22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਹਲਕਾ ਵਿਧਾਇਕ ਉੱਗੋਕੇ ਨੇ ਪਿੰਡ ਢਿਲਵਾਂ (ਨਾਭਾ) ਜ਼ੋਨ ਤੋਂ ਉਮੀਦਵਾਰ ਤੇਜਿੰਦਰ ਸਿੰਘ ਢਿਲਵਾਂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ <br/>

ਅਜੀਤ ਡੈਸਕ 10-12-2025
ਤਪਾ ਮੰਡੀ, 9 ਦਸੰਬਰ (ਪ੍ਰਵੀਨ ਗਰਗ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੀ ਤਾਰੀਖ ਜਿਉਂ ਜਿਉਂ ਨਜ਼ਦੀਕ ਆਉਂਦੀ ਜਾ ਰਹੀ ਹੈ, ਤਿਉਂ ਤਿਉਂ ਉਮੀਦਵਾਰਾਂ ਵਲੋਂ ਵੀ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਆਮ ਆਦਮੀ ਪਾਰਟੀ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਵਲੋਂ ਪਿੰਡ ਢਿਲਵਾਂ (ਨਾਭਾ) ਜੋਨ ਤੋਂ ਬਲਾਕ ਸੰਮਤੀ ਲਈ ਪਾਰਟੀ ਦੇ ਉਮੀਦਵਾਰ ਤੇਜਿੰਦਰ ਸਿੰਘ ਢਿਲਵਾਂ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ | ਉਨ੍ਹਾਂ ਕਿਹਾ ਕਿ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰ ਜਿੱਤ ਹਾਸਲ ਕਰਨਗੇ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੁਆਰਾ ਸੂਬੇ ਦੇ ਕੀਤੇ ਗਏ ਵਿਕਾਸ ਕਾਰਜਾਂ ਤੋਂ ਸੂਬਾ ਵਾਸੀ ਪੂਰੀ ਤਰਾਂ ਖ਼ੁਸ਼ ਹਨ | ਸਰਕਾਰ ਵਲੋਂ ਲੋਕਾਂ ਨਾਲ ਕੀਤੇ ਗਏ ਹਰੇਕ ਵਾਅਦੇ ਨੂੰ ਇਕ-ਇਕ ਕਰ ਕੇ ਪੂਰਾ ਕੀਤਾ ਜਾ ਰਿਹਾ ਹੈ | ਇਸ ਮੌਕੇ ਮਾਲਵਾ ਵੈਸਟ ਜੋਨ ਦੇ ਉਪ ਕੋਆਰਡੀਨੇਟਰ ਐਡਵੋਕੇਟ ਗੁਰਪ੍ਰੀਤ ਸਿੰਘ ਚੈਰੀ ਢਿਲਵਾਂ, ਜਸਵਿੰਦਰ ਸਿੰਘ ਚੱਠਾ, ਹੈਰੀ ਧੂਰਕੋਟ, ਡਾ: ਬਾਲ ਚੰਦ ਬਾਂਸਲ, ਅਮਨ ਦਰਾਕਾ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਐੱਸ.ਬੀ.ਐੱਸ. ਸਕੂਲ ਵਿਖੇ ਖੇਡ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਬਰੌਡਵੇ ਪਬਲਿਕ ਸਕੂਲ ਮਨਾਲ ਵਿਖੇ ਵਪਾਰ ਵਿਭਾਗ ਵਲੋਂ ਪਾਵਰ ਟਾਕ 2025 ਦਾ ਸਫ਼ਲ ਆਯੋਜਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।