22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਪੰਚਾਇਤ ਮੈਂਬਰ ਜਗਸੀਰ ਸਿੰਘ ਕਾਂਗਰਸ ਨੂੰ ਛੱਡ ਕੇ 'ਆਪ' ਵਿਚ ਹੋਇਆ ਸ਼ਾਮਿਲ <br/>

ਅਜੀਤ ਡੈਸਕ 10-12-2025
ਤਪਾ ਮੰਡੀ, 9 ਦਸੰਬਰ (ਵਿਜੇ ਸ਼ਰਮਾ)-ਪੰਜਾਬ ਅੰਦਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦਾ ਕੰਮ ਜ਼ੋਰਾਂ 'ਤੇ ਚੱਲ ਰਿਹਾ ਹੈ | ਇਸ ਲੜੀ ਤਹਿਤ ਨੇੜਲੇ ਪਿੰਡ ਤਾਜੋਕੇ ਵਿਖੇ ਪੰਚਾਇਤ ਮੈਂਬਰ ਜਗਸੀਰ ਸਿੰਘ ਕਾਂਗਰਸ ਛੱਡ ਕੇ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਉਨ੍ਹਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਿਚ ਆਪ ਦੇ ਉਮੀਦਵਾਰਾਂ ਦੀ ਸ਼ਾਨਦਾਰ ਜਿੱਤ ਹੋਵੇਗੀ ਕਿਉਂਕਿ ਆਪ ਪਾਰਟੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਕੰਮ ਦੇ ਆਧਾਰ 'ਤੇ ਲੜ ਰਹੀ ਹੈ ਜਿਸ ਤਹਿਤ ਲੋਕ ਆਪ ਦੇ ਉਮੀਦਵਾਰਾਂ ਨੂੰ ਵੱਡੀ ਜਿੱਤ ਨਾਲ ਜਿਤਾਉਣਗੇ | ਇਸ ਮੌਕੇ ਹੈਰੀ ਸਿੰਘ ਧਾਲੀਵਾਲ, ਸਰਪੰਚ ਕਰਨਵੀਰ ਸਿੰਘ ਤਾਜੋਕੇ, ਬਲਾਕ ਸੰਮਤੀ ਮੈਂਬਰ ਬੇਅੰਤ ਸਿੰਘ ਬਬਲੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਆਲ ਇੰਡੀਆ ਟਰੇਡ ਯੂਨੀਅਨ ਏਟਕ ਵਲੋਂ ਨਗਰ ਸੁਧਾਰ ਟਰੱਸਟ ਦਫ਼ਤਰ ਅੱਗੇ ਧਰਨਾ <br/> ਅਗਲੀ ਖ਼ਬਰ ਐੱਸ.ਬੀ.ਐੱਸ. ਸਕੂਲ ਵਿਖੇ ਖੇਡ ਮੁਕਾਬਲੇ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।