੱਕਾ ਹੈ ਕਿਉਂਕਿ ਜਿਹੜੇ ਦਾਅਵੇ ਅਤੇ ਵਾਅਦੇ ਕਰ ਕੇ ਇਨ੍ਹਾਂ ਵਲੋਂ ਸਰਕਾਰ ਬਣਾਈ ਗਈ ਸੀ, ਉਨ੍ਹਾਂ ਨੂੰ ਇਹ ਸਰਕਾਰ ਭੁੱਲ ਚੁੱਕੀ ਹੈ ਅਤੇ ਇਸ ਸਮੇਂ ਪੰਜਾਬ ਵਿਚ ਦਿੱਲੀ ਦੇ ਲੋਕਾਂ ਦਾ ਰਾਜ ਚੱਲ ਰਿਹਾ ਹੈ ਜਿਨ੍ਹਾਂ ਨੂੰ ਦਿੱਲੀ ਦੇ ਲੋਕਾਂ ਨੇ ਨਕਾਰੇ ਬਣਾਇਆ ਹੋਇਆ ਹੈ | ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਤੁਹਾਡੀ ਆਪਣੀ ਤੇ ਪਰਖੀ ਹੋਈ ਪਾਰਟੀ ਹੈ ਜਿਸ ਨੂੰ ਮੁੜ ਸੱਤਾ ਵਿਚ ਲਿਆਉਣ ਦੀ ਸ਼ੁਰੂਆਤ ਸੂਬੇ ਦੇ ਲੋਕ ਇਨ੍ਹਾਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਤੋਂ ਕਰਨ ਦਾ ਮਨ ਬਣਾ ਚੁੱਕੇ ਹਨ ਜਿਸ ਕਰ ਕੇ ਤੁਸੀਂ ਵੀ ਹਲਕੇ ਵਿਚਲੇ ਉਮੀਦਵਾਰਾਂ ਨੂੰ ਵੱਡੇ ਬਹੁਮਤ ਨਾਲ ਜਿਤਾਓ | ਇਸ ਸਮੇਂ ਸਾਬਕਾ ਪ੍ਰਧਾਨ ਜਸਵੀਰ ਸਿੰਘ ਧੰਮੀ, ਸ਼ਹਿਰੀ ਪ੍ਰਧਾਨ ਅਮਨਿੰਦਰ ਸਿੰਘ ਗੋਲਡੀ ਭੁੱਲਰ, ਸਰਪੰਚ ਗਗਨਦੀਪ ਸਿੰਘ ਗਗਨਾ, ਬੀ.ਸੀ. ਵਿੰਗ ਦੇ ਜ਼ਿਲ੍ਹਾ ਆਗੂ ਬਲਵਿੰਦਰ ਸਿੰਘ ਲਧਰੋਈਆ, ਗੁਰਵਿੰਦਰ ਸਿੰਘ ਗੋਰਾ ਮੱਝੂਕੇ, ਸੁਖਦੇਵ ਸਿੰਘ ਜੈਦ, ਸੁਰਜੀਤ ਸਿੰਘ ਸੰਘੇੜਾ, ਗੁਰਚਰਨ ਸਿੰਘ ਮਾਨ ਸਾਬਕਾ ਸਰਪੰਚ, ਸੁਰਜੀਤ ਸਿੰਘ ਗੋਂਦਾਰਾ, ਗੁਰਦੀਪ ਸਿੰਘ ਬੱਬੂ, ਕੌਂਸਲਰ ਲਾਭ ਸਿੰਘ, ਲਾਭਾ ਸਿੰਘ ਲਧਰੋਈਆ, ਦੇਵ ਸਿੰਘ ਸਾਬਕਾ ਸਰਪੰਚ ਆਦਿ ਹਾਜ਼ਰ ਹਨ |

ਪਿਛਲੀ ਖ਼ਬਰ ਬਰਨਾਲਾ ਦੇ ਪ੍ਰਾਇਮਰੀ ਸਕੂਲ 'ਚ ਅਧਿਆਪਕ ਵਲੋਂ ਨਾਬਾਲਗ ਵਿਦਿਆਰਥਣ ਨਾਲ ਛੇੜਛਾੜ ਮਾਮਲਾ ਆਇਆ ਸਾਹਮਣੇ <br/> ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।